ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਕਾਮ ਦੂਜਾ ਸਮੈਸਟਰ ਦੀ ਵਿਦਿਆਰਥਣ ਮੈਰਿਟ ਵਿੱਚ ਅੱਵਲ

0
7
ਲਾਇਲਪੁਰ ਖ਼ਾਲਸਾ ਕਾਲਜ

ਜਲੰਧਰ 6 ਸਤੰਬਰ (ਸੁਨੀਲ ਕਪੂਰ)- ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਲਈ ਬਹੁਤ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਇਸ ਦੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਵਿਚ ਬੀ.ਕਾਮ ਸਮੈਸਟਰ ਦੂਜਾ ਦੀ ਵਿਦਿਆਰਥਣ ਏਕਤਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ ਵਿਚ 10 ਵਿਚੋਂ 8.62 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਕਾਮਰਸ ਵਿਭਾਗ ਦੇ ਮੁਖੀ ਡਾ. ਰਛਪਾਲ ਸਿੰਘ ਸੰਧੂ ਨੇ ਕਿਹਾ ਕਿ ਵਿਭਾਗ ਆਪਣੇ ਵਿਦਿਆਰਥੀਆਂ ਦੀ ਅਕਾਦਮਿਕ ਉੱਤਮਤਾ ਲਈ ਕੋਈ ਕਸਰ ਬਾਕੀ ਨਹੀਂ ਛੱਡਦਾ। ਵਿਦਿਆਰਥਣ ਨੇ ਆਪਣੇ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ।

LEAVE A REPLY