(ਪੰਜਾਬ ਰੀਫਲੈਕਸ਼ਨ) ਬਠਿੰਡਾ,17 ਅਪ੍ਰੈਲ,
ਬਠਿੰਡਾ ਪੁਲਿਸ ਨੇ ਬੀਤੇ ਬੁੱਧਵਾਰ ਨੂੰ ਬਠਿੰਡਾ ਮਿਲਟਰੀ ਸਟੇਸ਼ਨ ਵਿਖੇ ਚਾਰ ਜਵਾਨਾਂ ਦੇ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਪੰਜਾਬ ਪੁਲਿਸ ਨੇ ਚਾਰ ਜਵਾਨਾਂ ਦੇ ਕਤਲ ਦੇ ਮਾਮਲੇ ਵਿੱਚ ਘਟਨਾ ਦੇ ਚਸ਼ਮਦੀਦ ਗਵਾਹ ਗਨਰ ਦੇਸਾਈ ਮੋਹਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਆਪਸੀ ਦੁਸ਼ਮਣੀ ਕਾਰਨ ਉਸ ਨੇ ਚਾਰ ਜਵਾਨਾਂ ਨੂੰ ਗੋਲੀ ਮਾਰ ਦਿੱਤੀ ਸੀ।ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪੰਜਾਬ ਪੁਲੀਸ ਦੀ ਟੀਮ ਘਟਨਾ ਦੀ ਜਾਂਚ ਕਰ ਰਹੀ ਹੈ। ਤਫਤੀਸ਼ ਦੌਰਾਨ ਜਦੋਂ ਚਸ਼ਮਦੀਦ ਗਵਾਹ ਗਨਰ ਦਿਸਾਈ ਮੋਹਨ ਨੂੰ ਜਾਂਚ ਵਿੱਚ ਸ਼ਾਮਲ ਕਰਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਮੁਲਜ਼ਮ ਨੇ ਆਪਣਾ ਜੁਰਮ ਕਬੂਲ ਕਰ ਲਿਆ। ਆਪਣੇ ਨਿੱਜੀ ਕਾਰਨਾਂ ਕਰਕੇ ਉਸ ਨੇ ਪਹਿਲਾਂ ਚਾਰ ਜਵਾਨਾਂ ਨੂੰ ਮਾਰਨ ਲਈ ਰਾਈਫਲ ਚੋਰੀ ਕੀਤੀ, ਫਿਰ ਉਸੇ ਰਾਈਫਲ ਨਾਲ ਚਾਰਾਂ ਨੂੰ ਗੋਲੀ ਮਾਰ ਦਿੱਤੀ।