(ਪੰਜਾਬ ਰੀਫਲੈਕਸ਼ਨ) ਬਠਿੰਡਾ: 17 ਅਪ੍ਰੈਲ
ਬਠਿੰਡਾ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂ ਐਨ ਆਈ ਏ ਦੀ ਟੀਮ ਵੱਲੋਂ ਅੱਜ ਪੁੱਛਗਿੱਛ ਲਈ ਫਿਰ ਦਿੱਲੀ ਲਿਜਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪਹਿਲਾਂ ਐਨ ਆਈ ਦੀ ਟੀਮ ਪਿਛਲੇ ਸਾਲ ਨਵੰਬਰ ਵਿੱਚ ਲਾਰੈਂਸ ਬਿਸ਼ਨੋਈ ਨੂੰ ਕੇਂਦਰੀ ਜੇਲ੍ਹ ਬਠਿੰਡਾ ਤੋਂ ਦਿੱਲੀ ਲੈ ਕੇ ਗਈ ਸੀ। ਹੁਣ ਪੰਜਾਬ ਅਤੇ ਹੋਰ ਰਾਜਾਂ ਵਿੱਚ ਹੋ ਰਹੀਆਂ ਵੱਡੀਆਂ ਵਾਰਦਾਤਾਂ ਸੰਬੰਧੀ ਲਾਰੈਂਸ ਬਿਸ਼ਨੋਈ ਤੋਂ ਪੁੱਛਗ਼ਿਛ ਕਰੇਗੀ। ਲਾਰੈਂਸ ਬਿਸ਼ਨੋਈ ਨੂੰ ਲੈ ਕੇ ਪੁਲਿਸ ਵੱਲੋਂ ਜੇਲ੍ਹ ਦੇ ਬਾਹਰ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।