ਪੀਸੀਐਮ ਐਸਡੀ ਕਾਲਜੀਏਟ ਸੀ.ਸੈ.ਸਕੂਲ ਫ਼ਾਰ ਗਰਲਜ਼, ਜਲੰਧਰ ਵਿੱਚ ਲੇਖ ਲੇਖਣ ਪ੍ਰਤਿਯੋਗਤਾ ਦਾ ਆਯੋਜਨ

0
26
ਲੇਖ ਲੇਖਣ ਪ੍ਰਤਿਯੋਗਤਾ

ਜਲੰਧਰ 13 ਨਵੰਬਰ (ਨੀਤੂ ਕਪੂਰ)- ਪੀਸੀਐਮ ਐਸਡੀ ਕਾਲਜੀਏਟ ਸੀ.ਸੈ.ਸਕੂਲ ਫ਼ਾਰ ਗਰਲਜ਼, ਜਲੰਧਰ ਦੇ ਪੰਜਾਬੀ ਵਿਭਾਗ ਵੱਲੋਂ ‘ਪੰਜਾਬੀ ਸਭਿਆਚਾਰ ਦੀ ਬਦਲਦੀ ਨੁਹਾਰ ‘ਵਿਸ਼ੇ ਉਤੇ ਲੇਖ ਲੇਖਣ ਪ੍ਰਤਿਯੋਗਤਾ ਕਰਵਾਈ ਗਈ।ਜਿਸ ਵਿਚ ਗਿਆਰ੍ਹਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਭਾਗ ਲਿਆ। ਇਸ ਮੌਕੇ ਸਕੂਲ ਇੰਚਾਰਜ ਸ਼੍ਰੀਮਤੀ ਸੁਸ਼ਮਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਵੀ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਇਸ ਮੁਕਾਬਲੇ ਦਾ ਮਕਸਦ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨਾ ਅਤੇ ਉਨ੍ਹਾਂ ਦੀ ਸਿਰਜਣਾਤਮਕ ਸਮੱਰਥਾ ਨੂੰ ਪੇਸ਼ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ।

ਇਸ ਮੁਕਾਬਲੇ ਵਿਚ ਕਰੀਮਾ (ਮੈਡੀਕਲ) ਨੇ ਪਹਿਲਾ ਸਥਾਨ, ਸੁਰਪ੍ਰੀਤ (ਆਰਟਸ) ਨੇ ਦੂਜਾ ਸਥਾਨ, ਗੁਰਸਿਮਰਨ ਕੌਰ (ਮੈਡੀਕਲ) ਨੇ ਤੀਜਾ ਸਥਾਨ ਹਾਸਲ ਕੀਤਾ ਅਤੇ ਇਸ ਤੋਂ ਇਲਾਵਾ ਪਹਿਲਾ ਤਸੱਲੀ ਇਨਾਮ ਹਰਸ਼ਦੀਪ (ਕਾਮਰਸ) ਅਤੇ ਦੂਜਾ ਤਸੱਲੀ ਇਨਾਮ ਪ੍ਰਾਚੀ (ਨਾਨ ਮੈਡੀਕਲ) ਨੇ ਹਾਸਲ ਕੀਤਾ। ਇਸ ਮੌਕੇ ਤੇ ਪ੍ਰਧਾਨ ਸ਼੍ਰੀ ਨਰੇਸ਼ ਬੁਧੀਆ ਜੀ,ਮੀਤ ਪ੍ਰਧਾਨ ਵਿਨੋਦ ਦਾਦਾ ਜੀ, ਪ੍ਰਬੰਧਕ ਕਮੇਟੀ ਦੇ ਹੋਰ ਮਾਣਯੋਗ ਮੈਂਬਰਾਂ ਅਤੇ ਪ੍ਰਿੰਸੀਪਲ ਪ੍ਰੋ.(ਡਾ.) ਪੂਜਾ ਪਰਾਸ਼ਰ ਜੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅਜਿਹੇ ਮੁਕਾਬਲੇ ਕਰਵਾਉਣ ਲਈ ਪੰਜਾਬੀ ਵਿਭਾਗ ਦੀ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੀਮਤੀ ਸੁਸ਼ਮਾ ਸ਼ਰਮਾ, ਸ਼੍ਰੀਮਤੀ ਮੋਨਿਕਾ ਸ਼ਰਮਾ, ਸ਼੍ਰੀਮਤੀ ਅਕਵਿੰਦਰ ਕੌਰ ਅਤੇ ਸ਼੍ਰੀਮਤੀ ਰੂਹੀ ਅਰੋੜਾ ਮੌਜੂਦ ਸਨ।

LEAVE A REPLY