
ਐੱਨ.ਪੀ.ਈ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਕਰਵਾਏ
- ਜਲੰਧਰ, 21 ਅਕਤੂਬਰ ( ਐਸ. ਕੇ.ਕਪੂਰ ) ਡਾਇਰੈਕਟਰ ਐੱਸ.ਸੀ.ਈ.ਆਰ.ਟੀ ਦੇ ਨਿਰਦੇਸ਼ਾਂ ਅਨੁਸਾਰ ਐੱਨ.ਪੀ.ਈ.ਪੀ ( ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ) ਅਧੀਨ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਡਾ.ਗੁਰਿੰਦਰਜੀਤ ਕੌਰ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਰਾਜੀਵ ਜੋਸ਼ੀ ਦੀ ਅਗਵਾਈ ਹੇਠ ਅੱਜ ਜਿਲ੍ਹਾ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਦੇ ਮੁਕਾਬਲੇ ਕਰਵਾਏ ਗਏ। ਸਰਕਾਰੀ ਮਾਡਲ ਸਹਿ-ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੋਲ ਪਲੇਅ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਵਿਖੇ ਕਰਵਾਏ ਲੋਕ ਨਾਚ ਮੁਕਾਬਲਿਆਂ ਵਿੱਚ ਬਲਾਕ ਪੱਧਰੀ ਮੁਕਾਬਲਿਆਂ ਦੀਆਂ ਜੇਤੂ ਟੀਮਾਂ ਵੱਲੋਂ ਭਾਗ ਲਿਆ ਗਿਆ।ਕੋਆਰਡੀਨੇਟਰ ਹਰਜੀਤ ਬਾਵਾ ਦੀ ਦੇਖ-ਰੇਖ ਵਿਚ ਕਰਵਾਏ ਗਏ ਰੋਲ ਪਲੇਅ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਨੇ ਤੀਸਰਾ ਸਥਾਨ ਹਾਸਲ ਕੀਤਾ।
ਲੋਕ ਨਾਚ ਦੇ ਮੁਸ਼ਕਿਲ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਨੇ ਪਹਿਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਏ ਨੇ ਦੂਸਰਾ ਅਤੇ ਸਰਕਾਰੀ ਮਿਡਲ ਸਕੂਲ ਬਾਹਮਣੀਆਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਡਾ.ਗੁਰਿੰਦਰਜੀਤ ਕੌਰ ਨੇ ਸਰਕਾਰ ਦੇ ਇਸ ੳਪਰਾਲੇ ਦੀ ਸ਼ਲਾਘਾ ਕਰਦਿਆਂ ਜੇਤੂ ਟੀਮਾਂ ਨੂੰ ਵਧਾਈਆਂ ਦਿੱਤੀਆਂ। ਉੱਪ ਜਿਲ੍ਹਾ ਸਿੱਖਿਆ ਅਫ਼ਸਰ-ਕਮ-ਨੋਡਲ ਅਫ਼ਸਰ ਰਾਜੀਵ ਜੋਸ਼ੀ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਕਿ ਅੱਜ ਦੇ ਮੁਕਾਬਲਿਆਂ ਦੀਆਂ ਜੇਤੂ ਟੀਮਾਂ ਰਾਜ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੀਆਂ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਪ੍ਰਿੰਸੀਪਲ ਮਨਿੰਦਰ ਕੌਰ ਅਤੇ ਪ੍ਰਿੰਸੀਪਲ ਗੋਹਰੀਨਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਅੱਜ ਦੇ ਰੋਲ ਪਲੇਅ ਮੁਕਾਬਲਿਆਂ ਵਿਚ ਪ੍ਰਿੰਸੀਪਲ ਪਰਮਿੰਦਰ ਫਲੋਰਾ, ਪ੍ਰਿੰਸੀਪਲ ਸੰਗੀਤਾ ਭਾਟੀਆ, ਵੰਦਨਾ ਸ਼ਰਮਾ, ਹਰਜੀਤ ਸਿੰਘ, ਰਜਿੰਦਰ ਕੁਮਾਰ ਅਤੇ ਪੂਨਮ ਭਗਤ ਵੱਲੋਂ ਬਤੌਰ ਜੱਜ ਦੀ ਭੂਮਿਕਾ ਨਿਭਾਈ ਗਈ। ਇਸ ਮੌਕੇ ਮਨੀਸ਼ ਸ਼ਰਮਾ, ਸੁਰਿੰਦਰ ਕੁਮਾਰ, ਰਵੀ ਕੁਮਾਰ ਅਤੇ ਕਰਨਬੀਰ ਸਿੰਘ ਤੋਂ ਇਲਾਵਾ ਭਾਗ ਲੈਣ ਵਾਲੇ ਸਮੂਹ ਵਿਦਿਆਰਥੀ ਅਤੇ ਉਨ੍ਹਾਂ ਨਾਲ ਪਹੁੰਚੇ ਗਾਈਡ ਅਧਿਆਪਕ ਮੌਜੂਦ ਸਨ।