ਨਸ਼ਾ ਤਸਕਰੀ ਮਾਮਲੇ ’ਚ ਭਗਵੰਤ ਮਾਨ ਸਰਕਾਰ ਦਾ ਵੱਡਾ ਐਕਸ਼ਨ : PPS ਅਧਿਕਾਰੀ ਨੌਕਰੀ ਤੋਂ ਬਰਖਾਸਤ

0
65

  • Google+

(ਪੰਜਾਬ ਰੀਫਲੈਕਸ਼ਨ) ਚੰਡੀਗੜ੍ਹ, 17 ਅਪ੍ਰੈਲ,

ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰੀ ਮਾਮਲੇ ਵਿੱਚ ਵੱਡਾ ਐਕਸ਼ਨ ਕੀਤਾ ਗਿਆ ਹੈ। ਨਸ਼ਾ ਤਸਕਰੀ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਇਕ ਪੀਪੀਐਸ ਅਧਿਕਾਰੀ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ, ‘ਨਸ਼ਾ ਤਸਕਰੀ ਚ ਸ਼ਾਮਿਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ..ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ ਵਿਜੀਲੈੰਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ..ਵੇਰਵੇ ਜਲਦੀ।

LEAVE A REPLY