ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਦਿੱਤੀ ਕਲੀਨ ਚਿੱਟ

0
96

  • Google+

ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਦਿੱਤੀ ਕਲੀਨ ਚਿੱਟ

ਚੰਡੀਗੜ੍ਹ/25 ਜੂਨ/ ਵਿਸ਼ੇਸ਼
ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਕਲੀਨ ਚਿੱਟ ਮਿਲ ਗਈ ਹੈ। ਪੰਜਾਬ ਪੁਲਿਸ ਦੀ ਜਾਂਚ ਵਿੱਚ ਮਨਕੀਰਤ ਔਲਖ ਦੀ ਇਸ ਕਤਲ ਵਿੱਚ ਕੋਈ ਭੂਮਿਕਾ ਸਾਹਮਣੇ ਨਹੀਂ ਆਈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਨੇ ਇਸ ਨੂੰ ਔਲਖ ਦੀ ਸਾਜ਼ਿਸ਼ ਦੱਸਿਆ ਸੀ।ਬੰਬੀਹਾ ਗੈਂਗ ਨੇ ਕਿਹਾ ਸੀ ਕਿ ਮਨਕੀਰਤ ਔਲਖ ਲਾਰੈਂਸ ਗੈਂਗ ਨੂੰ ਸਾਰੇ ਪੰਜਾਬੀ ਗਾਇਕਾਂ ਬਾਰੇ ਜਾਣਕਾਰੀ ਦਿੰਦਾ ਹੈ। ਉਹ ਗਾਇਕਾਂ ਤੋਂ ਪੈਸੇ ਇਕੱਠੇ ਕਰਕੇ ਵੀ ਲਾਰੈਂਸ ਗੈਂਗ ਨੂੰ ਦਿੰਦਾ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ ਔਲਖ ਦਾ ਨਾਮ ਸਾਡੀ ਜਾਂਚ ਵਿੱਚ ਸਾਹਮਣੇ ਨਹੀਂ ਆਇਆ। ਉਨ੍ਹਾਂ ਔਲਖ ਤੋਂ ਕਿਸੇ ਵੀ ਤਰ੍ਹਾਂ ਦੀ ਪੁੱਛਗਿੱਛ ਤੋਂ ਵੀ ਇਨਕਾਰ ਕੀਤਾ।ਜ਼ਿਕਰਯੋਗ ਹੈ ਕਿ ਮਨਕੀਰਤ ਔਲਖ ਵਿੱਕੀ ਮਿੱਡੂਖੇੜਾ ਦਾ ਕਰੀਬੀ ਮੰਨਿਆ ਜਾਂਦਾ ਹੈ, ਜਿਸ ਦਾ ਪਿਛਲੇ ਸਾਲ ਮਈ ‘ਚ ਮੋਹਾਲੀ ‘ਚ ਕਤਲ ਕਰ ਦਿੱਤਾ ਗਿਆ ਸੀ। ਗੈਂਗਸਟਰ ਲਾਰੈਂਸ ਨਾਲ ਉਸ ਦੀਆਂ ਕਈ ਤਸਵੀਰਾਂ ਵੀ ਵਾਇਰਲ ਹੋਈਆਂ ਸਨ। ਔਲਖ ਦੀ ਖੁਦ ਦੀ ਪੁਰਾਣੀ ਫੋਟੋ ਪੋਸਟ ਵੀ ਵਾਇਰਲ ਹੋਈ ਸੀ। ਜਿਸ ਵਿਚ ਉਸ ਨੇ ਗੈਂਗਸਟਰ ਲਾਰੈਂਸ ਨੂੰ ਭਰਾ ਅਤੇ ਦੋਸਤ ਕਿਹਾ ਸੀ। ਇਹ ਫੋਟੋ ਰੋਪੜ ਜੇਲ੍ਹ ਵਿੱਚ ਹੋਏ ਸ਼ੋਅ ਦੀ ਸੀ। ਜਿਸ ਨੂੰ ਵਿੱਕੀ ਮਿੱਡੂਖੇੜਾ ਵੱਲੋਂ ਸਪਾਂਸਰ ਕੀਤਾ ਗਿਆ ਸੀ

LEAVE A REPLY