ਪ੍ਰਾਇਮਰੀ ਅਧਿਆਪਕਾਂ ਦਾ ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਵਰਕਸ਼ਾਪ ਦਾ ਹੋਇਆ ਆਯੋਜਨ।
ਜਲੰਧਰ (ਕਪੂਰ): ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲਾ ਸਿੱਖਿਆ ਅਫਸਰ ਜਲੰਧਰ (ਪ੍ਰਾਇਮਰੀ) ਸ੍ਰੀਮਤੀ ਹਰਜਿੰਦਰ ਕੌਰ ਜੀ ਦੀ ਅਗਵਾਈ ਹੇਠ ਪ੍ਰਾਇਮਰੀ ਅਧਿਆਪਕਾਂ ਦਾ ਤਿੰਨ ਰੋਜ਼ਾ ਵਰਕਸ਼ਾਪ ’29 ਜਨਵਰੀ 2025 ਤੋਂ 31ਜਨਵਰੀ 2025′ ਤੱਕ ਸੀਨੀਅਰ ਮਾਡਲ ਸਕੂਲ (ਸਕੂਲ ਆਫ ਐਮੀਨਸ ) ਲਾਡੋਵਾਲੀ ਰੋਡ, ਜਲੰਧਰ ਵਿਖੇ ਆਯੋਜਨ ਕੀਤਾ ਗਿਆ।
ਇਸ ਵਿੱਚ ਅਧਿਆਪਕਾਂ ਨੂੰ ਬੱਚਿਆਂ ਦੇ ਪੱਧਰ ਤੇ ਪਹੁੰਚ ਕੇ ਉਹਨਾਂ ਨੂੰ ਪੜਾਉਣ ਦੇ ਨਵੇਂ ਨਵੇਂ ਤਰੀਕੇ ਦੱਸੇ ਗਏ ਤਾਂ ਜੌ ਬੱਚਿਆ ਦੀ ਕਾਰਜਸ਼ੈਲੀ ਨੂੰ ਵਧਾ ਕੇ ਉਹਨਾਂ ਵਿੱਚ ਪੜ੍ਹਾਈ ਦੇ ਪ੍ਰਤੀ ਹੋਰ ਰੁਚੀ ਪੈਦਾ ਕੀਤੀ ਜਾ ਸਕੇ।
ਇਸ ਮੌਕੇ ਜਿਲਾ ਸਿੱਖਿਆ ਅਫਸਰ ਸ਼੍ਰੀਮਤੀ ਹਰਜਿੰਦਰ ਕੌਰ ਜੀ ਨੇ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੇ ਸਿੱਖਣ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ ।
ਇਸ ਮੌਕੇ ਡਾਇਟ ਪ੍ਰਿੰਸੀਪਲ ਸ਼੍ਰੀਮਤੀ ਨਿਸ਼ਾ ਅਮਰ ਅਤੇ ਡੀ. ਆਰ. ਸੀ ਸ੍ਰੀ ਅਮਨ ਸਬਰਵਾਲ ਅਤੇ ਵੱਖ ਵੱਖ ਸਕੂਲਾਂ ਤੋਂ ਆਏ ਅਧਿਆਪਕ ਮੌਜੂਦ ਸਨ।