
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ੰਕਰ ਵਿਖੇ ਸਾਇੰਸ-ਮੈਥ ਮੇਲੇ ਦਾ ਆਯੋਜਨ ਕੀਤਾ ਗਿਆ
ਜਲੰਧਰ (ਕਪੂਰ):- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੰਸਸਸ ਸ਼ੰਕਰ ਵਿਖੇ ਵਿਦਿਆਰਥੀਆਂ ਦੀ ਸ਼ਮੂਲੀਅਤ ਨਾਲ ਸਾਇੰਸ-ਮੈਥ ਮੇਲੇ ਦਾ ਆਯੋਜਨ ਕੀਤਾ ਗਿਆ ।ਇਸ ਮੇਲੇ ਵਿੱਚ ਬੱਚਿਆਂ ਵੱਲੋਂ ਵਿਗਿਆਨ ਨਾਲ ਸਬੰਧਤ ਵਿਸ਼ਿਆਂ ਵਾਲੇ ਆਪਣੇ ਆਪਣੇ ਪ੍ਰੋਜੈਕਟਾਂ ਨੂੰ ਪ੍ਰਦਰਸ਼ਨੀ ਵਿੱਚ ਪੇਸ਼ ਕੀਤਾ ਗਿਆ ।ਅਧਿਆਪਕਾਂ ਵੱਲੋਂ ਇਹਨਾਂ ਤਿਆਰ ਕੀਤੀਆਂ ਨਵੀਆਂ ਤਕਨੀਕਾਂ ਦੇ ਪ੍ਰੋਜੈਕਟਾਂ ਨੂੰ ਦੇਖਿਆ ਗਿਆ ਅਤੇ ਉਹਨਾਂ ਦਾ ਮੁਲਾਂਕਣ ਕੀਤਾ ਗਿਆ ।
ਇਸ ਮੌਕੇ ‘ਤੇ ਸਮੂਹ ਸਟਾਫ ਅਤੇ ਪ੍ਰਿੰਸੀਪਲ ਦਮਨਜੀਤ ਕੌਰ ਜੀ ਵੱਲੋਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ ।ਇਸ ਸਾਇੰਸ-ਮੈਥ ਮੇਲੇ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਸ਼੍ਰੀਮਤੀ ਪਰਮਜੀਤ ਕੌਰ-ਲੈਕਚਰਾਰ ਬਾਇਓਲੋਜੀ, ਰੁਪਿੰਦਰ ਕੌਰ-ਸਾਇੰਸ ਮਿਸਟ੍ਰੈਸ, ਰੇਖਾ ਭੱਟੀ-ਮੈਥ ਮਿਸਟ੍ਰੈਸ ਅਤੇ ਸ਼੍ਰੀ ਆਸ਼ੀਸ਼ ਕੁਮਾਰ-ਸਾਇੰਸ ਮਾਸਟਰ ਦਾ ਵਿਸ਼ੇਸ਼ ਯੋਗਦਾਨ ਰਿਹਾ ।