ਪੰਜਾਬੀ ਲਿਖਾਰੀ ਸਭਾ (ਰਜਿ.) ਜਲੰਧਰ ਦਾ ਮਹੀਨਾਵਾਰੀ ਸਮਾਗਮ ਅਤੇ ਕਵੀ ਦਰਬਾਰ ਕਰਵਾਇਆ ਗਿਆ

0
31
ਪੰਜਾਬੀ ਲਿਖਾਰੀ ਸਭਾ

ਜਲੰਧਰ 22 ਸਤੰਬਰ (ਨੀਤੂ ਕਪੂਰ)- ਪੰਜਾਬੀ ਲਿਖਾਰੀ ਸਭਾ (ਰਜਿ.) ਜਲੰਧਰ ਜੋ ਕਿ ਬੀਤੇ ਪੰਜਾਹ ਸਾਲਾਂ ਤੋਂ ਸ੍ਰ. ਬੇਅੰਤ ਸਿੰਘ ਸਰਹੱਦੀ ਜੀ ਦੀ ਰਹਿਨੁਮਾਈ ਹੇਠ ਸਾਹਿਤ ਦੀ ਸੇਵਾ ਕਰ ਰਹੀ ਹੈ, ਦਾ ਮਹੀਨਾਵਾਰੀ ਸਮਾਗਮ ਅਤੇ ਕਵੀ ਦਰਬਾਰ ਮਿਤੀ 15 ਸਿਤੰਬਰ 2024, ਦਿਨ ਐਤਵਾਰ ਨੂੰ ਕਰਵਾਇਆ ਗਿਆ।

ਸਭਾ ਦੇ ਪ੍ਰਧਾਨ ਹਰਭਜਨ ਸਿੰਘ ਨਾਹਲ ਨੇ ਸਨਮਾਨਿਤ ਸ਼ਖਸੀਅਤਾਂ ਦੀ ਜਾਣ ਪਹਿਚਾਣ ਅਤੇ ਸਾਹਿਤਕ ਖੇਤਰ ਵਿੱਚ ਉਹਨਾਂ ਦੀ ਦੇਣ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਹਰ ਵਾਰ ਦੀ ਤਰ੍ਹਾਂ ਕਵੀ ਦਰਬਾਰ ਵੀ ਕਰਾਇਆ ਗਿਆ ਜਿਸ ਵਿਚ ਉੱਘੇ ਕਵੀਆਂ ਨੇ ਆਪਣੀਆਂ ਉਮਦਾ ਰਚਨਾਵਾਂ ਰਾਹੀਂ ਸਰੋਤਿਆਂ ਨਾਲ ਸਾਂਝ ਪਾਈ। ਇਸ ਵਾਰ ਦੇ ਕਵੀ ਦਰਬਾਰ ਦਾ ਵਿਸ਼ਾ ‘ਪੰਜਾਬੀ ਮਾਂ ਬੋਲੀ’ ਨੂੰ ਸਮਰਪਿਤ ਸੀ। ਕਵੀਆਂ ਤੋਂ ਇਲਾਵਾ ਸਰਦਾਰ ਉਰਮਲਜੀਤ ਸਿੰਘ ਵਾਲੀਆ ਨੇ ਆਪਣੇ ਵਿਚਾਰਾਂ ਅਤੇ ਕਵਿਤਾ ਸਾਂਝ ਪਾਈ ਅਤੇ ਸਰਦਾਰ ਸੁਰਿੰਦਰ ਸਿੰਘ ਗੁਲਸ਼ਨ ਨੇ ਵੀ ਆਪਣੇ ਬਹੁਤ ਹੀ ਗਹਿਰੇ ਵਿਚਾਰਾਂ ਅਤੇ ਤਿੰਨ ਗਜ਼ਲਾਂ ਦੇ ਨਾਲ ਸਰੋਤਿਆਂ ਨੂੰ ਸਰਸ਼ਾਰ ਕੀਤਾ। ਸਭਾ ਦੇ ਪ੍ਰਧਾਨ ਹਰਭਜਨ ਸਿੰਘ ਨਾਹਲ ਨੇ ਆਏ ਹੋਏ ਵਿਸ਼ੇਸ਼ ਮਹਿਮਾਨ ਅਤੇ ਮੁੱਖ ਮਹਿਮਾਨ ਦਾ ‘ਪੰਜਾਬੀ ਮਾਂ ਬੋਲੀ’ ਦਾ ਲਿਖਾਰੀ ਸਭਾ ਦਾ ਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਅਤੇ ਆਏ ਹੋਏ ਸਾਰੇ ਮਹਿਮਾਨਾਂ ਦਾ ਸਵਾਗਤ ਅਤੇ ਧੰਨਵਾਦ ਵੀ ਕੀਤਾ। ਇਸ ਦੇ ਨਾਲ ਹੀ ਸੁਰਜੀਤ ਸਿੰਘ ਸਸਤਾ ਆਇਰਨ ਨੇ ਵੀ ਆਏ ਹੋਏ ਸਾਰੇ ਮਹਿਮਾਨਾਂ ਦਾ ਸਵਾਗਤ ਅਤੇ ਧੰਨਵਾਦ ਵੀ ਕੀਤਾ।

ਇਸ ਪ੍ਰੋਗਰਾਮ ਵਿੱਚ ਮਹਿੰਦਰ ਸਿੰਘ ਅਨੇਜਾ, ਹਰਬੰਸ ਸਿੰਘ ਕਲਸੀ, ਪਰਮ ਦਾਸ ਹੀਰ, ਉਰਮਲਜੀਤ ਸਿੰਘ ਵਾਲੀਆ, ਬਲਦੇਵ ਰਾਜ ਕੋਮਲ, ਸੋਢੀ ਮੱਤੋਵਾਲੀ, ਹਰਭਜਨ ਸਿੰਘ ਨਾਹਲ, ਹਰਜਿੰਦਰ ਸਿੰਘ ਜਿੰਦੀ, ਇੰਦਰ ਸਿੰਘ ਮਿਸਰੀ, ਅਮਰ ਸਿੰਘ ਅਮਰ, ਗੁਰਦੀਪ ਸਿੰਘ ਉਜਾਲਾ, ਅਵਤਾਰ ਸਿੰਘ ਬੈਂਸ, ਜਰਨੈਲ ਸਿੰਘ ਸਾਖੀ, ਭਗਵੰਤ ਸਿੰਘ, ਹਰਵਿੰਦਰ ਸਿੰਘ ਅਲਵਾਦੀ , ਕੁਲਵਿੰਦਰ ਸਿੰਘ ਗਾਖਲ ਸਟੇਟ ਅਵਾਰਡੀ, ਮੈਡਮ ਗੁਰਮਿੰਦਰ ਕੌਰ, ਅੰਮ੍ਰਿਤਪਾਲ ਸਿੰਘ, ਸੁਰਜੀਤ ਸਿੰਘ ਸਸਤਾ ਆਇਰਨ, ਜਸਵੀਰ ਸਿੰਘ, ਹਰਵਿੰਦਰ ਸਿੰਘ, ਰਾਜੇਸ਼ ਕੁਮਾਰ ਭਗਤ, ਤਰਸੇਮ ਜਲੰਧਰੀ, ਸੁਰਿੰਦਰ ਗੁਲਸ਼ਨ, ਕੀਮਤੀ ਕੈਸਰ, ਮਾਲਾ ਅਗਰਵਾਲ, ਰੋਹਿਤ ਸਿੱਧੂ ਅਲਗ, ਅਵਤਾਰ ਸਿੰਘ, ਸੋਨੀ ਸ਼ਾਮਿਲ ਹੋਏ। ਸਟੇਜ ਸਕੱਤਰ ਦੀ ਸੇਵਾ ਮਾਸਟਰ ਮਹਿੰਦਰ ਸਿੰਘ ਅਨੇਜਾ ਨੇ ਬਾਖ਼ੂਬੀ ਨਿਭਾਈ।

LEAVE A REPLY