ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. ਭੂਗੋਲ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿੱਚੋਂ ਮੈਰਿਟ ਸਥਾਨ ਹਾਸਿਲ ਕੀਤੇ

0
19
ਲਾਇਲਪੁਰ ਖ਼ਾਲਸਾ ਕਾਲਜ

ਜਲੰਧਰ 22 ਅਗਸਤ (ਸੁਨੀਲ ਕਪੂਰ)- ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਮ.ਏ. ਭੂਗੋਲ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਸਿਮਰਨਜੀਤ ਕੌਰ ਅਤੇ ਸੋਨੀਆ ਨੇ 10 ਵਿਚੋਂ 9.00 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ, ਰੁਬਿੰਦਰਪ੍ਰੀਤ ਕੌਰ ਨੇ 8.80 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਦੂਜਾ ਅਤੇ ਵਾਈ ਚਾਂਦਨੀ, ਬੋਬੀ ਭਾਰਗਵ ਤੇ ਕੰਚਨ ਸ੍ਰੀਵਾਸਤਵ ਨੇ 8.60 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।

ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਪੂਜਾ ਰਾਣਾ ਮੁਖੀ ਭੂਗੌਲ ਵਿਭਾਗ, ਪ੍ਰੋ. ਓਂਕਾਰ ਸਿੰਘ, ਪ੍ਰੋ. ਮਨਦੀਪ ਸਿੰਘ ਅਤੇ ਪ੍ਰੋ. ਕਮਲਪ੍ਰੀਤ ਕੌਰ ਵੀ ਹਾਜ਼ਰ ਸਨ।

LEAVE A REPLY