ਲਾਇਲਪੁਰ ਖ਼ਾਲਸਾ ਕਾਲਜ ਵਿਖੇ ਪੰਜਾਬ ਸਟੇਟ ਫੁੱਟਬਾਲ ਲੀਗ ਦਾ ਮੈਚ ਆਯੋਜਿਤ ਕੀਤਾ ਗਿਆ

0
65
ਪੰਜਾਬ ਸਟੇਟ ਫੁੱਟਬਾਲ ਲੀਗ

ਜਲੰਧਰ 27 ਅਗਸਤ (ਸੰਜੀਵ ਕਪੂਰ)- ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਪੰਜਾਬ ਸਟੇਟ ਫੁੱਟਬਾਲ ਲੀਗ ਦਾ ਮੈਚ ਕਰਵਾਇਆ ਗਿਆ। ਇਸ ਅਵਸਰ ‘ਤੇ ਸ੍ਰੀ ਅਨਿਲ ਸਹਿਗਲ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਇਹ ਮੈਚ ਆਈ.ਟੀ.ਬੀ.ਪੀ. ਲੁਧਿਆਣਾ ਅਤੇ ਗੁਰੂ ਫੁੱਟਬਾਲ ਕਲੱਬ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ ਜੋ 1-1 ਨਾਲ ਬਰਾਬਰ ਰਿਹਾ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਦੋਨਾਂ ਟੀਮਾਂ ਵੱਲੋਂ ਉੁੱਚ ਪੱਧਰੀ ਫੁੱਟਬਾਲ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਹਿੱਸਾ ਲੈਣਾ ਚਾਹੀਦਾ ਹੈ, ਜਿਸ ਨਾਲ ਉਨ੍ਹਾਂ ਦੇ ਸਰੀਰਿਕ ਵਿਕਾਸ ਦੇ ਨਾਲ-ਨਾਲ ਮਾਨਸਿਕ ਵਿਕਾਸ ਵੀ ਹੁੰਦਾ ਹੈ।

ਉਨ੍ਹਾਂ ਦੋਨਾਂ ਟੀਮਾਂ ਨੂੰ ਵਧਾਈ ਦਿੰਦੇ ਕਿਹਾ ਕਿ ਕਾਲਜ ਹਮੇਸ਼ਾਂ ਹੀ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਡਮੁੱਲਾ ਯੋਗਦਾਨ ਪਾ ਰਿਹਾ ਹੈ ਤੇ ਵਧੀਆ ਖਿਡਾਰੀ ਵਿਦਿਆਰਥੀਆਂ ਦੀ ਹਰ ਤਰ੍ਹਾਂ ਦੀ ਮਾਲੀ ਸਹਾਇਤਾ ਕਰਦਾ ਆ ਰਿਹਾ ਹੈ। ਇਸ ਮੌਕੇ ਡਾ. ਗੋਪਾਲ ਸਿੰਘ ਬੁੱਟਰ, ਸ੍ਰੀ ਧਨਵੰਤ ਕੁਮਾਰ, ਸ੍ਰੀ ਤਜਿੰਦਰ ਸਿੰਘ, ਸ੍ਰੀ ਹਰਵਿੰਦਰ ਸਿੰਘ, ਬਲਵਿੰਦਰ ਕੁਮਾਰ, ਸ੍ਰੀ ਜਗਦੀਸ਼ ਸਿੰਘ ਅਤੇ ਸ੍ਰੀ ਅੰਮ੍ਰਿਤ ਲਾਲ ਸੈਣੀ ਤੋਂ ਇਲਾਵਾ ਕਾਲਜ ਦੇ ਅਧਿਆਪਕ ਸਾਹਿਬਾਨ, ਨਾਨ-ਟੀਚਿੰਗ ਸਟਾਫ ਮੈਂਬਰ ਵੱਡੀ ਗਿਣਤੀ ਵਿਚ ਵਿਦਿਆਰਥੀ ਮੌਜੂਦ ਸਨ।

LEAVE A REPLY