ਹੁਸ਼ਿਆਰਪੁਰ 28 ਜਨਵਰੀ (ਤਰਸੇਮ ਦੀਵਾਨਾ)- ਗਣਤੰਤਰ ਦਿਵਸ ਸਮਾਰੋਹ ਵਿੱਚ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੀ ਪੰਜਾਬ ਟੀਮ ਦੀ ਅਗਵਾਈ ਕਰਨ ਵਾਲੀਆਂ ਖਿਡਾਰਨਾਂ ਸੁਰਭੀ, ਅੰਜਲੀ, ਸ਼ਿਵਾਨੀ ਅਤੇ ਹਰਲ ਦਾ ਸਨਮਾਨ ਹੋਰਨਾਂ ਖਿਡਾਰੀਆਂ ਨੂੰ ਖੇਡ ਵਿੱਚ ਅੱਗੇ ਆਉਣ ਲਈ ਪ੍ਰੇਰਿਤ ਕਰੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਡਾ: ਰਮਨ ਘਈ ਨੇ ਦੱਸਿਆ ਕਿ ਐਚ.ਡੀ.ਸੀ.ਏ ਦੀ ਸੁਰਭੀ ਅੰਡਰ-15, ਅੰਡਰ-19, ਅੰਡਰ-23, ਅੰਜਲੀ ਸ਼ੀਮਾਰ ਅੰਡਰ-19, ਸ਼ਿਵਾਨੀ ਅੰਡਰ-16, ਅੰਡਰ-19 ਅਤੇ ਹਰਲ ਵਸ਼ਿਸ਼ਟ ਹੈ ਐਚ ਡੀ ਸੀ ਏ ਲਈ ਗਣਤੰਤਰ ਦਿਵਸ ਵਰਗੇ ਸ਼ਾਨਦਾਰ ਜਸ਼ਨ ਵਿੱਚ ਪੰਜਾਬ ਅੰਡਰ-19 ਟੀਮ ਦੀ ਅਗਵਾਈ ਕਰਨ ਲਈ ਸਨਮਾਨਿਤ ਹੋਣਾ ਮਾਣ ਵਾਲੀ ਗੱਲ ਹੈ।
ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਇਹ ਖਿਡਾਰੀ ਪਿਛਲੇ ਤਿੰਨ-ਚਾਰ ਸਾਲਾਂ ਤੋਂ ਕ੍ਰਿਕਟ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਲਗਨ ਅਤੇ ਮਿਹਨਤ ਨਾਲ ਹੁਸ਼ਿਆਰਪੁਰ ਦੇ ਕੋਚ ਖਿਡਾਰੀਆਂ ਨੂੰ ਸਖ਼ਤ ਅਭਿਆਸ ਕਰਵਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੁਸ਼ਿਆਰਪੁਰ ਦੇ ਹੀ ਕੋਈ ਖਿਡਾਰੀ ਭਾਰਤੀ ਟੀਮ ਵਿੱਚ ਆਪਣੀ ਥਾਂ ਬਣਾਉਣਗੇ। ਖਿਡਾਰੀਆਂ ਦੀ ਇਸ ਵੱਡੀ ਪ੍ਰਾਪਤੀ ‘ਤੇ ਐਚ.ਡੀ.ਸੀ.ਏ ਦੇ ਪ੍ਰਧਾਨ ਡਾ: ਦਲਜੀਤ ਖੇਲਾ, ਚੇਅਰਮੈਨ ਟੂਰਨਾਮੈਂਟ ਕਮੇਟੀ ਡਾ: ਪੰਕਜ ਸ਼ਿਵ, ਵਿਵੇਕ ਸਾਹਨੀ ਸੰਯੁਕਤ ਸਕੱਤਰ ਅਤੇ ਸਮੂਹ ਐਸੋਸੀਏਸ਼ਨ ਦੇ ਮੈਂਬਰਾਂ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ |
ਇਸ ਮੌਕੇ ਜ਼ਿਲ੍ਹਾ ਮਹਿਲਾ ਕੋਚ ਦਵਿੰਦਰ ਕੌਰ, ਜ਼ਿਲ੍ਹਾ ਕੋਚ ਦਲਜੀਤ ਸਿੰਘ, ਜ਼ਿਲ੍ਹਾ ਟਰੇਨਰ ਕੁਲਦੀਪ ਧਾਮੀ, ਕੋਚ ਦਲਜੀਤ ਧੀਮਾਨ, ਕੋਚ ਮਦਨ ਡਡਵਾਲ ਅਤੇ ਕੋਚ ਦਿਨੇਸ਼ ਸ਼ਰਮਾ ਨੇ ਖਿਡਾਰਨਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |