ਅਨੰਤਨਾਗ ‘ਚ ਅੱਤਵਾਦੀਆਂ ਨੇ ਯੂਪੀ ਦੇ ਦੋ ਮਜ਼ਦੂਰਾਂ ਨੂੰ ਮਾਰੀਆਂ ਗੋਲੀਆਂ, ਹਾਲਤ ਗੰਭੀਰ

0
61

  • Google+

ਸ਼੍ਰੀਨਗਰ, 13 ਨਵੰਬਰ, ਬਿਊਰੋ:

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ ਦੇ ਰੱਖ ਮੋਮਿਨ ਇਲਾਕੇ ‘ਚ ਸ਼ਨੀਵਾਰ ਰਾਤ ਅੱਤਵਾਦੀਆਂ ਨੇ ਦੋ ਬਾਹਰੀ ਮਜ਼ਦੂਰਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਵਿੱਚ ਉਹ ਜ਼ਖ਼ਮੀ ਹੋ ਗਏ। ਮਾਮਲੇ ਦੀ ਜਾਣਕਾਰੀ ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕਰਕੇ ਦਿੱਤੀ ਹੈ। ਜ਼ਖਮੀਆਂ ਨੂੰ ਬਿਜਬੇਹੜਾ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੋਵਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਇਹ ਮਜ਼ਦੂਰ ਉੱਤਰ ਪ੍ਰਦੇਸ਼ ਦੇ ਗੋਰਖਪੁਰ ਦੇ ਰਹਿਣ ਵਾਲੇ ਹਨ। ਇਨ੍ਹਾਂ ਦੇ ਨਾਂ ਛੋਟਾ ਪ੍ਰਸਾਦ ਅਤੇ ਗੋਵਿੰਦ ਹਨ। ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਇਹ ਹਮਲਾ ਨਿਸ਼ਾਨਾ ਬਣਾ ਕੇ ਕੀਤਾ ਹੈ। ਪੁਲਿਸ ਮੁਤਾਬਕ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅੱਤਵਾਦੀਆਂ ਵੱਲੋਂ ਗੈਰ-ਕਸ਼ਮੀਰੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ 3 ਨਵੰਬਰ ਨੂੰ ਅਨੰਤਨਾਗ ‘ਚ ਬਿਹਾਰ ਅਤੇ ਨੇਪਾਲ ਦੇ ਦੋ ਲੋਕਾਂ ‘ਤੇ ਹਮਲਾ ਹੋਇਆ ਸੀ।

LEAVE A REPLY