ਸਿਵਲ ਸਰਜਨ ਵਲੋਂ ਪ੍ਰੋਗਰਾਮਾਂ ਦੀ ਸਮੀਖਿਆ

0
43
ਸਿਵਲ ਸਰਜਨ

ਕਪੂਰਥਲਾ 7 ਅਕਤੂਬਰ (ਨੀਤੂ ਕਪੂਰ)- ਸਿਵਲ ਸਰਜਨ ਕਪੂਰਥਲਾ ਡਾਕਟਰ ਰਿਚਾ ਭਾਟੀਆ ਦੀ ਅਗਵਾਈ ਹੇਠ ਅੱਜ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਰੂਟੀਨ ਟੀਕਾਕਰਨ, ਤੰਬਾਕੂ ਕੰਟਰੋਲ ਪ੍ਰੋਗਰਾਮ, ਪਰਿਵਾਰ ਨਿਯੋਜਨ, ਵੈਕਟਰਨਬੋਰਨ ਅਤੇ ਡੇਂਗੂ, ਮਲੇਰੀਆ ਦੀ ਰੋਕਥਾਮ ਸਬੰਧੀ ਵਿਸਥਾਰ ਨਾਲ ਵਿਚਾਰਾਂ ਹੋਈਆਂ ਅਤੇ ਸਿਵਲ ਸਰਜਨ ਡਾਕਟਰ ਰਿਚਾ ਭਾਟੀਆ ਵਲੋਂ ਨਿਰਦੇਸ ਦਿੱਤੇ ਗਏ ਕਿ ਸਾਰੇ ਪ੍ਰੋਗਰਾਮਾਂ ਨੂੰ ਸੂਚਾਰੂ ਢੰਗ ਨਾਲ ਜ਼ਮੀਨੀ ਪੱਧਰ ‘ਤੇ ਲਾਗੂ ਕਰਵਾਇਆ ਜਾਵੇ।

ਇਸ ਮੌਕੇ ਡੀਐਚਓ ਡਾ. ਰਾਜੀਵ ਪਰਾਸ਼ਰ, ਡੀਟੀਓ ਡਾ. ਰਣਦੀਪ ਸਿੰਘ,ਡੀਐਫਪੀਓ ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਐਪੀਓਡਮੋਲੋਜਿਸਟ ਡਾ. ਨੰਦਿਕਾ ਖੁੱਲਰ ,ਡਾ ਨਵਪ੍ਰੀਤ ਕੌਰ, ਐਮ.ਐਂਡ.ਈ.ਓ ਰਾਮ ਸਿੰਘ,ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ ਆਦਿ ਹਾਜ਼ਰ ਸਨ।

LEAVE A REPLY