ਕੋਈ ਵੀ ਬੱਚਾ ਰੂਟੀਨ ਟੀਕਾਕਰਨ ਤੋਂ ਨਾ ਰਹੇ ਵਾਂਝਾ : ਡਾ. ਰਿਚਾ ਭਾਟੀਆ

0
9
ਰੂਟੀਨ ਟੀਕਾਕਰਨ

ਕਪੂਰਥਲਾ 25 ਸਤੰਬਰ (ਨੀਤੂ ਕਪੂਰ)- ਸਿਵਲ ਸਰਜਨ ਕਪੂਰਥਲਾ ਡਾਕਟਰ ਰਿਚਾ ਭਾਟੀਆ ਨੇ ਮਮਤਾ ਦਿਵਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲੇ ਵਿਚ ਕੋਈ ਵੀ ਬੱਚਾ ਰੂਟੀਨ ਟੀਕਾਕਰਨ ਤੋਂ ਵਾਂਝਾ ਨਾ ਰਹੇ ਅਤੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਸਮੇਂ ਸਿਰ ਕਰਨਾ ਯਕੀਨੀ ਬਣਾਇਆ ਜਾਵੇ । ਉਨ੍ਹਾ ਕਿਹਾ ਕਿ ਨਿੱਜੀ ਹਸਪਤਾਲਾਂ ਕੋਲੋਂ ਵੀ ਰੂਟੀਨ ਟੀਕਾਕਰਨ ਵਿਚ ਬਣਦਾ ਸਹਿਯੋਗ ਲਿਆ ਜਾਵੇ।

ਉਨ੍ਹਾ ਸਲੱਮ ਏਰੀਆ, ਦਾਣਾ ਮੰਡੀਆਂ, ਭੱਠਿਆਂ, ਫੈਕਟਰੀਆਂ ਆਦਿ ਵਿਚ ਆਉਣ ਵਾਲੀ ਮਾਇਗਰੇਟਰੀ ਅਬਾਦੀ ਲਈ ਵਿਸ਼ੇਸ਼ ਟੀਕਾਕਰਨ ਸੈਸ਼ਨ ਲਗਾਉਣ ਲਈ ਕਿਹਾ ਗਿਆ ਤਾਂ ਜੋ ਕੋਈ ਵੀ ‘ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾ ਕਿਹਾ ਕਿ (ਸਰਕਾਰ ਵਲੋਂ ਮੀਜ਼ਲ ਅਤੇ ਰੂਬੇਲਾ ਦੀ ਬੀਮਾਰੀ ਨੂੰ 2026 ਤੱਕ ਸਮਾਜ ਵਿਚੋਂ ਖਤਮ ਕਰਨ ਦਾ ਟੀਚਾ ਮਿੱਥਿਆ ਹੈ, ਇਸ ਲਈ ਮੀਜ਼ਲ ਅਤੇ ਰੁਬੇਲਾ ਦਾ ਟੀਕਾਕਰਨ 9 ਮਹੀਨੇ ਅਤੇ 16 ਮਹੀਨੇ ਦੀ ਉਮਰ ਤੇ 100 ਪ੍ਰਤੀਸ਼ਤ ਬੱਚਿਆਂ ਦਾ ਟੀਕਾਕਰਨ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਟੀਕਾਕਰਨ ਪ੍ਰੋਗਰਾਮ ਅਧੀਨ ਜ਼ਿਲਾ ਵਿਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ ਅਤੇ ਸਿਹਤ ਵਿਭਾਗ ਵਲੋਂ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ,ਜਿਸ ਵਿਚ ਬੱਚਿਆਂ ਨੂੰ ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਜਨਮ ਤੋਂ ਹੀ ਮੁਫਤ ਟੀਕਾਕਰਨ ਸ਼ੁਰੂ ਕੀਤਾ ਜਾਂਦਾ ਹੈ ਅਤੇ ਹਰ ਬੁੱਧਵਾਰ ਸਾਰੇ ਜ਼ਿਲੇ ਵਿਚ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।

ਇਸ ਮੌਕੇ ਡੀ.ਆਈ.ਓ ਡਾਕਟਰ ਰਣਧੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ 12 ਮਾਰੂ ਬੀਮਾਰੀਆਂ ਦਾ ਮੁਫਤ ਟੀਕਾਕਰਨ. ਕੀਤਾ ਜਾ ਰਿਹਾ ਹੈ ਜੋ ਕਿ ਵਧੀਆ ਕੁਆਲਟੀ ਦੀ ਵੈਕਸੀਨ ਨਾਲ ਕੀਤਾ ਜਾਂਦਾ ਦਾ ਹੈ ਅਤੇ ਵੈਕਸੀਨ ਦਾ ਰੱਖ ਰਖਾਵ ਦੀ ਆਨਲਾਇਨ ਨਿਗਰਾਨੀ ਕੀਤੀ ਜਾਂਦੀ ਹੈ ਤਾਂ ਜੋ ਵੈਕਸੀਨ ਦੀ ਗੁਣਵਤਾ ਬਰਕਰਾਰ ਰੱਖੀ ਜਾ ਸਕੇ। ਜ਼ਿਲਾ ਟੀਕਾਕਰਨ ਅਫਸਰ ਡਾ ਰਣਦੀਪ ਸਿੰਘ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਕਿਉਕਿ ਜੇਕਰ ਕੁਝ ਬੱਚੇ ਮੁਕੰਮਲ ਟੀਕਾਕਰਨ ਤੋਂ ਵਾਂਝੇ ਰਹਿ ਜਾਂਦੇ ਹਨ ਤਾਂ ਉਸ ਬੀਮਾਰੀ ਦਾ ਖਤਰਾ ਸਮਾਜ ਤੇ ਬਣਿਆ ਰਹਿੰਦਾ ਹੈ।

LEAVE A REPLY