ਪੀ.ਸੀ.ਐਮ.ਐਸ.ਡੀ ਕਾਲਜ ਫਾਰ ਵੂਮੈਨ ਦੇ ਵਿਦਿਆਰਥੀਆਂ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ

0
13
ਕਾਲਜ ਫਾਰ ਵੂਮੈਨ

ਜਲੰਧਰ 18 ਸਤੰਬਰ (ਨੀਤੂ ਕਪੂਰ)- ਪੀ.ਸੀ.ਐਮ.ਐਸ.ਡੀ ਕਾਲਜ ਫਾਰ ਵੂਮੈਨ, ਜਲੰਧਰ ਦੇ ਕਾਸਮੈਟੋਲੋਜੀ ਵਿਭਾਗ ਨੇ ਮਈ 2024 ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੁਆਰਾ ਘੋਸ਼ਿਤ ਬੀ.ਵਾਕ (ਕਾਸਮੈਟੋਲੋਜੀ) ਸਮੈਸਟਰ IV ਦੇ ਨਤੀਜਿਆਂ ਵਿੱਚ ਵਿਦਿਆਰਥੀਆਂ ਦੁਆਰਾ ਸ਼ਾਨਦਾਰ ਪ੍ਰਦਰਸ਼ਨ ਨਾਲ ਇੱਕ ਵਾਰ ਫਿਰ ਆਪਣੀ ਅਕਾਦਮਿਕ ਯੋਗਤਾ ਨੂੰ ਉਜਾਗਰ ਕੀਤਾ ਹੈ।

ਵਿਭਾਗ ਦੀ ਵਿਦਿਆਰਥਣ ਸਿਮਰਨਜੀਤ ਨੇ 92 ਫੀਸਦੀ ਸ਼ਾਨਦਾਰ ਅੰਕ ਲੈ ਕੇ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਆਸ਼ੂ ਨੇ 88% ਅੰਕ ਲੈ ਕੇ ਦੂਸਰਾ ਸਥਾਨ ਅਤੇ ਅੰਕਿਤਾ ਨੇ 84% ਅੰਕ ਲੈ ਕੇ ਕਾਲਜ ਵਿੱਚੋਂ ਤੀਸਰਾ ਸਥਾਨ ਹਾਸਿਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ।

ਇਸ ਮੌਕੇ ਤੇ ਪ੍ਰਧਾਨ ਸ਼੍ਰੀ ਨਰੇਸ਼ ਬੁਧੀਆ ਜੀ, ਸੀਨੀਅਰ ਮੀਤ ਪ੍ਰਧਾਨ ਸ਼੍ਰੀ ਵਿਨੋਦ ਦਾਦਾ ਜੀ, ਪ੍ਰਬੰਧਕੀ ਕਮੇਟੀ ਦੇ ਹੋਰ ਮੈਂਬਰਾਂ ਅਤੇ ਪ੍ਰਿੰਸੀਪਲ ਪ੍ਰੋ. (ਡਾ.) ਪੂਜਾ ਪਰਾਸ਼ਰ ਜੀ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਕਾਸਮੈਟੋਲੋਜੀ ਵਿਭਾਗ ਦੀ ਸ਼ਲਾਘਾ ਕੀਤੀ।

LEAVE A REPLY