ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਜ਼ਾਰਾ ਵਿਖੇ ਇਕ ਭਾਰਤ ਸ੍ਰੇਸ਼ਟ ਭਾਰਤ ਜ਼ਿਲਾ ਪੱਧਰੀ ਕੰਪੀਟੀਸ਼ਨ ਕਰਾਇਆ ਗਿਆ

0
41
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ

ਜਲੰਧਰ 17 ਸਤੰਬਰ (ਨੀਤੂ ਕਪੂਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਜ਼ਾਰਾ ਵਿਖੇ ਇਕ ਭਾਰਤ ਸ੍ਰੇਸ਼ਟ ਭਾਰਤ ਜ਼ਿਲਾ ਪੱਧਰੀ ਕੰਪੀਟੀਸ਼ਨ ਕਰਾਇਆ ਗਿਆ। ਜਿਸ ਵਿੱਚ ਵੱਖ-ਵੱਖ ਸਕੂਲਾਂ ਤੋਂ 210 ਵਿਦਿਆਰਥੀਆਂ ਨੇ ਭਾਗ ਲਿਆ ।ਇਸ ਕੰਪਟੀਸ਼ਨ ਵਿੱਚ ਸੋਲੋ ਡਾਂਸ ਅਤੇ ਸੋਲੋ ਪੇਂਟਿੰਗ ਜੋ ਕਿ ਆਂਧਰਾ ਪ੍ਰਦੇਸ਼ ਦੇ ਸੱਭਿਆਚਾਰ ਨਾਲ ਸੰਬੰਧਿਤ ਸੀ, ਵਿੱਚ ਬੱਚਿਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ। ਸੋਲੋ ਡਾਂਸ ਵਿੱਚ ਛੇਵੀਂ ਤੋਂ ਅੱਠਵੀਂ ਕੈਟੇਗਰੀ ਅਤੇ ਨੌਵੀਂ ਤੋਂ ਬਾਰਵੀਂ ਕੇਟੇਗਿਰੀ ਵਿੱਚ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਸਟੇਟ ਪੱਧਰ ਤੇ ਭਾਗ ਲੈਣਗੇ ਅਤੇ ਸੋਲੋ ਪੇਂਟਿੰਗ ਵਿੱਚ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਬਾਰਵੀਂ ਜਮਾਤ ਦੇ ਪਹਿਲੇ ਨੰਬਰ ਤੇ ਆਉਣ ਵਾਲੇ ਵਿਦਿਆਰਥੀ ਵੀ ਸਟੇਟ ਕੰਪੀਟੀਸ਼ਨ ਵਿੱਚ ਭਾਗ ਲੈਣਗੇ ਜੋ ਕਿ ਜ਼ਿਲ੍ਹਾ ਜਲੰਧਰ ਦੀ ਪ੍ਰਤੀਨਿਧਤਾ ਕਰਨਗੇ।

ਇਸ ਕੰਪਟੀਸ਼ਨ ਦਾ ੳਦਘਾਟਨ ਡੀ ੲ ਓ ਐਲੀਮੈਂਟਰੀ ਸ੍ਰੀਮਤੀ ਹਰਜਿੰਦਰ ਕੌਰ ਵੱਲੋਂ ਕੀਤਾ ਗਿਆ ਅਤੇ ਡਿਪਟੀ ਡੀ ਈਓ ਐਲੀਮੈਂਟਰੀ ਸ੍ਰੀ ਮਨੀਸ਼ ਸ਼ਰਮਾ ਜੀ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਕੰਪਟੀਸ਼ਨ ਦੇ ਅੰਤ ਵਿੱਚ ਇਨਾਮ ਵੰਡ ਸਮਾਰੋ ਸਮਾਰੋਹ ਦੀ ਪ੍ਰਧਾਨਗੀ ਡੀ ਈ ਓ ਸੈਕਡਰੀ ਡਾਕਟਰ ਗੁਰਿੰਦਰਜੀਤ ਕੌਰ ਨੈਸ਼ਨਲ ਅਵਾਰਡੀ ਨੇ ਕੀਤੀ ਉਹਨਾਂ ਨੇ ਪਹਿਲੇ ਦੂਜੇ ਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਮਮੈਂਟੋ ਅਤੇ ਸਰਟੀਫਿਕੇਟ ਦਿੱਤੇ ,ਨਾਲ ਆਏ ਗਾਈਡ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ । ਉਹਨਾਂ ਨੇ ਬੱਚਿਆਂ ਦੀ ਪਰਫੋਰਮੈਂਸ ਨੂੰ ਸਰਾਹਿਆ ।ਇਸ ਕੰਪੀਟੀਸ਼ਨ ਦੇ ਜਿਲਾ ਨੋਡਲ ਅਫਸਰ ਸ੍ਰੀਮਤੀ ਕੁਲਦੀਪ ਕੌਰ ਪ੍ਰਿੰਸੀਪਲ ਸੀਨੀਅਰ ਸੈਕੰਡਰੀ ਸਕੂਲ ਹਜ਼ਾਰਾ ਅਤੇ ਸਹਾਇਕ ਨੋਡਲ ਆਫਿਸਰ ਸ੍ਰੀ ਭੁਪਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਅਤੇ ਸ਼੍ਰੀਮਤੀ ਵੰਦਨਾ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਕੋਹਾ ਦੇ ਸਹਿਯੋਗ ਨਾਲ ਨੇਪਰੇ ਚੜਿਆ।

LEAVE A REPLY