ਵਕੀਲ ਭਾਈਚਾਰੇ ਨੇ ਮੱਘਰ ਦੀ ਸੰਗਰਾਦ ਅਤੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

0
19
ਵਕੀਲ ਭਾਈਚਾਰੇ

ਹੁਸ਼ਿਆਰਪੁਰ 16 ਨਵੰਬਰ (ਤਰਸੇਮ ਦੀਵਾਨਾ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਕੋਰਟ ਕੰਪਲੈਕਸ ਵਿੱਚ ਵਕੀਲ ਭਾਈਚਾਰੇ ਵੱਲੋਂ ਮੱਘਰ ਮਹੀਨੇ ਦੀ ਸੰਗਰਾਦ ਅਤੇ ਗੁਰੂ ਨਾਨਕ ਦੇਵ ਜੀ ਦੇ 555 ਵੇਂ ਗੁਰਪੁਰਬ ਦੇ ਮੌਕੇ ਤੇ ਕੜਾਹ ਪ੍ਰਸ਼ਾਦ ਵੰਡਕੇ ਗੁਰਪੁਰਬ ਮਨਾਇਆ ਗਿਆ। ਇਸ ਮੌਕੇ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ਼ ਸਮੇਤ ਵਕੀਲ ਭਾਈਚਾਰੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਜੀ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕੀਤਾ ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਅਕਾਲ ਪੁਰਖ ਦਾ ਜਸ ਗਾਉਂਦਿਆਂ ਤੇ ਸੱਚ ਦਾ ਉਪਦੇਸ਼ ਦਿੰਦਿਆਂ ਜੋ ਸਿੱਖਿਆਵਾਂ ਸਾਨੂੰ ਦਿੱਤੀਆਂ ਸਨ ਆਓ ਉਹਨਾਂ ਦੇ ਵੱਧ ਤੋਂ ਵੱਧ ਧਾਰਨੀ ਬਣੀਏ ਖਾਸ ਕਰਕੇ ਗੁਰੂ ਨਾਨਕ ਦੇਵ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਬਖਸ਼ੇ ਸਿਧਾਂਤਾਂ ਨਾਮ ਜਪੋ ਕਿਰਤ ਕਰੋ ਤੇ ਵੰਡ ਛਕੋ ਉਹਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾ ਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜਿਉਣ ਦੀ ਕੋਸ਼ਿਸ਼ ਕਰੀਏ।

ਉਹਨਾਂ ਨੇ ਕਿਹਾ ਕਿ ਗੁਰੂ ਸਾਹਿਬ ਨੇ ਜਿੱਥੇ ਸਮੁੱਚੀ ਲੁਕਾਈ ਨੂੰ ਜਾਤ ਪਾਤ ਧਰਮ ਦੀਆਂ ਸੋਹੜੀਆਂ ਵਲਗਣਾਂ ਤੋਂ ਉੱਪਰ ਉੱਠ ਕੇ ਆਪਸੀ ਇੱਕ ਜੁੱਟਤਾ ਅਤੇ ਏਕਤਾ ਦਾ ਉਪਦੇਸ਼ ਦਿੱਤਾ ਉੱਥੇ ਨਾਲ ਹੀ ਦਿਖਾਵੇ ਦੀਆਂ ਰਸਮਾਂ ਰਿਵਾਜਾਂ ਨੂੰ ਛੱਡ ਕੇ ਮਨੁੱਖ ਨੂੰ ਸੱਚੇ ਦਿਲੋਂ ਪ੍ਰਭੂ ਸਿਮਰਨ ਕਰਨ ਦੀ ਤਾਗੀਦ ਕੀਤੀ ਇਸ ਮੌਕੇ ਤੇ ਕਾਰਜਕਾਰੀ ਪ੍ਰਧਾਨ ਐਡਵੋਕੇਟ ਨਵਜੋਤ ਸਿੰਘ ਮਾਨ, ਐਡਵੋਕੇਟ ਲਵਕੇਸ਼ ਓਹਰੀ, ਐਡਵੋਕੇਟ ਰਕੇਸ਼ ਮਰਵਾਹਾ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਐਡਵੋਕੇਟ ਪੁਨੀਤ ਕੰਗ, ਐਡਵੋਕੇਟ ਅਜੇ ਵਾਲੀਆ, ਐਡਵੋਕੇਟ ਮਨੋਜ ਕੁਮਾਰ ਵਰਮਾ, ਐਡਵੋਕੇਟ ਅਜੇ ਚੋਪੜਾ, ਐਡਵੋਕੇਟ ਸੰਦੀਪ ਰਾਜਪੂਤ, ਐਡਵੋਕੇਟ ਰੋਮਨ ਸੱਭਰਵਾਲ, ਸਾਬਕਾ ਪ੍ਰਧਾਨ ਐਡਵੋਕੇਟ ਰਾਮ ਪ੍ਰਕਾਸ਼ ਧੀਰ ਅਤੇ ਹੋਰ ਵਕੀਲ ਸਾਹਿਬਾਨ ਅਤੇ ਆਮ ਲੋਕ ਵੀ ਹਾਜ਼ਿਰ ਸਨ।

LEAVE A REPLY