ਲਾਇਲਪੁਰ ਖ਼ਾਲਸਾ ਕਾਲਜ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ

0
9
ਲਾਇਲਪੁਰ ਖ਼ਾਲਸਾ ਕਾਲਜ

ਜਲੰਧਰ 30 ਅਗਸਤ (ਸੁਨੀਲ ਕਪੂਰ)- ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੀ ਐਨ.ਐਸ.ਐਸ. ਯੂਨਿਟ ਅਤੇ ਰੈੱਡ ਰਿਬਨ ਕਲੱਬ ਨੇ ਪਿਮਸ ਹਸਪਤਾਲ ਜਲੰਧਰ ਅਤੇ ਬਲੱਡ ਕਨੈਕਟ ਐਨ.ਜੀ.ਓ. ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿੱਚ ਇੱਕ ਰੋਜ਼ਾ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਭਾਰਤ ਵਿੱਚ ਪ੍ਰਤੀ ਹਜ਼ਾਰ ਲੋਕਾਂ ਪਿ’ਛੇ ਸਿਰਫ਼ ੮ ਲੋਕ ਹੀ ਖੂਨ ਦਾਨ ਕਰਦੇ ਹਨ।

ਪਿਛਲੇ ਦਹਾਕੇ ਦੌਰਾਨ ਸੜਕ ਹਾਦਸਿਆਂ, ਥੈਲੇਸੀਮੀਆਂ ਅਤੇ ਹੋਰ ਬਿਮਾਰੀਆਂ ਕਾਰਨ ਖੂਨ ਦੀ ਲੋੜ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਕਾਫੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਸਭ ਤੋਂ ਉੱਤਮ ਦਾਨ ਹੈ। ਬਾਅਦ ਵਿੱਚ, ਉਹਨਾਂ ਨੇ ਕਾਲਜ ਦੇ ਨੌਜਵਾਨ ਵਿਦਿਆਰਥੀਆਂ ਪ੍ਰੇਰਿਤ ਕਰਨ ਲਈ ਆਪਣਾ ਖੂਨਦਾਨ ਕੀਤਾ। ਐਨ.ਐਸ.ਐਸ. ਦੇ ਮੁੱਖ ਪ੍ਰੋਗਰਾਮ ਅਫ਼ਸਰ ਪ੍ਰੋ. ਸਤਪਾਲ ਸਿੰਘ ਨੇ ਦੱਸਿਆ ਕਿ ਐਨ.ਐਸ.ਐਸ. ਵਲੰਟੀਅਰਾਂ ਨੇ ਵਿਦਿਆਰਥੀਆਂ ਪੋਸਟਰ ਅਤੇ ਸਲੋਗਨ ਦੁਆਰਾ ਖੂਨ ਕਰਨ ਲਈ ਪ੍ਰੇਰਿਤ ਕੀਤਾ।

ਇਸ ਕੈਂਪ ਲਈ ੬੦ ਤੋਂ ਵੱਧ ਉਮੀਦਵਾਰਾਂ ਨੇ ਸ਼ਮੂਲੀਅਤ ਕੀਤੀ। ਇਸ ਕੈਂਪ ਦੌਰਾਨ ਪ੍ਰੋਫੈਸਰ ਸੋਮਨ ਗੋਇਲ ਅਤੇ ਪ੍ਰੋ. ਐਨੀ ਗੋਇਲ ਨੇ ਵੀ ਖੂਨਦਾਨ ਕੀਤਾ। ਇਸ ਮੌਕੇ ਡਾ. ਗਗਨਦੀਪ ਕੌਰ, ਮੁਖੀ ਜੁਆਲੋਜੀ ਵਿਭਾਗ, ਡਾ. ਉਪਮਾ ਅਰੋੜਾ, ਡਾ. ਕਰਨਬੀਰ ਸਿੰਘ, ਪ੍ਰੋ. ਸਰਬਜੀਤ ਸਿੰਘ, ਡਾ. ਅਮਨਦੀਪ ਕੌਰ, ਡਾ. ਹੇਮਿੰਦਰ ਸਿੰਘ ਅਤੇ ਸ੍ਰੀ ਗੁਰਮੇਲ ਚੰਦ ਵੀ ਹਾਜ਼ਰ ਸਨ।

LEAVE A REPLY