ਪੁਰਾਣੀ ਪੈਂਨਸ਼ਨ ਬਹਾਲੀ ਦੀ ਮੰਗ ਕਰਨ ਲਈ ਝੰਡਾ ਮਾਰਚ ਨੂੰ ਰੋਕਣ ਲਈ ਸੂਬਾਈ ਆਗੂ ਜਰਨੈਲ ਸਿੰਘ ਪੱਟੀ ਨੂੰ ਘਰ ਵਿੱਚ ਨਜ਼ਰਬੰਦ ਕਰਨ ਦੀ ਕੀਤੀ ਤਿੱਖੀ ਨਿਖੇਧੀ

0
68

ਪੁਰਾਣੀ ਪੈਂਨਸ਼ਨ ਬਹਾਲ ਕੋ ਕੋ ਦੀ ਮੰਗ ਕਰਨ ਲਈ ਝੰਡਾ ਮਾਰਚ ਨੂੰ ਰੋਕਣ ਲਈ ਸੂਬਾਈ ਆਗੂ ਜਰਨੈਲ ਸਿੰਘ ਪੱਟੀ ਨੂੰ ਘਰ ਵਿੱਚ ਨਜ਼ਰਬੰਦ ਕਰਨ ਦੀ ਕੀਤੀ ਤਿੱਖੀ ਨਿਖੇਧੀ

  • Google+
  • Google+

ਕੀਤੇ ਚੋਣ ਵਾਅਦੇ ਅਨੁਸਾਰ ਪੰਜਾਬ ਸਰਕਾਰ ਪੁਰਾਣੀ ਪੈਂਨਸ਼ਨ ਤੁਰੰਤ ਬਹਾਲ ਕਰੇ ਦੀ ਕੀਤੀ ਮੰਗ: ਪੈਨਸ਼ਨਰ ਆਗੂ

ਫਗਵਾੜਾ:27 ਅਕਤੂਬਰ( ਐਸ. ਕੇ. ਕਪੂਰ)
ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵਲੋਂ ਜਸਵੀਰ ਸਿੰਘ ਤਲਵਾੜਾ ਅਤੇ ਜਰਨੈਲ ਸਿੰਘ ਪੱਟੀ ਦੀ ਅਗਵਾਈ ਵਿੱਚ ਪੁਰਾਣੀ ਪੈਂਨਸ਼ਨ ਨੂੰ ਬਹਾਲ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ।ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵਲੋਂ ਚੋਣਾਂ ਸਮੇਂ ਪੁਰਾਣੀ ਪੈਂਨਸ਼ਨ ਨੂੰ ਬਹਾਲ ਕਰਨ ਦਾ ਵਾਅਦਾ ਕੀਤਾ ਗਿਆ ਸੀ ਅਤੇ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨ ਦਾ ਡਰਾਮਾ ਕਰਦਾ ਨਵੰਬਰ 2022 ਵਿੱਚ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ ਤਾਂ ਜ਼ੋ ਲੋਕਾਂ ਨੂੰ ਝੂਠੇ ਸਬਜ਼ਬਾਗ ਦਿਖਾ ਕੇ ਦੂਜੇ ਰਾਜਾਂ ਵਿੱਚ ਵੋਟਾਂ ਬਟੋਰੀਆਂ ਜਾ ਸਕਣ। ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਹੋ ਰਹੀਆਂ ਚਾਰ ਜ਼ਿਮਨੀ ਚੋਣਾਂ ਸਮੇਂ 27 ਅਕਤੂਬਰ ਨੂੰ ਝੰਡਾ ਮਾਰਚ ਕਰਕੇ ਪੰਜਾਬ ਸਰਕਾਰ ਦੀ ਝੂਠੇ ਲਾਰਿਆਂ ਅਤੇ ਫ਼ੋਕੀ ਇਸ਼ਤਿਹਾਰਬਾਜ਼ੀ ਦੀ ਪੋਲ ਖੋਲ੍ਹਣ ਦਾ ਐਲਾਨ ਕੀਤਾ ਹੋਇਆ ਸੀ। ਪੰਜਾਬ ਸਰਕਾਰ ਨੇ ਪੁਰਾਣੀ ਪੈਂਨਸ਼ਨ ਨੂੰ ਬਹਾਲ ਕਰਨ ਲਈ ਕੋਈ ਗੰਭੀਰਤਾ ਤਾਂ ਕੀ ਦਿਖਾਉਣੀ ਸੀ,ਉਲਟਾ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ।ਡੇਰਾ ਬਾਬਾ ਨਾਨਕ ਵਿਖੇ ਹੋਣ ਵਾਲੇ ਝੰਡਾ ਮਾਰਚ ਨੂੰ ਰੋਕਣ ਲਈ ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਜਰਨੈਲ ਸਿੰਘ ਪੱਟੀ ਨੂੰ ਘਰ ਵਿੱਚ ਨਜ਼ਰਬੰਦ ਕਰਨ ਦੀ ਤਿੱਖੀ ਨਿਖੇਧੀ ਕਰਦੇ ਹੋਏ

  • Google+
  • Google+

ਪੰਜਾਬ ਪੈਂਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੇ ਸਰਪ੍ਰਸਤ ਕਰਨੈਲ ਸਿੰਘ ਸੰਧੂ, ਪ੍ਰਧਾਨ ਮੋਹਣ ਸਿੰਘ ਭੱਟੀ, ਜਨਰਲ ਸਕੱਤਰ ਕੁਲਦੀਪ ਸਿੰਘ ਕੌੜਾ, ਸੀਨੀਅਰ ਮੀਤ ਪ੍ਰਧਾਨ ਸੀਤਲ ਰਾਮ ਬੰਗਾ,ਵਿੱਤ ਸਕੱਤਰ ਹਰਿੰਦਰ ਸਿੰਘ, ਜੁਆਇੰਟ ਵਿੱਤ ਸਕੱਤਰ ਗੁਰਨਾਮ ਸਿੰਘ ਸੈਣੀ, ਜੁਆਇੰਟ ਪ੍ਰੈੱਸ ਸਕੱਤਰ ਗੁਰਦੀਪ ਜੱਸੀ, ਮੀਤ ਪ੍ਰਧਾਨ ਪ੍ਰਮੋਦ ਕੁਮਾਰ ਜੋਸ਼ੀ,ਜਸਵਿੰਦਰ ਸਿੰਘ ਫਗਵਾੜਾ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਢੰਗ ਨਾਲ ਮੰਗ ਕੀਤੀ ਕਿ ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਨ ਦੀ ਬਜਾਏ ਉਨ੍ਹਾਂ ਨਾਲ ਸੁਖਾਵੇਂ ਮਾਹੌਲ ਵਿੱਚ ਲਗਾਤਾਰ ਮੀਟਿੰਗਾਂ ਕਰਕੇ, ਆਪਣੇ ਕੀਤੇ ਹੋਏ ਚੋਣ ਵਾਅਦੇ ਅਨੁਸਾਰ ਪੁਰਾਣੀ ਪੈਂਨਸ਼ਨ ਤੁਰੰਤ ਬਹਾਲ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਬੁਢਾਪੇ ਦੀ ਡੰਗੋਰੀ ਸੁਰੱਖਿਅਤ ਹੋ ਸਕੇ। ਬਿਆਨ ਜਾਰੀ ਕਰਦਿਆਂ ਕਿਸਾਨਾਂ ਦੇ ਸੰਘਰਸ਼ ਦੀ ਪੁਰਜ਼ੋਰ ਹਿਮਾਇਤ ਕਰਦਿਆਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਝੋਨਾ ਵੇਚਣ ਲਈ ਆ ਰਹੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਉਹਨਾਂ ਵਲੋਂ ਵਾਰ -ਵਾਰ ਰੋਡ ਜਾਮ ਕਰਨ ਕਰਕੇ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।

LEAVE A REPLY