ਭਾਰਤੀ ਨੌਜਵਾਨਾਂ ਨੂੰ ਕੈਦੀਆਂ ਵਾਂਗ ਫੌਜ ਦੇ ਜਹਾਜ਼ ਵਿੱਚ ਵਾਪਸ ਭੇਜਣਾ ਭਾਰਤ ਨੂੰ ਨੀਚਾ ਦਿਖਾਉਣ ਵਾਲੀ ਗੱਲ ਹੈ : ਬੇਗਮਪੁਰਾ ਟਾਈਗਰ ਫੋਰਸ

0
17
ਭਾਰਤੀ ਨੌਜਵਾਨਾਂ

ਬੇਗਮਪੁਰਾ ਟਾਈਗਰ ਫੋਰਸ ਦੇ ਨਾਮ ਤੇ ਫਲੈਕਸਾਂ ਲਾਉਣ ਵਾਲੇ ਲੋਕਾਂ ਨੂੰ ਫੋਰਸ ਵਿੱਚੋਂ ਪਿੱਛਲੇ ਤਿੰਨ ਸਾਲਾ ਤੋ ਕੱਢਿਆ ਹੋਇਆ ਹੈ : ਬੀਰਪਾਲ, ਹੈਪੀ, ਸ਼ਤੀਸ

ਬੇਗਮਪੁਰਾ ਟਾਈਗਰ ਫੋਰਸ ਦੇ ਨਾਮ ਤੇ ਫਲੈਕਸਾਂ ਲਾਉਣ ਵਾਲੇ ਲੋਕਾਂ ਨੂੰ ਫੋਰਸ ਵਿੱਚੋਂ ਪੂਰਨ ਤੌਰ ਤੇ ਕੱਢਿਆ ਹੋਇਆ ਹੈ : ਬੀਰਪਾਲ,ਹੈਪੀ, ਸ਼ਤੀਸ

ਹੁਸ਼ਿਆਰਪੁਰ 9 ਫਰਵਰੀ (ਤਰਸੇਮ ਦੀਵਾਨਾ ) ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੇਗਮਪੁਰਾ ਟਾਈਗਰ ਫੋਰਸ ਦੀ ਇੱਕ ਹਗਾਮੀ ਮੀਟਿੰਗ ਫੋਰਸ ਦੇ ਮੁੱਖ ਦਫਤਰ ਭਗਤ ਨਗਰ ਨੇੜੇ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਫੋਰਸ ਦੇ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ ਅਤੇ ਜ਼ਿਲਾ ਪ੍ਰਧਾਨ ਹੈਪੀ ਫਤਿਹਗੜ੍ਹ ਦੀ ਪ੍ਰਧਾਨਗੀ ਹੇਠ ਕੀਤੀ ਗਈ ! ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਵੱਲੋਂ ਅਮਰੀਕਾ ਤੋਂ ਵਾਪਸ ਭੇਜੇ ਭਾਰਤੀ ਨੌਜਵਾਨਾਂ ਨਾਲ ਘਟੀਆ ਤੇ ਬਦਸਲੂਕੀ ਵਾਲੇ ਵਤੀਰੇ ਨਾਲ ਭਾਰਤ ਦੇ ਲੋਕਾਂ ਨੂੰ ਹੱਥਾਂ ਵਿੱਚ ਕੜੀਆਂ, ਪੈਰਾਂ ਵਿਚ ਬੇੜੀਆਂ ਪਾ ਕੇ ਕੈਦੀਆਂ ਵਾਂਗ ਫੌਜ ਦੇ ਜਹਾਜ਼ ਵਿਚ ਵਾਪਸ ਭੇਜਣਾ ਭਾਰਤ ਨੂੰ ਨੀਵਾ ਦਿਖਾਉਣ ਵਾਲੀ ਗੱਲ ਹੈ ਓਹਨਾਂ ਕਿਹਾ ਕਿ ਡਿਪੋਰਟ ਕੀਤੇ ਭਾਰਤੀਆਂ ਨਾਲ ਕੈਦੀਆਂ ਵਾਲਾ ਵਤੀਰਾ ਕੇਂਦਰ ਅਤੇ ਪੰਜਾਬ ਸਰਕਾਰ ਦੀ ਲਾਪਰਵਾਹੀ ਦਾ ਨਤੀਜਾ ਹੈ।

ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋੰ ਡਿਪੋਰਟ ਲੋਕਾਂ ਦੀ ਬਾਂਹ ਫੜਨ ਦੀ ਵਜਾਏ ਸੰਸਦ ਵਿਚ ਦਿੱਤਾ ਬਿਆਨ ਜਖਮਾਂ ਤੇ ਲੂਣ ਛਿੜਕਣ ਦੇ ਸਮਾਨ ਹੈ । ਉਹਨਾਂ ਕਿਹਾ ਕਿ ਅਮਰੀਕਾ ਨੂੰ ਦੁਨੀਆਂ ਦਾ ਸ਼ਕਤੀਸ਼ਾਲੀ ਤੇ ਮਹਾਨ ਮੁਲਖ ਬਣਾਉਣ ਦੀ ਖਾਤਿਰ ਕਿਸੇ ਵੀ ਦੇਸ਼ ਦੇ ਨਾਗਰਿਕਾਂ ਨਾਲ ਜ਼ਾਲਮਾਨਾ ਰਵਈਏ ਤੋਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸਬਕ ਸਿੱਖਣਾ ਚਾਹੀਦਾ ਹੈ । ਉਹਨਾਂ ਕਿਹਾ ਕਿ ਸਰਕਾਰਾਂ ਨੂੰ ਅਮਰੀਕਾ ਵਿੱਚੋ ਡਿਪੋਰਟ ਹੋ ਕੇ ਪਹੁੰਚੇ ਲੋਕਾਂ ਲਈ ਰੁਜ਼ਗਾਰ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਰਕਾਰਾ ਉਨਾਂ ਏਜੰਟਾਂ ਨੂੰ ਵੀ ਨੱਥ ਪਾਵੇ ਜਿਹੜੇ ਲੱਖਾਂ ਰੁਪਏ ਲੈ ਕੇ ਗਲਤ ਤਰੀਕੇ ਨਾਲ ਭੋਲੇ ਭਾਲੇ ਲੋਕਾਂ ਨੂੰ ਲੁੱਟ ਰਹੇ ਹਨ ਅਤੇ ਲੁੱਟਿਆ ਹੈ । ਉਹਨਾਂ ਕਿਹਾ ਕਿ ਸਰਕਾਰਾਂ ਵਲੋੰ ਬੇਰੁਜ਼ਗਾਰਾਂ ਲਈ ਰੁਜ਼ਗਾਰ ਦੇ ਵਸੀਲੇ ਨਾ ਪੈਦਾ ਕਰਨਾ ਅਤੇ ਪੂਰਾ ਮਿਹਨਤਾਨਾ ਨਾ ਦੇਣ ਕਰਕੇ ਲੋਕ ਲੱਖਾਂ ਰੁਪਏ ਖਰਚ ਕੇ ਜੰਗਲਾਂ ਵਿਚੋਂ ਗੁਜ਼ਰ ਕੇ ਵਿਦੇਸ਼ਾਂ ਵਿੱਚ ਜਾਣ ਲਈ ਮਜਬੂਰ ਹਨ, ਜਿਸ ਲਈ ਕੇਂਦਰ ਅਤੇ ਦੇਸ਼ ਦੀਆਂ ਸੂਬਾ ਸਰਕਾਰਾਂ ਨੂੰ ਰੁਜ਼ਗਾਰ ਲਈ ਉਸਾਰੂ ਨੀਤੀਆਂ ਅਖਤਿਆਰ ਕਰਨੀਆਂ ਚਾਹੀਦੀਆਂ ਹਨ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਡਿਪੋਰਟ ਹੋ ਕੇ ਆਏ ਨੌਜਵਾਨਾਂ ਦੇ ਪਰਿਵਾਰਾਂ ਦੇ ਦੁੱਖ ਨੂੰ ਗੰਭੀਰਤਾ ਨਾਲ ਹੱਲ ਕਰੇ। ਆਗੂਆਂ ਨੇ ਅੰਤ ਵਿੱਚ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਦੇ ਨਾਮ ਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵੱਡੀਆਂ ਵੱਡੀਆਂ ਫਲੈਕਸਾਂ ਲਗਾਉਣ ਵਾਲਿਆਂ ਨੂੰ ਫੋਰਸ ਵਿੱਚੋਂ ਲਗਭਗ ਤਿੰਨਾਂ ਸਾਲਾਂ ਤੋਂ ਪੂਰਨ ਤੌਰ ਤੇ ਫੋਰਸ ਵਿੱਚੋਂ ਕੱਢਿਆ ਹੋਇਆ ਉਹਨਾਂ ਦੱਸਿਆ ਕਿ ਬੇਗਮਪੁਰਾ ਟਾਈਗਰ ਫੋਰਸ ਇੱਕ ਰਜਿ. ਜਥੇਬੰਦੀ ਹੈ ਅਤੇ ਫੋਰਸ ਵਿੱਚੋਂ ਕੱਢੇ ਹੋਏ ਲੋਕ ਸਮਾਜ ਨੂੰ ਗੁਮਰਾਹ ਕਰ ਰਹੇ ਹਨ ਉਹਨਾਂ ਕਿਹਾ ਕਿ ਫੋਰਸ ਵਿੱਚੋਂ ਕੱਢੇ ਹੋਏ ਲੋਕਾਂ ਤੇ ਮਾਨਯੋਗ ਅਦਾਲਤ ਵਿੱਚ ਕੇਸ ਵੀ ਕੀਤੇ ਹੋਏ ਹਨ ! ਉਹਨਾਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਵਿੱਚੋਂ ਕੱਢੇ ਹੋਏ ਲੋਕਾਂ ਨਾਲ ਬੇਗਮਪੁਰਾ ਟਾਈਗਰ ਫੋਰਸ ਦਾ ਕੋਈ ਵੀ ਲੈਣਾ ਦੇਣਾ ਨਹੀਂ ਹੈ ਉਹਨਾਂ ਸਮਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਹੋ ਜਿਹੇ ਲੋਕਾਂ ਤੋਂ ਬਚਣ ਦੀ ਜਰੂਰਤ ਹੈ !

LEAVE A REPLY