ਵਿਧਾਨ ਸਭਾ ’ਚ ਮੁੱਖ ਮੰਤਰੀ ਨੇ ਕਿਹਾ, ਅਧਿਆਪਕਾਂ ਤੋਂ ਸਿਰਫ ਪੜ੍ਹਾਉਣ ਦਾ ਕੰਮ ਹੀ ਲਿਆ ਜਾਵੇਗਾ

0
76

  • Google+

ਅਧਿਆਪਕਾਂ ਨੂੰ ਦਿੱਤੀ ਜਾਵੇਗੀ ਨਵੇਂ ਤਰੀਕੇ ਨਾਲ ਪੜ੍ਹਾਉਣ ਟ੍ਰੇਨਿੰਗ

ਚੰਡੀਗੜ੍ਹ, 25 ਜੂਨ, ਵਿਸ਼ੇਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਬੋਲਦੇ ਹੋਏ ਸਿੱਖਿਆ ਖੇਤਰ ਵਿੱਚ ਸੁਧਾਰ ਕਰਨ ਨੂੰ ਲੈ ਕੇ ਵੱਡੇ ਐਲਾਨ ਕੀਤੇ। ਮੁੱਖ ਮੰਤਰੀ ਨੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਸਕੂਲ ਛੇਤੀ ਹੀ ਆਲਾ ਮਿਆਰੀ ਸਕੂਲ ਬਣਨਗੇ, ਜਿੱਥੇ ਕੁਆਲਟੀ ਦੀ ਸਿੱਖਿਆ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਤੋਂ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਧਿਆਪਕ ਫਰੀ ਹੋਣਗੇ ਤਾਂ ਹੀ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦਿੱਤੀ ਜਾ ਸਕਦੀ ਹੈ, ਅਧਿਆਪਕਾਂ ਤੋਂ ਹੁਣ ਸਿਰਫ ਪੜ੍ਹਾਉਣ ਦਾ ਹੀ ਕੰਮ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਪੜ੍ਹਾਉਣ ਦੇ ਤਰੀਕੇ ਬਦਲ ਚੁੱਕੇ ਹਨ ਨਵੇਂ ਤਰੀਕੇ ਨਾਲ ਪੜ੍ਹਾਉਣ ਲਈ ਅਧਿਆਪਕਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਦੇ ਲਈ ਅਧਿਆਪਕਾਂ ਨੂੰ ਵਿਦੇਸ਼ ਭੇਜਿਆ ਜਾਵੇਗਾ, ਜੋ ਉਥੋਂ ਸਿੱਖ ਕੇ ਇੱਥੇ ਆ ਦੂਜੇ ਅਧਿਆਪਕਾਂ ਨੂੰ ਦੱਸਣਗੇ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਭਰਤੀ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਛੇਤੀ ਹੀ ਈਟੀਟੀ ਅਤੇ ਪ੍ਰੀ ਅਧਿਆਪਕਾਂ ਨੂੰ ਭਰਤੀ ਕੀਤਾ ਜਾਵੇਗਾ। ਉਨ੍ਹਾਂ ਪ੍ਰਾਈਵੇਟ ਸਕੂਲਾਂ ਸਬੰਧੀ ਬੋਲਦੇ ਹੋਏ ਵਿਧਾਨ ਸਭਾ ਵਿੱਚ ਕਿਹਾ ਕਿਹਾ ਪ੍ਰਾਈਵੇਟ ਸਕੂਲਾਂ ਵੱਲੋਂ ਲਈ ਜਾਂਦੀ ਫੀਸ ਨੂੰ ਵੀ ਨਿਯਮਾਂਬੱਧ ਕੀਤਾ ਜਾਵੇਗਾ। ਜਿਹੜੇ ਸਕੂਲ ਫੀਸ ਐਕਟ ਦੇ ਨਿਯਮਾਂ ਉਲੰਘਣਾ ਕਰਦੇ ਫੜ੍ਹੇ ਗਏ ਉਨ੍ਹਾਂ ਦੀ ਐਨਓਸੀ ਰੱਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਨੂੰ ਯੂਸੀ ਪੇਅ ਸਕੇਲ ਦਿੱਤਾ ਜਾਵੇਗਾ।

LEAVE A REPLY