ਸਿਵਲ ਸਰਜਨ ਵੱਲੋਂ “ਡੀ -ਵਰਮਿੰਗ ਡੇ” ਸਬੰਧੀ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ

0
21

  • Google+

28 ਨਵੰਬਰ ਨੂੰ ਮਨਾਇਆ ਜਾ ਰਿਹਾ ਰਾਸ਼ਟਰੀ ਡੀ ਵਰਮਿੰਗ ਡੇ : ਡਾ. ਗੁਰਮੀਤ ਲਾਲ

ਜਲੰਧਰ (ਐਸ. ਕੇ. ਕਪੂਰ) :
ਸਿਹਤ ਵਿਭਾਗ ਵਲੋਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ, ਕੌਮੀ ਡੀ ਵਰਮਿੰਗ ਦਿਵਸ 28 ਨਵੰਬਰ ਨੂੰ ਜਿਲ੍ਹੇ ਭ੍ਹਰ ਵਿਚ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਦੱਸਿਆ ਕਿ ਬੱਚਿਆਂ ਦੇ ਪੇਟ ਵਿੱਚ ਕੀੜੇ ਹੋਣਾ ਇਕ ਆਮ ਸਮੱਸਿਆ ਹੈ ਜਿਸ ਨਾਲ ਬੱਚਿਆਂ ਵਿਚ ਖੂਨ ਦੀ ਕਮੀ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਅਜਿਹੀ ਸਥਿਤੀ ਵਿੱਚ ਬੱਚਾ ਸੁਸਤ ਰਹਿੰਦਾ ਹੈ, ਪੜ੍ਹਾਈ ਵਿੱਚ ਮਨ ਨਹੀਂ ਲੱਗਦਾ ਅਤੇ ਉਹ ਹਰ ਸਮੇਂ ਥਕਾਵਟ ਮਹਿਸੂਸ ਕਰਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਖੂਨ ਦੀ ਕਮੀ ਕਰਕੇ ਬੱਚੇ ਦਾ ਸੰਪੂਰਨ ਵਿਕਾਸ ਵੀ ਨਹੀ ਹੁੰਦਾ। ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਾਉਣ ਲਈ ਸਰਕਾਰ ਵਲੋਂ ਸਾਲ ਵਿਚ ਦੋ ਵਾਰ ਬੱਚਿਆਂ ਨੂੰ ਐਲਬੈਡਾਂਜ਼ੋਲ ਦੀਆਂ ਗੋਲੀਆਂ ਦਿੱਤੀਆਂ ਜਾਂਦੀਆ ਹਨ। ਇਸ ਵਾਰ 28 ਨਵੰਬਰ ਨੂੰ ਜਿਲ੍ਹੇ ਭਰ ਦੇ ਸਕੂਲ ਅਤੇ ਆਂਗਣਵਾੜੀ ਸੰਸਥਾਵਾਂ ਵਿਚ 1 ਤੋਂ 19 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਾਉਣ ਲਈ ਐਲਬੈਡਾਂਜੋਲ ਗੋਲੀਆਂ ਖਵਾਈਆਂ ਜਾ ਰਹੀਆਂ ਹਨ। ਉਨਾਂ ਇਹ ਵੀ ਦੱਸਿਆ ਕਿ ਜਿਹੜੇ ਬੱਚੇ 28 ਨਵੰਬਰ ਨੂੰ ਗੋਲੀਆਂ ਖਾਣ ਤੋਂ ਕਿਸੇ ਕਾਰਣ ਵਾਂਝੇ ਰਹਿ ਜਾਣਗੇ ਉਨ੍ਹਾਂ ਨੂੰ 5 ਦਸੰਬਰ ਨੂੰ ਹੋਣ ਵਾਲੇ ਮੋਪ ਅਪ ਰਾਊਂਡ ਵਿੱਚ ਕਵਰ ਕੀਤਾ ਜਾਵੇਗਾ।ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਜਯੋਤੀ ਸ਼ਰਮਾ ਵੀ ਮੌਜੂਦ ਸਨ।

ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਨੇ ਕਿਹਾ ਕਿ ਜ਼ਿਆਦਾਤਰ ਬੱਚਿਆਂ ਨੂੰ ਕਈ ਤਰਾਂ ਦੀਆਂ ਬਿਮਾਰੀਆਂ ਦੀ ਮਾਰ ਝੱਲਣੀ ਪੈਂਦੀ ਹੈ ਜਿੰਨਾ ਵਿੱਚੋਂ ਇੱਕ ਹੈ ਪੇਟ ਵਿੱਚ ਕੀੜਿਆਂ ਦਾ ਹੋਣਾ ਜਿਸ ਕਰਕੇ ਉਹ ਖੂਨ ਦੀ ਕਮੀ ਅਤੇ ਕੁਪੋਸ਼ਣ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਨਾਲ ਬੱਚੇ ਦੇ ਸੰਪੂਰਨ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਰੁਕਾਵਟ ਆ ਜਾਂਦੀ ਹੈ।

ਉਹਨਾਂ ਨੇ ਕਿਹਾ ਕਿ ਪੇਟ ਦੇ ਕੀੜਿਆ ਤੋਂ ਨਿਜਾਤ ਦਿਵਾਉਣ ਲਈ ਐਲਵੈੰਡਾਜੋਲ ਦੀਆਂ ਗੋਲੀਆਂ ਖਿਲਾਈਆ ਜਾਂਦੀਆਂ ਹਨ।

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹੇ ਵਿੱਚ 770 ਪ੍ਰਾਈਵੇਟ ਸਕੂਲ, 1,451 ਸਰਕਾਰੀ ਸਕੂਲ ਅਤੇ 1,653 ਆਂਗਣਵਾੜੀ ਸੈਂਟਰਾਂ ਵਿੱਚ 1ਤੋਂ 19 ਸਾਲ ਦੇ ਲੱਗਭਗ 4,58000 ਬੱਚਿਆਂ ਨੂੰ ਐਲਵੈਂਡਾਜੋਲ ਦੀਆਂ ਗੋਲੀਆਂ ਖਿਲਾਈਆ ਜਾਣ ਦਾ ਟੀਚਾ ਮਿੱਥਿਆ ਗਿਆ ਹੈ।

ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਵਿੰਦਰ ਸਿੰਘ ਅਤੇ ਸਿਵਲ ਸਰਜਨ ਦਫ਼ਤਰ ਜਲੰਧਰ ਤੋਂ ਹੋਰ ਸਿਹਤ ਅਧਿਕਾਰੀ ਮੌਜੂਦ ਸਨ।

LEAVE A REPLY