ਮੁੱਖ ਮੰਤਰੀ ਭਗਵੰਤ ਮਾਨ ਨੇ 22 ਜਨਵਰੀ ਨੂੰ ਰਾਮ ਲੱਲਾ ਦੇ ਪ੍ਰਕਾਸ਼ ਦਿਹਾੜੇ ‘ਤੇ ਪੰਜਾਬ ‘ਚ ਛੁੱਟੀ ਨਾ ਦੇਣ ਦਾ ਕਾਰਨ ਦੱਸਿਆ

0
107

ਬਿਊਰੋ :- ਪੰਜਾਬ ਮੰਤਰੀ ਮੰਡਲ ਦੀ ਅੱਜ ਇਕ ਅਹਿਮ ਮੀਟਿੰਗ ਹੋਈ, ਜਿਸ ਤੋਂ ਬਾਅਦ ਸੀ.ਐੱਮ. ਮਾਨ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ, ਮੁੱਖ ਮੰਤਰੀ ਨੇ ਕਿਹਾ ਕਿ 22 ਜਨਵਰੀ ਯਾਨੀ ਅਯੁੱਧਿਆ ਵਿੱਚ ਰਾਮ ਲੱਲਾ ਦੇ ਪ੍ਰਕਾਸ਼ ਦਿਹਾੜੇ ਵਾਲ਼ੇ ਦਿਨ ਪੰਜਾਬ ‘ਚ ਛੁੱਟੀ ਦਾ ਐਲਾਨ ਕਿਉਂ ਨਹੀਂ ਕੀਤਾ, ਇਸ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਜਾਤ-ਪਾਤ ‘ਤੇ ਰਾਜਨੀਤੀ ਨਹੀਂ ਕਰਦੀ।
ਓਹਨਾ ਕਿਹਾ ਕਿ ਪੰਜਾਬ ਵਿੱਚ ਬੱਚਿਆਂ ਨੂੰ ਪਹਿਲਾਂ ਹੀ ਕਈ ਛੁੱਟੀਆਂ ਹੋ ਚੁੱਕੀਆਂ ਹਨ। ਜਦਕਿ 22 ਜਨਵਰੀ ਨੂੰ ਲਾਈਵ ਟੈਲੀਕਾਸਟ ਹੋ ਰਿਹਾ ਹੈ, ਇਸ ਲਈ ਛੁੱਟੀ ਦੀ ਕੋਈ ਲੋੜ ਨਹੀਂ ਹੈ। ਇਸ ਕਾਰਨ ਛੁੱਟੀ ਦਾ ਐਲਾਨ ਨਹੀਂ ਕੀਤਾ ਗਿਆ। ਦੱਸ ਦੇਈਏ ਕਿ ਅਯੁੱਧਿਆ ‘ਚ ਰਾਮ ਲੱਲਾ  ਦੇ ਪ੍ਰਕਾਸ਼ ਦਿਹਾੜੇ ‘ਤੇ ਪੰਜਾਬ ਦੇ ਸਰਕਾਰੀ ਦਫਤਰਾਂ ਅਤੇ ਸਕੂਲਾਂ ‘ਚ ਛੁੱਟੀ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਸੀ। ਜਦਕਿ 22 ਜਨਵਰੀ ਨੂੰ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਕੇਂਦਰੀ ਦਫ਼ਤਰਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਵੀ ਕੀਤਾ ਸੀ। ਜਦੋਂ ਕਿ ਪੰਜਾਬ ਵਿੱਚ ਇਸ ਸਬੰਧੀ ਸਰਕਾਰ ਵੱਲੋਂ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ। ਇਨ੍ਹੀਂ ਦਿਨੀਂ ਪ੍ਰਾਈਵੇਟ ਸਕੂਲਾਂ ਨੇ ਆਪਣੇ ਪੱਧਰ ‘ਤੇ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਸੀ। ਪੰਜਾਬ ਸਰਕਾਰ ਵੱਲੋਂ ਛੁੱਟੀ ਨਾ ਦੇਣ ਅਤੇ ਵਿਰੋਧੀ ਪਾਰਟੀਆਂ ਵੱਲੋਂ ਮੁੱਖ ਮੰਤਰੀ ਤੋਂ ਛੁੱਟੀ ਦੀ ਮੰਗ ਕਰਨ ਕਾਰਨ ਸਿਆਸਤ ਵੀ ਗਰਮਾ ਗਈ ਹੈ।

LEAVE A REPLY