ਮੁੱਖ ਮੰਤਰੀ ਪੰਜਾਬ ਦੇ ਨਾਂ ‘ਤੇ 22 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਸੂਬਾਈ ਪੈਨਸ਼ਨਰ ਰੈਲੀ ਕਰਨ ਦਾ ਭੇਜਿਆ ਨੋਟਿਸ: ਪੈਨਸ਼ਨਰ ਜੁਆਇੰਟ ਫਰੰਟ

0
19
ਪੈਨਸ਼ਨਰ

15 ਅਕਤੂਬਰ ਤੱਕ ਪੈਨਸ਼ਨਰ ਜੁਆਇੰਟ ਫਰੰਟ ਦੇ ਆਗੂਆਂ ਨਾਲ ਮੀਟਿੰਗ ਕਰਨ ਦੀ ਕੀਤੀ ਜ਼ੋਰਦਾਰ ਮੰਗ:ਪੈਨਸ਼ਨਰ ਆਗੂ

ਫ਼ਗਵਾੜਾ 18 ਸਤੰਬਰ (ਨੀਤੂ ਕਪੂਰ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਫ਼ਗਵਾੜਾ ਦੇ ਆਗੂਆਂ ਹੰਸ ਰਾਜ ਬੰਗੜ, ਮੋਹਣ ਸਿੰਘ ਭੱਟੀ ਅਤੇ ਰਾਜ ਕੁਮਾਰ ਦੁੱਗਲ ਦੀ ਪ੍ਰਧਾਨਗੀ ਹੇਠ ਟਾਊਨ ਹਾਲ ਫਗਵਾੜਾ ਦੇ ਪਾਰਕ ਵਿਖੇ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਰੈਲੀ ਕੀਤੀ। ਰੈਲੀ ਕਰਨ ਦੇ ਮਕਸਦ ਨੂੰ ਉਜਾਗਰ ਕਰਦਿਆਂ ਗਿਆਨ ਚੰਦ ਨਈਅਰ, ਕਰਨੈਲ ਸਿੰਘ ਸੰਧੂ,ਰਾਮ ਕ੍ਰਿਸ਼ਨ ਪ੍ਰਿੰਸੀਪਲ, ਜਸਵੀਰ ਸਿੰਘ ਸੈਣੀ, ਪਰਮਿੰਦਰ ਪਾਲ ਸਿੰਘ, ਤਾਰਾ ਸਿੰਘ ਬੀਕਾ, ਕੁਲਦੀਪ ਸਿੰਘ ਕੌੜਾ ਆਦਿ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਦਿੱਤੇ ਗਏ ਸੱਦੇ ਅਨੁਸਾਰ ਅੱਜ ਸਮੁੱਚੇ ਪੰਜਾਬ ਵਿੱਚ ਰੈਲੀਆਂ ਕਰਕੇ 22 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਪੈਨਸ਼ਨਰਾਂ ਦੀ ਵਿਸ਼ਾਲ ਸੂਬਾਈ ਰੈਲੀ ਕਰਨ ਦੇ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਨੋਟਿਸ ਭੇਜੇ ਜਾ ਰਹੇ ਹਨ ਅਤੇ ਜ਼ੋਰਦਾਰ ਢੰਗ ਨਾਲ ਮੰਗ ਕੀਤੀ ਜਾ ਰਹੀ ਹੈ ਕਿ ਪੈਨਸ਼ਨਰਾਂ ਦੀਆਂ ਹੱਕੀ ਅਤੇ ਜ਼ਾਇਜ਼ ਮੰਗਾਂ ਦਾ ਨਿਪਟਾਰਾ ਕਰਨ ਲਈ ਪੈਨਸ਼ਨਰ ਜੁਆਇੰਟ ਫਰੰਟ ਪੰਜਾਬ ਦੇ ਆਗੂਆਂ ਨਾਲ 15 ਅਕਤੂਬਰ ਤੋਂ ਪਹਿਲਾਂ ਪਹਿਲਾਂ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕਰਦੇ ਹੋਏ ਮੰਗਾਂ ਨੂੰ ਮੰਨਣ ਅਤੇ ਲਾਗੂ ਕਰਨ ਦਾ ਐਲਾਨ ਕੀਤਾ ਜਾਵੇ‌।

ਜੇਕਰ ਸਮੁੱਚੇ ਪੰਜਾਬ ਵਿੱਚੋਂ ਮੁੱਖ ਮੰਤਰੀ ਪੰਜਾਬ ਦੇ ਨਾਂ ‘ਤੇ ਨੋਟਿਸ ਜਾਣ ਦੇ ਬਾਵਜੂਦ ਵੀ ਮੁੱਖ ਮੰਤਰੀ ਪੰਜਾਬ ਵਲੋਂ 15 ਅਕਤੂਬਰ ਤੱਕ ਪੈਨਸ਼ਨਰ ਜੁਆਇੰਟ ਫਰੰਟ ਦੇ ਆਗੂਆਂ ਨਾਲ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕਰਨ ਲਈ ਕੋਈ ਵੀ ਹੁੰਗਾਰਾ ਨਹੀਂ ਭਰਿਆ ਜਾਂਦਾ ਤਾਂ 22 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਸੂਬਾਈ ਰੈਲੀ ਜ਼ਰੂਰ ਕੀਤੀ ਜਾਵੇਗੀ ਅਤੇ ਰੋਸ ਮਾਰਚ ਵੀ ਕੀਤਾ ਜਾਵੇਗਾ, ਜਿਸ ਲਈ ਜ਼ਿੰਮੇਵਾਰ ਮੁੱਖ ਮੰਤਰੀ ਪੰਜਾਬ ਨਿੱਜੀ ਤੌਰ ਤੇ ਹੋਣਗੇ।ਵੱਖ -ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਮੰਨਣ ਅਤੇ ਲਾਗੂ ਕਰਨ ਲਈ ਰਤੀ ਭਰ ਵੀ ਗੰਭੀਰ ਨਹੀਂ ਹੈ। ਮੰਗਾਂ ਨੂੰ ਲਾਗੂ ਕਰਨ ਲਈ ਪਿਛਲੇ ਢਾਈ ਸਾਲਾਂ ਤੋਂ ਲਾਰੇ ਲੱਪੇ ਵਾਲੀ ਪਹੁੰਚ ਅਖਤਿਆਰ ਕੀਤੀ ਹੋਈ ਹੈ। ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਬੰਨਵੇਂ ਵਿਧਾਇਕਾਂ ਦੀ ਗਿਣਤੀ ਦੇ ਹੰਕਾਰ ਅਤੇ ਘੁਮੰਡ ਵਿੱਚ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਵਾਰ ਵਾਰ ਮੀਟਿੰਗ ਕਰਨ ਤੋਂ ਭੱਜ ਰਿਹਾ ਹੈ ਅਤੇ ਮੰਗਾਂ ਨੂੰ ਲਾਗੂ ਕਰਨ ਲਈ ਕੋਈ ਵੀ ਗੰਭੀਰਤਾ ਨਹੀਂ ਦਿਖਾ ਰਿਹਾ।

ਬਹੁ ਗਿਣਤੀ ਪੈਨਸ਼ਨਰ ਪੇ ਕਮਿਸ਼ਨ ਦੇ 66 ਮਹੀਨਿਆਂ ਦੇ ਬਕਾਏ ਨੂੰ ਉਡੀਕਦੇ ਉਡੀਕਦੇ ਅਗਲੇ ਜਹਾਨ ਨੂੰ ਕੂਚ ਕਰ ਚੁੱਕੇ ਹਨ। ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਪੇ ਕਮਿਸ਼ਨ ਦੀ ਸਿਫਾਰਸ਼ ਅਨੁਸਾਰ ਪੈਂਨਸ਼ਨ ਰੀਵਾਈਜ ਕਰਨ ਲਈ 2.59 ਦਾ ਗੁਣਾਂਕ ਲਾਗੂ ਕਰਨ,ਪੇ ਕਮਿਸ਼ਨ ਦੇ 66 ਮਹੀਨਿਆਂ ਦੇ ਬਕਾਏ ਜਾਰੀ ਕਰਨ, ਮੈਡੀਕਲ ਭੱਤਾ 3000/- ਰੁਪਏ ਮਹੀਨਾ ਕਰਨ, ਕੈਸ਼ ਲੈੱਸ ਹੈਲਥ ਸਕੀਮ ਸੋਧ ਕੇ ਦੋਬਾਰਾ ਚਾਲੂ ਕਰਨ,ਡੀ ਏ ਦੀਆਂ 12 ਪ੍ਰਤੀਸ਼ਤ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਪਿਛਲੇ ਬਕਾਏ ਜਾਰੀ ਕਰਨ ਆਦਿ ਮੰਗਾਂ ਨੂੰ ਮੰਨਣ ਅਤੇ ਲਾਗੂ ਕਰਵਾਉਣ ਲਈ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ 22 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਸੂਬਾਈ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇਗਾ‌‌।

22 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਸੂਬਾਈ ਰੈਲੀ ਅਤੇ ਰੋਸ ਮਾਰਚ

ਰੈਲੀ ਕਰਨ ਉਪਰੰਤ ਐਡੀਸ਼ਨਲ ਡਿਪਟੀ ਕਮਿਸ਼ਨਰ ਫ਼ਗਵਾੜਾ ਦੇ ਰਾਹੀਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਾਂ ਤੇ 22 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਸੂਬਾਈ ਰੈਲੀ ਅਤੇ ਰੋਸ ਮਾਰਚ ਕਰਨ ਦਾ ਨੋਟਿਸ ਭੇਜਿਆ ਗਿਆ ਅਤੇ 15 ਅਕਤੂਬਰ ਤੱਕ ਜੁਆਇੰਟ ਪੈਨਸ਼ਨਰ ਫਰੰਟ ਦੇ ਆਗੂਆਂ ਨਾਲ ਗੱਲਬਾਤ ਕਰਦੇ ਹੋਏ ਪੈਨਸ਼ਨਰਾਂ ਦੀਆਂ ਹੱਕੀ ਅਤੇ ਜ਼ਾਇਜ਼ ਮੰਗਾਂ ਨੂੰ ਮੰਨਣ ਅਤੇ ਲਾਗੂ ਕਰਨ ਦੀ ਜ਼ੋਰਦਾਰ ਢੰਗ ਨਾਲ ਮੰਗ ਕੀਤੀ ਗਈ। ਰੈਲੀ ਕਰਨ ਉਪਰੰਤ ਐਡੀਸ਼ਨਲ ਡਿਪਟੀ ਕਮਿਸ਼ਨਰ ਅਤੇ ਐੱਸ ਡੀ ਐੱਮ ਦੀ ਗੈਰਮੌਜੂਦਗੀ ਵਿੱਚ ਸ.ਬਲਜਿੰਦਰ ਸਿੰਘ ਤਹਿਸੀਲਦਾਰ ਫ਼ਗਵਾੜਾ ਦੇ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ 22 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਪੈਨਸ਼ਨਰ ਸੂਬਾਈ ਰੈਲੀ ਕਰਨ ਦਾ ਨੋਟਿਸ ਭੇਜਿਆ ਗਿਆ।

ਇਸ ਸਮੇਂ ਹੋਰਨਾਂ ਤੋਂ ਇਲਾਵਾ ਸੋਢੀ ਰਾਮ ਭਬਿਆਣਾ, ਸੀਤਲ ਰਾਮ ਬੰਗਾ, ਗੁਰਮੇਲ ਚੰਦ, ਸਤਪਾਲ ਸਿੰਘ ਖੱਟਕੜ,ਹਰਚਰਨ ਭਾਰਤੀ, ਕੁਲਵੰਤ ਸਿੰਘ ਭਿੰਡਰ, ਬਲਵੀਰ ਚੰਦ, ਪ੍ਰਮੋਦ ਕੁਮਾਰ ਜੋਸ਼ੀ, ਤਰਸੇਮ ਲਾਲ, ਹਰਬਲਾਸ ਬਾਲੂ, ਹਰਭਜਨ ਲਾਲ ਕੌਲ, ਗਿਆਨ ਚੰਦ ਰੱਤੂ, ਗੁਰਨਾਮ ਸਿੰਘ ਸੈਣੀ, ਕ੍ਰਿਸ਼ਨ ਗੋਪਾਲ ਚੋਪੜਾ, ਭੁਪਿੰਦਰ ਸਿੰਘ ਮਾਹੀ, ਗੁਰਦੀਪ ਕੁਮਾਰ ਜੱਸੀ, ਜਸਪਾਲ ਸਿੰਘ ਕੰਦੋਲਾ, ਯਸ਼ ਪਾਲ, ਨਰਿੰਦਰ ਸ਼ਰਮਾ,ਕੇ ਕੇ ਪਾਂਡੇ, ਰਾਮ ਲੁਭਾਇਆ ਰਿਹਾਣਾ ਜੱਟਾਂ, ਸਤਪਾਲ ਮਹਿਮੀ, ਤਰਲੋਕ ਸਿੰਘ, ਸ਼੍ਰੀ ਰਾਮ, ਭਾਗ ਮੱਲ, ਤਰਸੇਮ ਲਾਲ ਗੁਰਾਇਆ, ਬਲਵੀਰ ਸਿੰਘ ਭੁਲਾਰਾਈ, ਜਸਵੀਰ ਭੰਗੂ, ਮਹਿੰਦਰ ਪਾਲ, ਲਸ਼ਕਰ ਸਿੰਘ, ਗੁਰਬਚਨ ਲਾਲ, ਹਰਦੇਵ ਸਿੰਘ, ਦਿਲਬਰ ਸਿੰਘ ਆਦਿ ਪੈਨਸ਼ਨਰ ਸਾਥੀ ਹਾਜ਼ਰ ਹੋਏ।

LEAVE A REPLY