• ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਰਾਜਨੀਤਿਕ ਪਾਰਟੀ ਨੂੰ ਸਮਰਥਨ ਨਹੀਂ ਦੇ ਰਿਹਾ- ਜ਼ਿਲਾ ਪ੍ਰਧਾਨ ਲੱਖੀ
ਹੁਸ਼ਿਆਰਪੁਰ 17 ਨਵੰਬਰ (ਤਰਸੇਮ ਦੀਵਾਨਾ)- ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਨੇ ਆਪਣੀ ਸੋਸ਼ਲ ਮੀਡੀਆ ਸਾਈਟ ਦੇ ਉੱਪਰ ਇੱਕ ਵੀਡੀਓ ਪਾ ਕੇ ਇਹ ਗੱਲ ਦੱਸਣ ਦੀ ਕੋਸ਼ਿਸ਼ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਉਸ ਨੂੰ ਸਮਰਥਨ ਹੈ ਜੋ ਕਿ ਸਰਾਸਰ ਗਲਤ ਹੈ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਚੋਣਾਂ ਨਾ ਲੜਨ ਦੇ ਲਏ ਗਏ ਫੈਸਲੇ ‘ਤੇ ਪੂਰੀ ਤਰ੍ਹਾਂ ਵਚਨਬੱਧ ਹੈ ਇਹ ਖੁਲਾਸਾ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਮੀਡੀਆ ਨੂੰ ਕੀਤੀ ਵਿਸ਼ੇਸ਼ ਵੀਡੀਓ ਰਾਹੀਂ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਅਤੇ ਅਹੁਦੇਦਾਰ ਸਾਹਿਬਾਨ ਪਾਰਟੀ ਦੇ ਹੁਕਮਾਂ ਤੇ ਪੂਰਾ ਪਹਿਰਾ ਦੇ ਰਹੇ ਹਨ ਜੋ ਸ਼ਰਾਰਤੀ ਅਨਸਰ ਸ਼੍ਰੋਮਣੀ ਅਕਾਲੀ ਦਲ ਦੀਆਂ ਵੋਟਾਂ ਪ੍ਰਾਪਤ ਕਰਨ ਲਈ ਇਹ ਕੂੜ ਪ੍ਰਚਾਰ ਕਰ ਰਹੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਦਾ ਭਾਰਤੀ ਜਨਤਾ ਪਾਰਟੀ ਨੂੰ ਸਮਰਥਨ ਹੈ ਇਹ ਸਰਾਸਰ ਗਲਤ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਕਦੀ ਵੀ ਉਨਾਂ ਪਾਰਟੀਆਂ ਦਾ ਸਮਰਥਨ ਨਹੀਂ ਕਰ ਸਕਦਾ ਜਿਨਾਂ ਪਾਰਟੀਆਂ ਨੇ ਪੰਜਾਬ, ਪੰਜਾਬੀ,ਪੰਜਾਬੀਅਤ ਪੰਜਾਬ ਅਤੇ ਕਿਸਾਨਾਂ ਦਾ ਘਾਣ ਕੀਤਾ ਹੋਵੇ | ਉਹਨਾ ਜਿਲਾ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿੱਚ ਵੋਟਰਾਂ ਨੂੰ ਆਪਣੀ ਜ਼ਮੀਰ ਦੀ ਆਵਾਜ਼ ਦੇ ਅਨੁਸਾਰ ਵੋਟਾਂ ਪਾਉਣ ਅਤੇ ਦਲ ਬਦਲੂਆਂ ਨੂੰ ਸਬਕ ਸਿਖਾਉਣ ਲਈ ਨੋਟਾ ਬਟਨ ਦੀ ਵਰਤੋਂ ਕਰਨ ਦੀ ਅਪੀਲ ਕੀਤੀ |