
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ੰਕਰ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ
ਜਲੰਧਰ (ਕਪੂਰ): ਹਰ ਸਾਲ ਦੀ ਤਰ੍ਹਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ੰਕਰ ਵਿਖੇ ਵਿੱਦਿਆਰਥੀਆਂ ਦੇ ਚੰਗੇ ਭਵਿੱਖ ਅਤੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੇ ਸ਼ੁਕਰਾਨੇ ਵਜੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਮਨਾਇਆ ਗਿਆ ।ਇਸ ਮੌਕੇ ਪਾਠ ਦੀ ਸਮਾਪਤੀ ਉਪਰੰਤ ਵੱਖ-ਵੱਖ-ਵੱਖ ਵਿੱਦਿਆਰਥੀਆਂ ਨੂੰ ਪ੍ਰਿੰਸੀਪਲ ਸ਼੍ਰੀਮਤੀ ਦਮਨਜੀਤ ਕੌਰ ਜੀ ਅਤੇ ਸਮੂਹ ਸਟਾਫ਼ ਵੱਲੋਂ ਸਨਮਾਨਿਤ ਕੀਤਾ ਗਿਆ।ਇਹਨਾਂ ਸਨਮਾਨ ਚਿੰਨ੍ਹਾਂ ਦੀ ਵੰਡ ਤੋਂ ਬਾਅਦ ਵਿੱਦਿਆਰਥੀਆਂ ਨੂੰ ਆਉਣ ਵਾਲੀਆਂ ਪ੍ਰੀਖਿਆਵਾਂ ਵਿੱਚ ਵਧੀਆ ਕਾਰਗੁਜ਼ਾਰੀ ਦੇਣ ਦੀ ਪ੍ਰੇਰਨਾ ਦਿੰਦੇ ਹੋਏ ਚੰਗੇ ਨਤੀਜੇ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ ਗਿਆ ।
ਪਾਠ ਦੀ ਅਰਦਾਸ ਉਪਰੰਤ ਵਿੱਦਿਆਰਥਣਾਂ ਵੱਲੋਂ ਸ਼ਬਦ ਗਾਇਨ ਕੀਤੇ ਗਏ ਅਤੇ ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਗੁਰੂ ਦੇ ਅਟੁੱਟ ਲੰਗਰ ਵਰਤਾਰੇ ਗਏ।ਇਸ ਮੌਕੇ ‘ਤੇ ਪਿੰਡ ਸ਼ੰਕਰ ਦੀ ਪੰਚਾਇਤ ਮੈਂਬਰ, ਐਸ.ਐਮ.ਸੀ ਮੈਂਬਰ ਅਤੇ ਹੋਰ ਸਕੂਲਾਂ ਦੇ ਪ੍ਰਿੰਸੀਪਲ ਅਤੇ ਨੁਮਾਇੰਦੇ ਵੀ ਸ਼ਾਮਲ ਹੋਏ।


























