ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. ਹਿਸਟਰੀ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

0
14
ਲਾਇਲਪੁਰ ਖ਼ਾਲਸਾ ਕਾਲਜ

ਜਲੰਧਰ 4 ਸਤੰਬਰ (ਸੁਨੀਲ ਕਪੂਰ)- ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਮ.ਏ. ਹਿਸਟਰੀ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ 10 ਵਿਚੋਂ 8.00 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ, ਨੀਤੂ ਕੁਮਾਰੀ ਨੇ 7.40 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਛੇਵਾਂ, ਦੀਪਕ ਬੈਂਸ ਨੇ 7.20 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਸਤਵਾਂ, ਮੰਗਲਜੀਤ ਨੇ 7.00 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਅੱਠਵਾਂ ਸਥਾਨ ਅਤੇ ਕਮਲ ਸਹੋਤਾ ਨੇ 6.80 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਨੌਵਾਂ ਸਥਾਨ ਹਾਸਲ ਕੀਤਾ।

ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਸੁਮਨ ਚੋਪੜਾ ਮੁਖੀ ਹਿਸਟਰੀ ਵਿਭਾਗ, ਡਾ. ਅਮਨਦੀਪ ਕੌਰ, ਡਾ. ਕਰਨਬੀਰ ਸਿੰਘ ਅਤੇ ਡਾ. ਸੰਦੀਪ ਕੌਰ ਵੀ ਹਾਜ਼ਰ ਸਨ।

LEAVE A REPLY