ਐਂਟੀ ਡੇਂਗੂ ਮੁਹਿੰਮ 18 ਨਵੰਬਰ ਤੋਂ 24 ਨਵੰਬਰ 2024 ਤੱਕ ਚਲਾਈ ਜਾਵੇਗੀ: ਡਾ. ਗੁਰਮੀਤ ਲਾਲ

0
27

ਐਂਟੀ ਡੇਂਗੂ ਮੁਹਿੰਮ 18 ਨਵੰਬਰ ਤੋਂ 24 ਨਵੰਬਰ 2024 ਤੱਕ ਚਲਾਈ ਜਾਵੇਗੀ: ਡਾ. ਗੁਰਮੀਤ ਲਾਲ

 

  • Google+

– ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਲੰਧਰ ਦੇ ਅਲੀ ਮੁਹੱਲਾ ਅਤੇ ਬਲਵੰਤ ਨਗਰ ਇਲਾਕੇ ਚ ਕੀਤਾ ਗਿਆ ਡੇਂਗੂ ਸਰਵੇ
– ਜਿਲ੍ਹੇ ਦੇ ਵੱਖ-ਵੱਖ ਬਲਾਕਾਂ ‘ਚ ਟੀਮਾਂ ਵੱਲੋਂ ਡੇਂਗੂ ਸਰਵੇ ਕਰਕੇ ਲੋਕਾਂ ਨੂੰ ਡੇਂਗੂ ਪ੍ਰਤੀ ਕੀਤਾ ਜਾ ਰਿਹਾ ਜਾਗਰੂਕ

  • Google+

ਜਲੰਧਰ (ਐਸ. ਕੇ.ਕਪੂਰ) – ਮਾਨਯੋਗ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ, ਡਾ. ਬਲਬੀਰ ਸਿੰਘ ਜੀ ਵੱਲੋਂ 18 ਨਵੰਬਰ ਤੋਂ 22 ਨਵੰਬਰ ਤੱਕ ਸ਼ੁਰੂ ਕੀਤੀ ਗਈ ਐਂਟੀ ਡੇਂਗੂ ਮੁਹਿੰਮ ਤਹਿਤ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਹਤਿੰਦਰ ਕੌਰ ਦੇ ਹੁਕਮਾਂ ਅਨੁਸਾਰ ਮੰਗਲਵਾਰ ਨੂੰ ਸਿਵਲ ਸਰਜਨ ਜਲੰਧਰ ਡਾ. ਗੁਰਮੀਤ ਲਾਲ ਦੀ ਅਗਵਾਈ ਹੇਠ ਸਿਹਤ ਵਿਭਾਗ ਜਲੰਧਰ ਦੀਆਂ ਟੀਮਾਂ ਵੱਲੋਂ ਜਿਲ੍ਹਾ ਸਿਹਤ ਅਫ਼ਸਰ ਡਾ. ਸੁਖਵਿੰਦਰ ਸਿੰਘ ਦੀ ਦੇਖਰੇਖ ‘ਚ ਅਲੀ ਮੁਹੱਲਾ ਅਤੇ ਬਲਵੰਤ ਨਗਰ ਵਿਖੇ ਡੇਂਗੂ ਸਰਵੇ ਕੀਤਾ ਗਿਆ। ਡੇਂਗੂ ਸਰਵੇ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵਿੱਚ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ, ਏ.ਐਨ.ਐਮਜ., ਐਮ.ਪੀ.ਐਚ. ਡਬਲਯੂ., ਬ੍ਰੀਡਿੰਗ ਚੈਕਰ ਵੀ ਸ਼ਾਮਲ ਸਨ।

  • Google+

ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਨਰਸਿੰਗ ਵਿਦਿਆਰਥਣਾਂ ਨੂੰ ਡੇਂਗੂ ਦੇ ਲਾਰਵੇ ਦੀ ਸ਼ਨਾਖਤ ਕਰਨ ਸੰਬੰਧੀ ਆਡੀਓ-ਵੀਡਿਓ ਮਾਧਿਅਮ ਰਾਹੀਂ ਜਾਣਕਾਰੀ ਦਿੱਤੀ ਗਈ ਤਾਂ ਜੋ ਉਹ ਡੇਂਗੂ ਲਾਰਵੇ ਦੀ ਪਛਾਣ ਕਰ ਸਕਣ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਹਿੱਤ ਜਾਗਰੂਕ ਕਰ ਸਕਣ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਵੱਖ ਵੱਖ ਬਲਾਕਾਂ ਵਿੱਚ ਟੀਮਾਂ ਵੱਲੋਂ ਡੇਂਗੂ ਸਰਵੇ ਕਰਕੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੰਗਲਵਾਰ ਨੂੰ ਸੰਭਾਵੀ ਡੇਂਗੂ ਲਾਰਵੇ ਦੀ ਸ਼ਨਾਖਤ ਕਰਨ ਲਈ ਡੇਂਗੂ ਸਰਵੇ ਦੌਰਾਨ ਘਰਾਂ ‘ਚ ਮੌਜੂਦ ਗਮਲਿਆਂ, ਕੂਲਰਾਂ, ਫਰਿਜ਼ਾਂ ਦੀਆਂ ਟਰੇਆਂ, ਪੰਛੀਆਂ ਦੇ ਪਾਣੀ ਲਈ ਰੱਖੇ ਗਏ ਬਰਤਨ ਆਦਿ ਦੀ ਚੈਕਿੰਗ ਕੀਤੀ ਗਈ ਅਤੇ ਡੇਂਗੂ ਜਾਗਰੂਕਤਾ ਪੋਸਟਰਾਂ ਰਾਹੀਂ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਕਾਰਣਾਂ ਸਾਵਧਾਨੀਆਂ ਅਤੇ ਇਲਾਜ ਬਾਰੇ ਜਾਣਕਾਰੀ ਦਿੰਦੇ ਹੋਏ ਜਾਗਰੂਕ ਕੀਤਾ ਗਿਆ।

  • Google+

ਸਿਵਲ ਸਰਜਨ ਨੇ ਦੱਸਿਆ ਕਿ ਡੇਂਗੂ ਮੱਛਰ ਦਾ ਲਾਰਵਾ ਸਾਫ਼ ਪਾਣੀ ਵਿੱਚ ਪਣਪਦਾ ਹੈ, ਇਸ ਲਈ ਆਪਣੇ ਘਰਾਂ-ਦਫ਼ਤਰਾਂ ਦੇ ਆਲੇ-ਦੁਆਲੇ ਸਾਫ-ਸਫਾਈ ਰੱਖੀ ਜਾਵੇ ਅਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੁਲਰਾਂ ਵਿਚਲਾ ਪਾਣੀ ਹਫਤੇ ਵਿੱਚ ਇਕ ਵਾਰ । ਜਰੂਰ ਬਦਲਿਆ ਜਾਵੇ, ਗਮਲਿਆਂ, ਟੁੱਟੇ-ਭੱਜੇ ਬਰਤਨਾਂ, ਘਰਾਂ-ਦਫਤਰਾਂ ਦੀਆਂ ਸੌ ਰੱਖੋ ਟਾਇਰਾਂ ਆਦਿ ਥਾਵਾਂ ਉੱਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਪੰਛੀਆਂ ਦੇ ਪਾਣੀ ਪੀਣ ਲਈ ਰੱਖੋ ਬਰਤਨਾਂ ਵਿਚਲਾ ਪਾਣੀ ਵੀ ਜਰੂਰ ਬਦਲਦੇ ਰਹਿਣਾ ਚਾਹੀਦਾ ਹੈ। ਉਨਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਕੱਪੜੇ ਅਜਿਹੇ ਪਹਿਨੇ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੰਫਰ ਨਾ ਕੱਟ ਸਕੇ, ਸੌਣ ਵੇਲੇ ਮੰਡਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਜੇਕਰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਹੋਵੇਗਾ ਤਾਂ ਮੱਛਰ ਦੀ ਬਰੀਡਿੰਗ ਨੂੰ ਰੋਕਿਆ ਜਾ ਸਕਦਾ ਹੈ ਅਤੇ ਡੇਂਗੂ ਬੁਖਾਰ ਹੋਣ ਤੋਂ ਬਚਿਆ ਜਾ ਸਕਦਾ ਹੈ। ਸਵੇ

ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਦੱਸਿਆ ਗਿਆ ਕਿ ਅਜੇ ਵੀ ਡੇਂਗੂ ਦਾ ਖਤਰਾ ਬਣਿਆ ਹੋਇਆ ਹੈ, ਜਿਸ ਕਰਕੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਝ ਹੈ। ਇਸ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਐਂਟੀ ਡੇਂਗੂ ਮੁਹਿੰਮ ਤਹਿਤ ਜਿਲ੍ਹੇ ਵਿੱਚੋਂ ਅੱਜ 80 ਟੀਮਾਂ ਵੱਲੋਂ ਡੇਂਗੂ ‘ ਅਤੇ ਇਸ ਤੋਂ ਬਚਾਅ ਪ੍ਰਤੀ ਵੱਖ-ਵੱਖ ਖੇਤਰਾਂ ਵਿੱਚ ਸਰਵੇ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਜਿਨ੍ਹਾਂ ਵਿੱਚੋਂ 17 ਟੀਮਾਂ ਵੱਲੋਂ ਸ਼ਹਿਰੀ ਖੇਤਰਾਂ ਅਤੇ 63 ਟੀਮਾਂ ਵੱਲੋਂ ਪੇਂਡੂ ਖੇਤਰਾਂ ਵਿੱਚ ਐਂਟੀ ਡੇਂਗੂ ਮੁਹਿੰਮ ਚਲਾਈ ਗਈ। ਜਿਲ੍ਹੇ ਵਿੱਚ ਇਸ ਮੁਹਿੰਮ ਦੌਰਾਨ ਵੱਖ-ਵੱਖ ਨਰਸਿੰਗ ਸਕੂਲਾਂ ਦੀਆਂ 488 ਨਰਸਿੰਗ ਵਿਦਿਆਰਥਣਾਂ ਵੱਲੋਂ ਭਾਗ ਲੈਂਦਿਆਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਅੱਜ ਜਿਲ੍ਹੇ ਦੇ ਕੁੱਲ 6109 ਘਰਾਂ ਦਾ ਦੌਰਾ ਕੀਤਾ ਗਿਆ ਅਤੇ ਸਰਵੇ ਦੌਰਾਨ ਟੀਮਾਂ ਵੱਲੋਂ 23 ਘਰਾਂ ਵਿੱਚ ਡੇਂਗੂ ਲਾਰਵਾ ਪਾਇਆ ਗਿਆ ਅਤੇ ਮੌਕੇ ‘ਤੇ ਟੀਮਾਂ ਵੱਲੋਂ ਨਿਰਧਾਰਤ ਤਰੀਕੇ ਨਾਲ ਨਸ਼ਟ ਕੀਤਾ ਗਿਆ। ਟੀਮਾਂ ਵੱਲੋਂ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਵੀ ਕੀਤਾ ਗਿਆ।

LEAVE A REPLY