ਪੰਜਾਬ ਸਰਕਾਰ ਨੂੰ ਸਬਕ ਸਿਖਾਉਣ ਲਈ 03 ਨਵੰਬਰ ਨੂੰ ਮੁਲਾਜ਼ਮ ਅਤੇ ਪੈਨਸ਼ਨਰਜ਼ ਵਿਧਾਨ ਸਭਾ ਹਲਕਾ ਚੱਬੇਵਾਲ ਵਿਖੇ ਕਰਨਗੇ ਝੰਡਾ ਮਾਰਚ

0
74

ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਦੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਪਿੱਟ ਸਿਆਪਾ

ਪੰਜਾਬ ਸਰਕਾਰ ਨੂੰ ਸਬਕ ਸਿਖਾਉਣ ਲਈ 03 ਨਵੰਬਰ ਨੂੰ ਮੁਲਾਜ਼ਮ ਅਤੇ ਪੈਨਸ਼ਨਰਜ਼ ਵਿਧਾਨ ਸਭਾ ਹਲਕਾ ਚੱਬੇਵਾਲ ਵਿਖੇ ਕਰਨਗੇ ਝੰਡਾ ਮਾਰਚ

  • Google+

ਜਲੰਧਰ:29 ਅਕਤੂਬਰ ( ਐਸ. ਕੇ. ਕਪੂਰ ) ਸ.ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਦੇ ਖਿਲਾਫ਼ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਵੱਲੋਂ ਦਿੱਤੇ ਗਏ ਸੱਦੇ ਅਨੁਸਾਰ ਪਿਆਰਾ ਸਿੰਘ, ਪੁਸ਼ਪਿੰਦਰ ਕੁਮਾਰ ਵਿਰਦੀ, ਹਰਿੰਦਰ ਸਿੰਘ ਚੀਮਾ, ਅਵਤਾਰ ਸਿੰਘ ਦੀ ਅਗਵਾਈ ਵਿੱਚ ਅੱਜ ਡਿਪਟੀ ਕਮਿਸ਼ਨਰ ਜਲੰਧਰ ਦੇ ਦਫ਼ਤਰ ਦੇ ਸਾਹਮਣੇ ਪੁੱਡਾ ਗਰਾਉਂਡ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਝੂਠਾਂ ਦੀ ਪੰਡ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਗਿਆ।ਇਸ ਮੌਕੇ ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਤੀਰਥ ਸਿੰਘ ਬਾਸੀ, ਬਲਵਿੰਦਰ ਕੁਮਾਰ,ਵਿਜੇ ਕੁਮਾਰ, ਦਵਿੰਦਰ ਪਾਲ ਸਿੰਘ,ਵਿਜੇ ਕੁਮਾਰ, ਸੁਭਾਸ਼ ਮੱਟੂ,ਨੇ ਪੰਜਾਬ ਸਰਕਾਰ ‘ਤੇ ਦੋਸ਼ ਲਾਇਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਗਿਣੀ ਮਿਥੀ ਸਾਜਿਸ਼ ਤਹਿਤ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ ਜਿਵੇਂ ਕਿ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ ਅਤੇ ਸੋਧੀ ਹੋਈ ਲੀਵ ਇਨਕੈਸ਼ਮੇਂਟ ਨਹੀਂ ਦਿੱਤੀ ਜਾ ਰਹੀ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਨਹੀਂ ਕੀਤਾ ਜਾ ਰਿਹਾ, ਪੇਂਡੂ ਭੱਤਾ ਤੇ ਮਹਿੰਗਾਈ ਭੱਤੇ ਦੀਆਂ15 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਚਾਰ ਕਿਸਤਾਂ ਨਹੀਂ ਦਿੱਤੀਆਂ ਜਾ ਰਹੀਆਂ, ਪੁਰਾਣੀ ਪੈਨਸ਼ਨ ਸਕੀਮ ਅਮਲੀ ਰੂਪ ਵਿੱਚ ਬਹਾਲ ਨਹੀਂ ਕੀਤੀ ਜਾ ਰਹੀ,ਕੱਚੇ,ਠੇਕਾ ਆਧਾਰਤ,ਆਊਟਸੋਰਸ ਅਤੇ ਸਕੀਮ ਵਰਕਰਜ਼ ਦਾ ਵੱਡੇ ਪੱਧਰ ਤੇ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਜਾ ਰਿਹਾ ਹੈ,ਰੈਗੂਲਰ ਕਰਨਾ ਤਾਂ ਬਹੁਤ ਦੂਰ ਦੀ ਗੱਲ ਬਣੀ ਹੋਈ ਹੈ,ਮਾਨਯੋਗ ਅਦਾਲਤਾਂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਗਏ ਬਹੁਤ ਸਾਰੇ ਫੈਸਲੇ ਲਾਗੂ ਨਹੀਂ ਕੀਤੇ ਜਾ ਰਹੇ।ਪਿਛਲੀਆਂ ਹੁਕਮਰਾਨ ਸਰਕਾਰਾਂ ਵੱਲੋਂ 15 ਜਨਵਰੀ 2015 ਅਤੇ 17 ਜੁਲਾਈ 2020 ਦੇ ਜਾਰੀ ਕੀਤੇ ਗਏ ਮੁਲਾਜ਼ਮ ਵਿਰੋਧੀ ਪੱਤਰ ਵਾਪਸ ਨਹੀਂ ਲਏ ਜਾ ਰਹੇ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਾਰ-ਵਾਰ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨਾਲ ਗੱਲਬਾਤ ਦਾ ਸਮਾਂ ਤੈਅ ਕਰਕੇ ਮੀਟਿੰਗਾਂ ਕਰਨ ਤੋਂ ਮੁਨਕਰ ਹੋ ਗਏ ਹਨ।ਜਿਸ ਕਾਰਨ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਵਿੱਚ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ।
ਆਗੂਆਂ ਨੇ ਐਲਾਨ ਕੀਤਾ ਕਿ 03 ਨਵੰਬਰ ਨੂੰ ਮੁਲਾਜ਼ਮ ਅਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਆਪਣੇ ਆਪਣੇ ਸਾਧਨਾਂ ਰਾਹੀਂ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡਾਂ ਤੇ ਸ਼ਹਿਰ ਵਿੱਚ ਝੰਡਾ ਮਾਰਚ ਕਰਕੇ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਉਮੀਦਵਾਰ ਦਾ ਲੋਕ ਵਿਰੋਧੀ ਚਿਹਰਾ ਲੋਕਾਂ ਵਿੱਚ ਜਾ ਕੇ ਨੰਗਾ ਕਰਨਗੇ ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਕੌੜਾ,ਰਤਨ ਸਿੰਘ, ਕਰਮਜੀਤ ਸਿੰਘ, ਬਲਕਾਰ ਸਿੰਘ,ਜੁਗਲ ਕਿਸ਼ੋਰ, ਸਤਵਿੰਦਰ ਸਿੰਘ, ਹੰਸ ਰਾਜ,ਗੁਰਚਰਨ ਸਿੰਘ, ਯਾਦਵਿੰਦਰ, ਸੁਖਦਿਆਲ,ਹਰੀ ਰਾਮ,ਓਮ ਪ੍ਰਕਾਸ਼, ਸੰਤੋਖ ਸਿੰਘ, ਗੋਪਾਲ ਦਾਸ, ਸਵਰਨ ਸਿੰਘ, ਸੰਤੋਖ ਸਿੰਘ,ਚੰਦਨ, ਹਰਿੰਦਰ ਸਿੰਘ, ਪ੍ਰਤਾਪ ਬਹਾਦਰ,ਭਾਰਤ ਭੂਸ਼ਨ , ਜੋਗਿੰਦਰ ਸਿੰਘ, ਮਾਸਟਰ ਮਨੋਹਰ ਲਾਲ, ਦਰਸ਼ਨ ਸਿੰਘ, ਪ੍ਰਸ਼ੋਤਮ ਲਾਲ, ਨਰੇਸ਼ ਨਾਹਰ, ਰਾਜਿੰਦਰ ਮਹਿਤਪੁਰ, ਮਨਜਿੰਦਰ ਨਕੋਦਰ ਸ਼ਿਵ ਕੁਮਾਰ ਬੜਾ ਪਿੰਡ,ਵੇਦ ਪ੍ਰਕਾਸ਼, ਵਿਜੇ ਕੁਮਾਰ, ਸ਼ਾਦੀ ਲਾਲ ਸ਼ਰਮਾ,ਰਾਜ ਸਿੰਘ ਸੈਣੀ, ਰਾਜ ਕੁਮਾਰ ਆਦਿ ਹਾਜ਼ਰ ਸਨ।

LEAVE A REPLY