ਰੌਲੇ ਰੱਪੇ ਦਰਮਿਆਨ ਕਾਂਗਰਸੀਆਂ ਵੱਲੋਂ ਵਿਧਾਨ ਸਭਾ ਦੇ ਬਜਟ ਸੈਸ਼ਨ ‘ਚੋ ਵਾਕ ਆਉਟ, ਸਦਨ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ

0
83

  • Google+

ਰੌਲੇ ਰੱਪੇ ਦਰਮਿਆਨ ਕਾਂਗਰਸੀਆਂ ਵੱਲੋਂ ਵਿਧਾਨ ਸਭਾ ਦੇ ਬਜਟ ਸੈਸ਼ਨ ‘ਚੋ ਵਾਕ ਆਉਟ, ਸਦਨ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ

ਚੰਡੀਗੜ੍ਹ/25 ਜੂਨ/ਵਰਿੰਦਰ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਹੰਗਾਮਾ ਹੋਇਆ। ਜਦੋਂ ਸੀਐਮ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ ਤਾਂ ਕਾਂਗਰਸੀ ਵਿਧਾਇਕਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਤੇ ਵਾਕ ਆਉਟ ਕਰ ਗਏ। ਉਨ੍ਹਾਂ ਕਿਹਾ ਕਿ ਸਾਨੂੰ ਬੋਲਣ ਦਾ ਪੂਰਾ ਮੌਕਾ ਨਹੀਂ ਦਿੱਤਾ ਜਾ ਰਿਹਾ। ਜਿਸ ‘ਤੇ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਨਿਸ਼ਚਿਤ ਸਮਾਂ ਦਿੱਤਾ ਗਿਆ ਹੈ। ਇਸ ‘ਤੇ ਸੀਐਮ ਭਗਵੰਤ ਮਾਨ ਨੇ ਵੀ ਤਾਅਨਾ ਮਾਰਿਆ ਕਿ ਕਾਂਗਰਸ ਕੋਲ ਸੁਣਨ ਦੀ ਸਮਰੱਥਾ ਨਹੀਂ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕੀਤਾ। ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।ਇਸ ਤੋਂ ਪਹਿਲਾਂ ਅੱਜ ਸਦਨ ‘ਚ ਮਹਿੰਗੀ ਰੇਤ ਨੂੰ ਲੈ ਕੇ ਸਾਬਕਾ ਮਾਈਨਿੰਗ ਮੰਤਰੀ ਸੁਖਬਿੰਦਰ ਸਰਕਾਰੀਆ ਤੇ ਮੌਜੂਦਾ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਵਿਚਾਲੇ ਵੀ ਨੋਕ-ਝੋਕ ਹੋਈ।ਸਰਕਾਰੀਆ ਨੇ ਕਿਹਾ ਕਿ ਕੇਜਰੀਵਾਲ ਨੇ ਕਿਹਾ ਸੀ ਕਿ ਰੇਤ ਦੀ ਨਿਲਾਮੀ ਨਾਲ ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿੱਚ 20 ਹਜ਼ਾਰ ਕਰੋੜ ਰੁਪਏ ਆਉਣਗੇ। ਜੇਕਰ ਨਹੀਂ ਆਏ ਤਾਂ ਕੀ ਮੰਤਰੀ ‘ਤੇ ਕਾਰਵਾਈ ਹੋਵੇਗੀ ਜਿਹੜੇ ਇੱਥੇ ਦਾਅਵੇ ਕਰ ਰਹੇ ਹਨ।

LEAVE A REPLY