ਗ੍ਰੀਨ ਸਕੂਲ ਪ੍ਰੋਗਰਾਮ’ ਤਹਿਤ ਇੱਕ ਰੋਜ਼ਾ ਵਰਕਸ਼ਾਪ ਦਾ ਹੌਇਆ ਆਯੋਜਨ

0
49

ਗ੍ਰੀਨ ਸਕੂਲ ਪ੍ਰੋਗਰਾਮ’ ਤਹਿਤ ਇੱਕ ਰੋਜ਼ਾ ਵਰਕਸ਼ਾਪ ਦਾ ਹੌਇਆ ਆਯੋਜਨ

  • Google+
  • Google+

ਜਲੰਧਰ 4 ਅਕਤੂਬਰ ( ਕਪੂਰ) ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਨਿਰਦੇਸ਼ਾਂ ਤਹਿਤ ਅੱਜ ਦੋਆਬਾ ਕਾਲਜ ਜਲੰਧਰ ਵਿਖੇ ਜਿਲ੍ਹਾ ਸਿੱਖਿਆ ਅਫ਼ਸਰ ਡਾ. ਗੁਰਿੰਦਰਜੀਤ ਕੌਰ, ਉੱਪ ਜਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਪ੍ਰਿੰਸੀਪਲ-ਕਮ-ਨੋਡਲ ਅਫ਼ਸਰ ਸੁਖਦੇਵ ਲਾਲ ਬੱਬਰ ਅਤੇ ਪ੍ਰਿੰਸੀਪਲ ਡਾ. ਪ੍ਰਦੀਪ ਭੰਡਾਰੀ ਦੀ ਅਗਵਾਈ ਹੇਠ ‘ਗ੍ਰੀਨ ਸਕੂਲ ਪ੍ਰੋਗਰਾਮ’ ਤਹਿਤ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ।

  • Google+
  • Google+

ਸਟੇਟ ਕਾਊੰਸਲ ਆਫ਼ ਸਾਇੰਸ ਅਤੇ ਤਕਨਾਲੌਜੀ ਅਧੀਨ ਇਹ ਵਰਕਸ਼ਾਪ ਵਾਤਾਵਰਣ ਸਿੱਖਿਆ ਨੂੰ ਕਿਰਿਆਵੀ ਰੂਪ ਦੇਣ ਅਧੀਨ ਕਰਵਾਈ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਸੁਖਦੇਵ ਲਾਲ ਬੱਬਰ ਨੇ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ, ਗ੍ਰੀਨ ਦੀਵਾਲੀ ਅਤੇ ਪਰਾਲੀ ਨਾ ਸਾੜਨ ਨੂੰ ਲੈ ਕੇ ਵਿੱਦਿਆਰਥੀਆਂ ਨੂੰ ਜਾਗਰੁਕ ਕਰਨਾ ਸਮੇਂ ਦੀ ਮੰਗ ਹੈ। ਉਹਨਾਂ ਨੇ ਸਕੂਲਾਂ ਵਿੱਚ ਪੌਸ਼ਟਿਕ ਭੋਜਨ ਨੂੰ ਵਧਾਵਾ ਦੇਣ ‘ਤੇ ਜ਼ੋਰ ਦਿੱਤਾ।
ਉੱਪ ਜਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਵੱਲੋ ਪਾਣੀ, ਹਵਾ ਅਤੇ ਭੋਜਨ ਬਾਰੇ ਜਾਗਰੂਕ ਕਰਦਿਆਂ ਸਕੂਲ ਵਿੱਚ ਵਿੱਦਿਆਰਥੀਆਂ ਨੂੰ ਇਨ੍ਹਾਂ ਦੀ ਮਹਤੱਤਾ ਦੱਸਣ ਲਈ ਜ਼ੋਰ ਦਿੱਤਾ।

  • Google+

ਪ੍ਰਿੰਸੀਪਲ ਡਾ. ਪ੍ਰਦੀਪ ਭੰਡਾਰੀ ਵੱਲੋ ਗ੍ਰੀਨ ਸਕੂਲ ਪ੍ਰੋਗਰਾਮ ਦੀ ਮਹੱਤਤਾ ਅਤੇ ਸਕੂਲਾਂ ਦੇ ਵੇਸਟ ਦੀ ਸਾਂਭ ਸੰਭਾਲ ਦੇ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਸ਼ੇਸ਼ ਤੌਰ ਤੇ ਸਾਬਕਾ ਜਿਲ੍ਹਾ ਸਾਇੰਸ ਸੁਪਰਵਾਈਜ਼ਰ ਬਲਜਿੰਦਰ ਸਿੰਘ ਵੀ ਹਾਜ਼ਰ ਰਹੇ। ਉਨ੍ਹਾਂ ਵਲੋਂ ਅਜੋਕੇ ਸਮਾਜ ਵਿੱਚ ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਕਰਵਾਏ ਜਾਣ ਵਾਲੇ ਕੰਮਾਂ ਦੀ ਸਮੀਖਿਆ ਕੀਤੀ ਗਈ।
ਪ੍ਰੋਗਰਾਮ ਦੇ ਸਹਾਇਕ ਕੋਆਰਡੀਨੇਟਰ ਹਰਜੀਤ ਕੁਮਾਰ ਬਾਵਾ ਨੇ ਗ੍ਰੀਨ ਸਕੂਲ ਪ੍ਰੋਗਰਾਮ ਦੀ ਰਜਿਸਟ੍ਰੇਸ਼ਨ ਅਤੇ ਹੋਰ ਕੰਮਾਂ ਬਾਰੇ ਵਿਸਥਾਰ ਪੂਰਵਕ ਦੱਸਿਆ। ਰਿਸੋਰਸ ਪਰਸਨ ਮਨੀਸ਼ ਸ਼ਰਮਾ ਨੇ ਗ੍ਰੀਨ ਸਕੂਲ ਆਡਿਟ ਬਾਰੇ ਸਮੂਹ ਅਧਿਆਪਕਾਂ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਡਾ. ਓਮਿੰਦਰ ਜੌਹਲ, ਡਾ. ਸੁਰੇਸ਼ ਮਾਘੋ , ਡਾ. ਸ਼ਿਵੀਕਾ ਦੱਤਾ, ਕੰਚਨ ਸ਼ਰਮਾ, ਰਵੀ ਕੁਮਾਰ, ਹਰਜੀਤ ਸਿੰਘ ਅਤੇ ਸੁਰਿੰਦਰ ਕੁਮਾਰ ਮੌਜੂਦ ਸਨ।
ਇਸ ਵਰਕਸ਼ਾਪ ਵਿੱਚ ਜਿਲ੍ਹੇ ਦੇ 44 ਪ੍ਰਾਈਵੇਟ ਅਤੇ ਏਡਿਡ ਸਕੂਲਾਂ ਦੇ ਕੋਆਰਡੀਨੇਟਰਾ ਨੇ ਭਾਗ ਲਿਆ।

LEAVE A REPLY