ਲਾਇਲਪੁਰ ਖ਼ਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਕਰਵਾਏ ਗਏ ਪੋਸਟਰ ਮੇਕਿੰਗ ਤੇ ਲਿਖਣ ਮੁਕਾਬਲੇ

0
39
ਲਾਇਲਪੁਰ ਖ਼ਾਲਸਾ ਕਾਲਜ

ਜਲੰਧਰ 5 ਅਕਤੂਬਰ (ਨੀਤੂ ਕਪੂਰ)- ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਨਿਰੰਤਰ ਯਤਨਸ਼ੀਲ ਰਹਿੰਦਾ ਹੈ। ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀ ਹੋਰ ਸਹਾਇਕ ਗਤੀਵਿਧੀਆਂ ਵਿੱਚ ਵੀ ਭਾਗ ਲੈਂਦੇ ਹਨ। ਇਸੇ ਤਹਿਤ ਕਾਲਜ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੁਆਰਾ ‘ਪੋਸਟਰ ਮੇਕਿੰਗ ਅਤੇ ਲੇਖ ਲਿਖਣ’ ਮੁਕਾਬਲੇ ਕਰਵਾਏ ਗਏ, ਜਿਸ ਵਿੱਚ 50 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਹਨਾਂ ਦਾ ਸਵਾਗਤ ਪ੍ਰੋ. ਅਨੂ ਕੁਮਾਰੀ ਮੁਖੀ, ਰਾਜਨੀਤੀ ਸ਼ਾਸਤਰ ਵਿਭਾਗ ਤੇ ਪ੍ਰੋ. ਅਜੀਤ ਪਾਲ ਸਿੰਘ ਨੇ ਗੁਲਦਸਤੇ ਦੇ ਕੇ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੁਆਰਾ ਬਣਾਏ ਗਏ ਪੋਸਟਰ ਵੇਖੇ ਤੇ ਲਿਖੇ ਹੋਏ ਲੇਖ ਪੜ੍ਹੇ। ਉਹਨਾਂ ਦੀ ਕਲਾ ਪ੍ਰਤਿਭਾ ਦੀ ਸ਼ਲਾਘਾ ਕੀਤੀ। ਉਹਨਾਂ ਵਿਦਿਆਰਥੀਆਂ ਨੂੰ ਜ਼ਿੰਦਗੀ ‘ਚ ਅੱਗੇ ਵਧਣ ਲਈ ਪੜ੍ਹਾਈ ‘ਚ ਚੰਗੇ ਨੰਬਰ ਲੈਣ ਦੇ ਨਾਲ ਨਾਲ ਹੋਰ ਸਹਾਇਕ ਗਤੀਵਿਧੀਆਂ ਵਿੱਚ ਵੀ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਪ੍ਰੋ. ਅਨੂ ਕੁਮਾਰੀ ਮੁਖੀ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਸਟਰ ਮੇਕਿੰਗ ਮੁਕਾਬਲਿਆਂ ‘ਚ ਪਹਿਲਾ ਸਥਾਨ ਜਸਲੀਨ (ਬੀ.ਏ. ਸਮੈਸਟਰ ਪਹਿਲਾ), ਦੂਜਾ ਸਥਾਨ ਸਿਮਰਨਦੀਪ ਕੌਰ (ਬੀ.ਏ. ਸਮੈਸਟਰ ਪਹਿਲਾ) ਤੇ ਤੀਜਾ ਸਥਾਨ ਅਨੀਸ਼ਾ (ਐਮ.ਏ. ਰਾਜਨੀਤੀ ਸ਼ਾਸਤਰ ਸਮੈਸਟਰ ਦੂਜਾ) ਨੇ ਹਾਸਿਲ ਕੀਤਾ ਜਦਕਿ ਲੇਖ ਲਿਖਣ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਦਵਿੰਦਰਜੀਤ ਕੌਰ (ਐਮ.ਏ. ਰਾਜਨੀਤੀ ਸ਼ਾਸਤਰ ਸਮੈਸਟਰ ਪਹਿਲਾ), ਦੂਜਾ ਸਥਾਨ ਯੋਗੀਤਾ (ਐਮ.ਏ. ਰਾਜਨੀਤੀ ਸ਼ਾਸਤਰ ਸਮੈਸਟਰ ਤੀਜਾ) ਅਤੇ ਤੀਜਾ ਸਥਾਨ ਜਸਪ੍ਰੀਤ ਕੌਰ (ਬੀ.ਏ. ਸਮੈਸਟਰ ਪਹਿਲਾ) ਨੇ ਹਾਸਿਲ ਕੀਤਾ। ਇਸ ਮੌਕੇ ਡਾ. ਕਰਨਬੀਰ ਸਿੰਘ, ਪ੍ਰੋ. ਸਤਪਾਲ ਸਿੰਘ, ਡਾ. ਪੂਜਾ ਰਾਣਾ, ਪ੍ਰੋ. ਸੋਨੀਆ ਅਤੇ ਪ੍ਰੋ. ਕਨਿਕਾ ਸ਼ਰਮਾ ਨੇ ਜੱਜ ਦੀ ਭੂਮਿਕਾ ਨਿਭਾਈ। ਇਸ ਮੌਕੇ ਪ੍ਰੋ. ਪ੍ਰਭ ਦਿਆਲ, ਪ੍ਰੋ. ਸੰਜੇ ਸ਼ਾਹਦ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ।

LEAVE A REPLY