ਸਿਵਲ ਸਰਜਨ ਨੇ ਰੋਡਵੇਜ਼ ਵਰਕਸ਼ਾਪ ਵਿਖੇ ” ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ ” ਮੁਹਿੰਮ ਦੇ ਤਹਿਤ ਕੀਤਾ ਜਾਗਰੂਕ

0
13

ਸਿਵਲ ਸਰਜਨ ਨੇ ਰੋਡਵੇਜ਼ ਵਰਕਸ਼ਾਪ ਵਿਖੇ ” ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ ” ਮੁਹਿੰਮ ਦੇ ਤਹਿਤ ਕੀਤਾ ਜਾਗਰੂਕ

  • Google+

ਡੇਂਗੂ ਖਿਲਾਫ ਜੰਗ ਜਿੱਤਣ ਲਈ ਜਨ-ਜਾਗਰੂਕਤਾ ਜਰੂਰੀ : ਸਿਵਲ ਸਰਜਨ ਡਾ. ਗੁਰਮੀਤ ਲਾਲ

  • Google+
  • Google+

ਜਲੰਧਰ (ਐਸ . ਕੇ.ਕਪੂਰ):  ਡੇਂਗੂ ਰੋਕਥਾਮ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ” ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ ” ਮੁਹਿੰਮ ਦੇ ਤਹਿਤ ਸੂਬੇ ਭਰ ਵਿੱਚ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਸੁਚੇਤ ਕੀਤਾ ਜਾ ਰਿਹਾ ਹੈ।

    • Google+
     

ਇਸ ਦੇ ਮੱਦੇਨਜ਼ਰ ਹੀ ਸਿਵਲ ਸਰਜਨ ਡਾ.ਗੁਰਮੀਤ ਲਾਲ ਨੇ ਸ਼ੁੱਕਰਵਾਰ ਨੂੰ ਪੰਜਾਬ ਰੋਡਵੇਜ਼ ਵਰਕਸ਼ਾਪ ਨੰ.-2 ਵਿਖੇ ਦੌਰਾ ਕਰਕੇ ਸੰਭਾਵੀ ਡੇਂਗੂ ਲਾਰਵਾ ਸਥਾਨਾਂ ਦੀ ਸ਼ਨਾਖਤ ਕੀਤੀ । ਇਸ ਦੌਰਾਨ ਉਨ੍ਹਾ ਕਿਹਾ ਕਿ ਵਰਕਸ਼ਾਪ ਵਿੱਚ ਮੌਜੂਦ ਟਾਇਰਾਂ ਦੀ ਵੱਡੀ ਗਿਣਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਜਿਕਰਯੋਗ ਹੈ ਕਿ ਇਨ੍ਹਾਂ ਟਾਇਰਾਂ ਵਿੱਚ ਸੰਭਾਵਿਤ ਪਾਣੀ ਮੌਜੂਦ ਹੋਣ ਕਰਕੇ ਇਨ੍ਹਾ ਵਿੱਚ ਡੇਂਗੂ ਲਾਰਵਾ ਪਨਪਣ ਦਾ ਖਦਸ਼ਾ ਵਧੇਰੇ ਹੁੰਦਾ ਹੈ।

  • Google+

ਇਸ ਲਈ ਇਹ ਲਾਜ਼ਮੀ ਹੋ ਜਾਂਦਾ ਹੈ ਕਿ ਇਨ੍ਹਾ ਵਿੱਚ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ ਤਾਂ ਜੋ ਡੇਂਗੂ ਮੱਛਰ ਦਾ ਲਾਰਵਾ ਨਾ ਪਨਪ ਸਕੇ।ਸਿਵਲ ਸਰਜਨ ਵੱਲੋਂ ਮੌਕੇ ‘ਤੇ ਮੌਜੂਦ ਪੰਜਾਬ ਰੋਡਵੇਜ਼ ਦੇ ਸਟਾਫ਼ ਨਾਲ ਡੇਂਗੂ ਤੋਂ ਬਚਾਅ ਪ੍ਰਤੀ ਜਾਣਕਾਰੀ ਸਾਂਝੀ ਕਰਕੇ ਜਾਗਰੂਕ ਕਰਦੇ ਹੋਏ ਜਰੂਰੀ ਸਾਵਧਾਨੀਆਂ ਵਰਤਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਜਿਲ੍ਹਾ ਟੀਕਾਕਰਨ ਅਫਸਰ ਡਾ.ਰਾਕੇਸ਼ ਚੌਪੜਾ,ਜਿਲਾ ਸਿਹਤ ਅਫ਼ਸਰ ਡਾ.ਸੁਖਵਿੰਦਰ ਸਿੰਘ, ਜਿਲ੍ਹਾ ਐਪੀਡਿਮੋਲੋਜਿਸਟ ਡਾ.ਅਦਿੱਤਿਆਪਾਲ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ ਅਤੇ ਐਂਟੀ ਲਾਰਵਾ ਟੀਮ ਵੀ ਮੌਜੂਦ ਸਨ।
ਡੇਂਗੂ ਪ੍ਰਤੀ ਚੌਕਸ ਰਹਿਣ ਦੀ ਅਪੀਲ ਕਰਦਿਆਂ ਸਿਵਲ ਸਰਜਨ ਡਾ.ਗੁਰਮੀਤ ਲਾਲ ਨੇ ਕਿਹਾ ਕਿ ਥੋੜ੍ਹੀ ਜਿਹੀ ਸਾਵਧਾਨੀ ਵਰਤ ਕੇ ਜਿੱਥੇ ਅਸੀਂ ਆਪਣੇ ਆਪ ਨੂੰ ਡੇਂਗੂ ਬੁਖਾਰ ਹੋਣ ਤੋਂ ਬਚਾਅ ਸਕਦੇ ਹਾਂ ਉੱਥੇ ਇਸ ਨਾਲ ਦੂਸਰਿਆਂ ਨੂੰ ਵੀ ਡੇਂਗੂ ਦੀ ਗ੍ਰਿਫਤ ਵਿੱਚ ਆਉਣ ਤੋਂ ਬਚਾਇਆ ਜਾ ਸਕਦਾ ਹੈ। ਸਿਵਲ ਸਰਜਨ ਨੇ ਕਿਹਾ ਕਿ ” ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ ” ਮੁਹਿੰਮ ਦਾ ਮੁੱਖ ਮੰਤਵ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਕੇ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਹੈ।ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਕਿਹਾ ਡੇਂਗੂ ਦਾ ਮੱਛਰ ਫਰਿੱਜਾਂ ਦੀਆਂ ਟਰੇਆਂ, ਕੂਲਰਾਂ, ਪੰਛੀਆਂ ਨੂੰ ਪਾਣੀ ਪਿਲਾਉਣ ਲਈ ਰੱਖੇ ਬਰਤਨਾਂ ਜਾਂ ਹੋਰ ਟੁੱਟ-ਭੱਜੇ ਸਮਾਨ, ਬੇਕਾਰ ਪਏ ਟਾਇਰਾਂ ਜਾਂ ਹੋਰ ਅਜਿਹੇ ਥਾਵਾਂ ਜਿੱਥੇ ਸਾਫ ਪਾਣੀ ਖੜਾ ਹੁੰਦਾ ਹੈ ‘ਤੇ ਆਪਣੇ ਆਂਡੇ ਦਿੰਦਾ ਹੈ ਅਤੇ ਇੱਕ ਹਫ਼ਤੇ ‘ਚ ਇਹ ਮੱਛਰ ਬਣ ਜਾਂਦਾ ਹੈ।ਉਨ੍ਹਾ ਕਿਹਾ ਕਿ ਇਸ ਲਈ ਜ਼ਰੂਰੀ ਹੈ ਕਿ ਫਰਿੱਜਾਂ, ਕੂਲਰਾਂ ਅਤੇ ਗਮਲਿਆਂ ਦੀਆਂ ਟ੍ਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰਨਾ ਚਾਹੀਦਾ ਹੈ।ਸਰੀਰ ਨੂੰ ਪੂਰੀ ਤਰ੍ਹਾਂ ਨਾਲ ਢੱਕ ਕੇ ਰੱਖਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ।

  • Google+
  • Google+

ਛੱਤਾਂ ‘ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾ ਨੂੰ ਚੰਗੀ ਤਰ੍ਹਾਂ ਬੰਦ ਰੱਖਿਆ ਜਾਵੇ ਤਾਂ ਜੋ ਮੱਛਰ ਦੇ ਲਾਰਵੇ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਜਿਕਰਯੋਗ ਹੈ ਕਿ ” ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ ” ਮੁਹਿੰਮ ਦੇ ਤਹਿਤ ਸ਼ੁੱਕਰਵਾਰ ਨੂੰ ਜਿਲ੍ਹੇ ਵਿੱਚ 75 ਟੀਮਾਂ ਨੇ ਵੱਖ ਵੱਖ ਖੇਤਰਾਂ ਵਿੱਚ ਸਰਵੇ ਕਰਕੇ ਲੋਕਾਂ ਨੂੰ ਡੇਂਗੂ ਅਤੇ ਉਸ ਦੀ ਰੋਕਥਾਮ ਪ੍ਰਤੀ ਜਾਗਰੂਕ ਕੀਤਾ।ਟੀਮਾਂ ਵੱਲੋਂ ਸ਼ਹਿਰੀ ਖੇਤਰਾਂ ਵਿੱਚ 684 ਘਰਾਂ ਅਤੇ ਪੇਂਡੂ ਖੇਤਰ ਵਿੱਚ 2,770 ਘਰਾਂ ਦਾ ਦੌਰਾ ਕਰਕੇ ਕੁੱਲ 3,454 ਘਰਾਂ ਦਾ ਸਰਵੇ ਕੀਤਾ।ਸਰਵੇ ਦੌਰਾਨ ਸ਼ਹਿਰੀ ਖੇਤਰਾਂ ਵਿੱਚ 7 ਘਰਾਂ ਅਤੇ ਪੇਂਡੂ ਖੇਤਰਾਂ ‘ਚ 7 ਘਰਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ ਜਿਸ ਨੂੰ ਟੀਮਾਂ ਵੱਲੋਂ ਨਿਰਧਾਰਿਤ ਢੰਗ ਨਾਲ ਨਸ਼ਟ ਕਰ ਦਿੱਤਾ ਗਿਆ।

LEAVE A REPLY