ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ 09 ਨਵੰਬਰ 2024 ਨੂੰ ਹੋਵੋਗਾ ਡਿਗਰੀ ਵੰਡ ਸਮਾਰੋਹ

0
19
ਲਾਇਲਪੁਰ ਖ਼ਾਲਸਾ ਕਾਲਜ

ਜਲੰਧਰ 4 ਨਵੰਬਰ (ਨੀਤੂ ਕਪੂਰ)- ਲਾਇਲਪੁਰ ਖਾਲਸਾ ਕਾਲਜ, ਜਲੰਧਰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਨਿਰੰਤਰ ਤਤਪਰ ਰਹਿੰਦਾ ਹੈ। ਇੱਥੋਂ ਦੇ ਵਿਦਿਆਰਥੀ ਅਕਾਦਮਿਕ ਪੱਧਰ ਤੇ ਵਿਸ਼ੇਸ਼ ਪ੍ਰਾਪਤੀਆਂ ਲਈ ਜਾਣੇ ਜਾਂਦੇ ਹਨ । ਇੱਥੋਂ ਦੇ ਵਿਦਿਆਰਥੀ ਵੱਖ-ਵੱਖ ਪ੍ਰੋਫੈਸ਼ਨਲ ਅਤੇ ਰਵਾਇਤੀ ਕੋਰਸਾਂ ਵਿੱਚ ਡਿਗਰੀ ਪ੍ਰਾਪਤ ਕਰਕੇ ਦੁਨੀਆਂ ਭਰ ਦੇ ਵੱਖ-ਵੱਖ ਅਦਾਰਿਆਂ ਵਿੱਚ ਸੇਵਾ ਨਿਭਾ ਰਹੇ ਹਨ। ਕਾਲਜ ਵਿਖੇ ਸੈਸ਼ਨ 2020-21, 2021-22 ਅਤੇ 2022-23 ਦੌਰਾਨ ਆਪਣੀ ਅੰਡਰ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਦੀ ਪੜ੍ਹਾਈ ਪੂਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨ ਲਈ ਮਿਤੀ 09 ਨਵੰਬਰ 2024 ਨੂੰ ਕਾਲਜ ਵਿਖੇ ਕਨਵੋਕੇਸ਼ਨ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਕੋਰਸਾਂ ਵਿੱਚ ਆਪਣੀ ਪੜ੍ਹਾਈ ਪੂਰੀ ਕਰਕੇ, ਡਿਗਰੀਆਂ ਪ੍ਰਾਪਤ ਕਰਕੇ ਦੁਨੀਆਂ ਭਰ ਦੇ ਵਿੱਚ ਸਾਡੇ ਵਿਦਿਆਰਥੀ ਲਾਇਲਪੁਰ ਖ਼ਾਲਸਾ ਕਾਲਜ ਦਾ ਨਾਮ ਚਮਕਾ ਰਹੇ ਹਨ। ਉਹਨਾਂ ਦੀ ਅਕਾਦਮਿਕ ਮਿਹਨਤ ਦਾ ਮੁੱਲ ਡਿਗਰੀ ਦੇ ਰੂਪ ਦੇ ਵਿੱਚ ਉਹਨਾਂ ਨੂੰ 09 ਨਵੰਬਰ 2024 ਨੂੰ ਕਾਲਜ ਵਿਖੇ ਕਨਵੋਕੇਸ਼ਨ ਦੇ ਮੌਕੇ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਕਨਵੋਕੇਸ਼ਨ ਵਿੱਚ ਡਾ. ਹਰਪ੍ਰੀਤ ਸਿੰਘ (ਪ੍ਰੋਫੈਸਰ ਆਈ.ਆਈ.ਟੀ. ਰੁੜਕੀ) ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ ਅਤੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨਗੇ। ਉਹਨਾਂ ਦੱਸਿਆ ਕਿ ਇਸ ਕਨਵੋਕੇਸ਼ਨ ਵਿੱਚ 500 ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ।

LEAVE A REPLY