ਡੇਂਗੂ ਮੱਛਰ ਦੀ ਪੈਦਾਇਸ਼ ਰੋਕਣ ਅਤੇ ਡੇਂਗੂ ਤੋਂ ਬਚਾਅ ਲਈ ਲੋਕ ਆਪਣੇ ਘਰਾਂ ‘ਚ ਨਿਯਮਤ ਚੈਕਿੰਗ ਕਰਨ: ਸਿਵਲ ਸਰਜਨ ਡਾ. ਗੁਰਮੀਤ ਲਾਲ

0
26

  • Google+
  • Google+
  • Google+
ਡੇਂਗੂ ਮੱਛਰ ਦੀ ਪੈਦਾਇਸ਼ ਰੋਕਣ ਅਤੇ ਡੇਂਗੂ ਤੋਂ ਬਚਾਅ ਲਈ ਲੋਕ ਆਪਣੇ ਘਰਾਂ ‘ਚ ਨਿਯਮਤ ਚੈਕਿੰਗ ਕਰਨ: ਸਿਵਲ ਸਰਜਨ ਡਾ. ਗੁਰਮੀਤ ਲਾਲ

-ਸਿਹਤ ਵਿਭਾਗ ਵੱਲੋਂ “ਹਰ ਸ਼ੁੱਕਰਵਾਰ – ਡੇਂਗੂ ਤੇ ਵਾਰ” ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਜਲੰਧਰ (18.10.2024) – ਡੇਂਗੂ ਰੋਕਥਾਮ ਦੇ ਮੱਦੇਨਜਰ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਜਲੰਧਰ ਡਾ. ਗੁਰਮੀਤ ਲਾਲ ਨੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਅਤੇ ਜਿਲ੍ਹਾ ਐਪੀਡਮੋਲੋਜਿਸਟ ਡਾ. ਆਦਿਤਯਪਾਲ ਨਾਲ ਈ.ਐਸ.ਆਈ. ਹਸਪਤਾਲ ਅਤੇ ਨਜ਼ਦੀਕੀ ਰਿਹਾਇਸ਼ੀ ਖੇਤਰ ਵਿੱਚ ਸੰਭਾਵੀ ਥਾਵਾਂ ‘ਤੇ ਡੇਂਗੂ ਲਾਰਵੇ ਦੀ ਸ਼ਨਾਖਤ ਦੇ ਮੱਦੇਨਜਰ ਚੈਕਿੰਗ ਕੀਤੀ। ਇਸ ਦੌਰਾਨ ਸਿਵਲ ਸਰਜਨ ਵੱਲੋਂ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਕਾਰਣਾਂ, ਸਾਵਧਾਨੀਆਂ ਅਤੇ ਇਲਾਜ ਬਾਰੇ ਜਾਣਕਾਰੀ ਦਿੰਦੇ ਹੋਏ ਜਾਗਰੂਕ ਵੀ ਕੀਤਾ ਗਿਆ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਸਿਹਤ ਵਿਭਾਗ ਦੀ ਟੀਮ ਨੂੰ ਹਦਾਇਤ ਕੀਤੀ ਕਿ ਡੇਂਗੂ ਰੋਕਥਾਮ ਸੰਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਮੱਛਰ ਦੀ ਪੈਦਾਇਸ਼ ਰੋਕਣ ਅਤੇ ਡੇਂਗੂ ਤੋਂ ਬਰਾਅ ਲਈ ਜਰੂਰੀ ਹੈ ਕਿ ਲੋਕ ਆਪਣੇ ਘਰਾਂ ਚ ਨਿਯਮਤ ਚੈਕਿੰਗ ਕਰਨ। ਇਸ ਮੌਕੇ ਡਾ. ਨਮਿਤਾ ਘਈ ਈ.ਐਸ.ਆਈ. ਹਸਪਤਾਲ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ, ਜਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੀਰਜ ਸ਼ਰਮਾ, ਨਰਸਿੰਗ ਵਿਦਿਆਰਥਣਾਂ ਮੌਜੂਦ मਨ।

  • Google+

ਸਿਵਲ ਸਰਜਨ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਤੇਜ਼ ਬੁਖਾਰ, ਸਿਰ ਦਰਦ, ਜੋੜਾਂ ‘ਚ ਦਰਦ, ਚਮੜੀ ‘ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ, ਮਸੂੜਿਆਂ ਤੇ ਨੱਕ ‘ਚੋਂ ਖੂਨ ਵਗਣਾ ਆਦਿ ਤੱਗੂ ਦੇ ਲੱਛਣ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ਼ ਅਜਿਪਟੀ ਮੱਡਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਸ ਦੇ ਲੱਛਣ ਮੱਛਰ ਦੇ ਕੱਟਣ ਤੋਂ 4 ਤੋਂ 7 ਦਿਨ ਬਾਅਦ ਸਾਹਮਣੇ ਆਉਂਦੇ ਹਨ। ਉਨਾਂ ਕਿਹਾ ਕਿ ਏਡੀਜ਼ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕਦਾ ਹੈ। ਡੇਂਗੂ ਮੱਛਰ ਦਿਨ ਸਮੇਂ ਕੱਟਦਾ ਹੈ ਇਹ ਮੱਛਰ ਸਾਟ ਤੇ ਖੜੇ ਪਾਣੀ ‘ਚ ਪੈਦਾ ਹੁੰਦਾ ਹੈ।

  • Google+
k

ਇਸ ਤੋਂ ਬਚਣ ਲਈ ਜਿਨ੍ਹਾਂ ਸੰਭਵ ਹੋਵੇ ਪਾਣੀ ਨੂੰ ਆਪਣੇ ਆਲੇ-ਦੁਆਲੇ ਇੱਕਠਾ ਹੀ ਨਾਂ ਹੋਣ ਦਿੱਤਾ ਜਾਵੇ। ਇਸ ਲਈ ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ‘ਚ ਖੜ੍ਹੇ ਪਾਣੀ ਨੂੰ ਹਫਤੇ ਵਿਚ ਇਕ ਵਾਰ ਜਰੂਰ ਸਾਫ ਕੀਤਾ ਜਾਵੇ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕੀਤਾ ਜਾਵੇ। ਸਰਵੇ ਦੌਰਾਨ ਟੀਮਾਂ ਵੱਲੋਂ ਆਮ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਅਤੇ ਡੇਂਗੂ ਤੋਂ ਬਚਾਅ ਸੰਬੰਧੀ ਜਾਗਰੂਕ ਕਰਦੇ ਹੋਏ ਡੇਂਗੂ ਮੱਛਰ ਦੇ ਸੰਭਾਵੀ ਪ੍ਰਜਨਨ ਸਥਾਨਾਂ ਅਤੇ ਸਰੋਤਾਂ ਨੂੰ ਖਤਮ ਕਰਨ ਦੇ ਤਰੀਕਿਆਂ ਤੋਂ ਜਾਣੂ ਕਰਵਾਈਆ ਗਿਆ। ਟੀਮਾਂ ਵੱਲੋਂ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਵੀ ਕੀਤਾ ਗਿਆ।

  • Google+
  • Google+
  • Google+

ਸਿਵਲ ਸਰਜਨ ਵੱਲੋਂ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਗਿਆ ਕਿ “ਹਰ ਸ਼ੁੱਕਰਵਾਰ – ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਸਿਹਤ ਵਿਭਾਗ ਦੀਆਂ 80 ਟੀਮਾਂ ਵੱਲੋਂ ਜਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ 424 ਘਰ ਅਤੇ ਪੇਂਡੂ ਖੇਤਰਾਂ ਵਿੱਚ 1824 ਘਰ ਅਤੇ ਕੁੱਲ 2,248 ਘਰਾਂ ਦਾ ਸਰਵੇ ਕੀਤਾ ਗਿਆ, ਜਿਸ ਦੌਰਾਨ ਸ਼ਹਿਰੀ ਖੇਤਰ ਦੇ 5 ਘਰਾਂ ਅਤੇ ਪੇਂਡੂ ਖੇਤਰ ਦੇ 2 ਘਰਾਂ ਵਿੱਚ ਡੇਂਗੂ ਲਾਰਵਾ ਪਾਇਆ ਗਿਆ ਅਤੇ ਉਸਨੂੰ ਨਿਰਧਾਰਤ ਤਰੀਕੇ ਨਾਲ ਨਸ਼ਟ ਕੀਤਾ ਗਿਆ।

 

  • Google+
  • Google+
  • Google+

ਸਿਵਲ ਸਰਜਨ ਨੇ ਦੱਸਿਆ ਕਿ ਜਨਵਰੀ 2024 ਤੋਂ ਹੁਣ ਤੱਕ ਕੁੱਲ 3,56,231 ਘਰਾਂ ਦਾ ਸਰਵੇ ਕੀਤਾ ਗਿਆ ਅਤੇ 1076 ਘਰਾਂ ਵਿੱਚ ਲਾਰਵਾ ਪਾਇਆ ਗਿਆ ਜੋ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੌਕੇ ‘ਤੇ ਨਿਰਧਾਰਤ ਤਰੀਕੇ ਨਾਲ ਨਸ਼ਟ ਕਰਵਾ ਦਿੱਤਾ ਗਿਆ।

LEAVE A REPLY