ਹੁਣ ਚੰਡੀਗੜ੍ਹ ਦੇ ਸਕੂਲਾਂ ‘ਚ 20 ਜਨਵਰੀ ਤੱਕ ਛੁੱਟੀਆਂ, ਪੰਜਾਬ ਸਰਕਾਰ ਵੀ ਲੈ ਸਕਦੀ ਹੈ ਫੈਸਲਾ

0
126
  1. ਚੰਡੀਗੜ੍ਹ, (ਐਸ.ਕਪੂਰ): ਕੜਾਕੇ ਦੀ ਠੰਢ ਕਾਰਨ ਚੰਡੀਗੜ੍ਹ ਵਿੱਚ ਸਕੂਲ ਬੰਦ ਰਹਿਣ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਨੂੰ 20 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਤਾਲਾਬੰਦੀ ਵਧਾ ਦਿੱਤੀ ਹੈ। ਸ਼ਹਿਰ ਦੇ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਵਿੱਚ 20 ਜਨਵਰੀ ਤੱਕ ਛੁੱਟੀ ਰਹੇਗੀ। ਇਸ ਮਿਆਦ ਦੇ ਦੌਰਾਨ, ਕਲਾਸਾਂ ਸਿਰਫ ਔਨ-ਲਾਈਨ ਮੋਡ ‘ਤੇ ਚੱਲਣਗੀਆਂ। ਇਸ ਫੈਸਲੇ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੀ ਸਕੂਲਾਂ ਵਿੱਚ ਛੁੱਟੀਆਂ ਵਧਾਉਣ ਦਾ ਫੈਸਲਾ ਲੈ ਸਕਦੀ ਹੈ।

LEAVE A REPLY