ਕੈਪਟਨ ਅਮਰਿੰਦਰ ਸਿੰਘ ਦਾ ਲੰਡਨ ‘ਚ ਹੋਇਆ ਰੀੜ੍ਹ ਦੀ ਹੱਡੀ ਦਾ ਆਪ੍ਰੇਸ਼ਨ
ਚੰਡੀਗੜ੍ਹ, 25 ਜੂਨ, ਬਿਓਰੋ :
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅੱਜ ਲੰਡਨ ਦੇ ਇੱਕ ਹਸਪਤਾਲ ਵਿੱਚ ਰੀੜ੍ਹ ਦੀ ਹੱਡੀ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ। ਸ਼੍ਰੀਮਤੀ ਪ੍ਰਨੀਤ ਕੌਰ, ਜੋ ਲੰਡਨ ਵਿੱਚ ਉਨ੍ਹਾਂ ਦੇ ਨਾਲ ਹੈ, ਅਨੁਸਾਰ, ਸਰਜਰੀ ਸਫਲ ਰਹੀ ਅਤੇ ਉਨ੍ਹਾਂ ਨੂੰ ਹਸਪਤਾਲ ਦੇ ਇੱਕ ਨਿੱਜੀ ਕਮਰੇ ਵਿੱਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸੋਮਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੂੰ ਛੁੱਟੀ ਦੇ ਦਿੱਤੀ ਜਾਵੇਗੀ।