ਸਿਵਲ ਸਰਜਨ ਵਲੋਂ ਐਸ.ਐਮ.ਓਜ਼ ਨਾਲ ਵੀਸੀ ਰਾਹੀਂ ਮੀਟਿੰਗ

0
23
ਸਿਵਲ ਸਰਜਨ

ਕਪੂਰਥਲਾ 7 ਨਵੰਬਰ (ਨੀਤੂ ਕਪੂਰ)- ਸਿਵਲ ਸਰਜਨ ਕਪੂਰਥਲਾ ਡਾਕਟਰ ਰਿਚਾ ਭਾਟੀਆ ਵਲੋਂ ਜ਼ਿਲੇ ਵਿਚ ਸਿਹਤ ਸੁਵਿਧਾਵਾਂ ਦੀ ਸਮੀਖਿਆ ਕਰਨ ਦੇ ਮਨੋਰਥ ਨਾਲ ਜ਼ਿਲੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾਕਟਰ ਰਿਚਾ ਭਾਟੀਆ ਨੇ ਐਸ.ਐਮ.ਓਜ਼ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਸਾਫ ਸਫਾਈ ਦਾ ਧਿਆਨ ਰੱਖਿਆ ਜਾਵੇ, ਮਰੀਜ਼ਾਂ ਨੂੰ ਦਵਾਈਆਂ,ਲੈਬ ਟੈਸਟ ਦੀ ਸੁਵਿਧਾ ਹਾਸਲ ਕਰਨ ਵਿਚ ਮੁਸ਼ਕਿਲ ਨਹੀਂ ਆਉਣੀ ਚਾਹੀਦੀ ਅਤੇ ਆਮ ਆਦਮੀ ਕਲੀਨਿਕਾਂ ਵਿਚ ਮੈਡੀਸਿਨ ਦੀ ਘਾਟ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਸਾਰੇ ਡਾਕਟਰ ਸਾਹਿਬ ਨੂੰ ਹਦਾਇਤ ਕੀਤੀ ਕਿ ਉਹ ਹਸਪਤਾਲ ਵਿਚ ਆਏ ਮਰੀਜ਼ਾਂ ਨੂੰ ਵੱਖ ਵੱਖ ਬਿਮਾਰੀਆਂ ਬਾਰੇ ਵੀ ਜਾਗਰੂਕ ਕਰਨ।

ਸਿਵਲ ਸਰਜਨ ਵਲੋਂ ਰਾਤ ਨੂੰ ਅਚਨਚੇਤ ਚੈਕਿੰਗ

ਕਪੂਰਥਲਾ : ਸਿਵਲ ਸਰਜਨ ਕਪੂਰਥਲਾ ਡਾਕਟਰ ਰਿਚਾ ਭਾਟੀਆ ਵਲੋਂ ਬੀਤੀ ਰਾਤ ਸਿਵਲ ਹਸਪਤਾਲ ਫਗਵਾੜਾ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਵੀ ਲਿਆ ਗਿਆ। ਉਨ੍ਹਾਂ ਨਾਈਟ ਡਿਊਟੀ ਕਰ ਰਹੇ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਮਰੀਜ਼ਾਂ ਨੂੰ ਹਸਪਤਾਲ ਵਿਚ ਉਪਲਬਧ ਸਾਰੀਆਂ ਸਹੂਲਤਾਂ ਪ੍ਰਦਾਨ ਕਰਨ। ਉਨ੍ਹਾਂ ਹਸਪਤਾਲ ਦੇ ਵਾਰਡਾਂ, ਐਮਰਜੈਂਸੀ ਦੀ ਵੀ ਚੈਕਿੰਗ ਕੀਤੀ।

LEAVE A REPLY