ਜਲੰਧਰ 26 ਨਵੰਬਰ (ਨੀਤੂ ਕਪੂਰ)- ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਅੰਤਰ-ਕਾਲਜ ਫੁੱਟਬਾਲ ਮੁਕਾਬਲੇ ਆਯੋਜਿਤ ਕੀਤੇ ਗਏ। ਅੱਜ ਪਹਿਲਾ ਮੈਚ ਖਾਲਸਾ ਕਾਲਜ ਅੰਮ੍ਰਿਤਸਰ ਅਤੇ ਗੁਰੂ ਨਾਨਕ ਕਾਲਜ ਫਗਵਾੜਾਂ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ, ਜਿਸ ਵਿਚ ਖ਼ਾਲਸਾ ਕਾਲਜ ਅੰਮ੍ਰਿਤਸਰ ਨੇ 4-0 ਨਾਲ ਜੇਤੂ ਰਿਹਾ। ਇਸੇ ਤਰ੍ਹਾਂ ਦੂਸਰਾ ਮੈਚ ਡੀ.ਏ.ਵੀ. ਕਾਲਜ ਜਲੰਧਰ ਅਤੇ ਡੀ.ਏ.ਵੀ. ਕਾਲਜ, ਫਗਵਾੜਾ ਵਿਚਕਾਰ ਖੇਡਿਆ ਗਿਆ ਜੋ ਕਿ 1-1 ਨਾਲ ਬਰਾਬਰ ਰਿਹਾ। ਤੀਸਰਾ ਮੈਚ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਅਤੇ ਸਿੱਖ ਨੈਸ਼ਨਲ ਕਾਲਜ, ਬੰਗਾ ਵਿਚਕਾਰ ਖੇਡਿਆ ਗਿਆ, ਜੋ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਨੇ 4-1 ਨਾਲ ਜਿੱਤਿਆ।
ਸ. ਜਸਪਾਲ ਸਿੰਘ ਵੜੈਚ, ਸਯੁੰਕਤ ਸਕੱਤਰ ਗਵਰਨਿੰਗ ਕੌਂਸਲ ਦੇ ਨਾਲ ਸ੍ਰੀ ਸੁੱਖੀ ਬਾਠ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਖੇਡ ਭਾਵਨਾ ਨਾਲ ਖੇਡਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਸਾਰੀਆਂ ਟੀਮਾਂ ਵਲੋਂ ਉੁੱਚ ਪੱਧਰੀ ਫੁੱਟਬਾਲ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਹਿੱਸਾ ਲੈਣਾ ਚਾਹੀਦਾ ਹੈ, ਜਿਸ ਨਾਲ ਉਨ੍ਹਾਂ ਦੇ ਸਰੀਰਿਕ ਵਿਕਾਸ ਦੇ ਨਾਲ-ਨਾਲ ਮਾਨਸਿਕ ਵਿਕਾਸ ਵੀ ਹੁੰਦਾ ਹੈ। ਉਨ੍ਹਾਂ ਸਾਰੀਆਂ ਟੀਮਾਂ ਨੂੰ ਵਧਾਈ ਦਿੰਦੇ ਕਿਹਾ ਕਿ ਕਾਲਜ ਹਮੇਸ਼ਾਂ ਹੀ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਡਮੁੱਲਾ ਯੋਗਦਾਨ ਪਾ ਰਿਹਾ ਹੈ ਤੇ ਵਧੀਆ ਖਿਡਾਰੀ ਵਿਦਿਆਰਥੀਆਂ ਦੀ ਹਰ ਤਰ੍ਹਾਂ ਦੀ ਮਾਲੀ ਸਹਾਇਤਾ ਕਰਦਾ ਆ ਰਿਹਾ ਹੈ।
ਇਸ ਮੌਕੇ ਕਾਲਜ ਦੇ ਡੀਨ ਸਪੋਰਟਸ ਡਾ. ਰਛਪਾਲ ਸਿੰਘ ਸੰਧੂ, ਸ. ਤਰਲੋਚਨ ਸਿੰਘ ਸੰਘਾ, ਸ. ਕੇਹਰ ਸਿੰਘ, ਪ੍ਰਿੰਸੀਪਲ ਡਾ. ਤਰਸੇਮ ਸਿੰਘ, ਡਾ. ਮੰਨੂ ਸੂਦ, ਸ੍ਰੀ ਪ੍ਰਦੀਪ ਕੁਮਾਰ (ਫੁੱਟਬਲਾ ਕੋਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ), ਸ. ਸੁਰਜੀਤ ਸਿੰਘ ਸਾਬਕਾ ਅੰਤਰ ਰਾਸ਼ਟਰੀ ਖਿਡਾਰੀ, ਡਾ. ਹਰਜੀਤ ਸਿੰਘ ਅਤੇ ਡਾ. ਐਸ.ਐਸ. ਬੈਂਸ ਵੀ ਹਾਜ਼ਰ ਸਨ।