
ਜਲੰਧਰ 19 ਫਰਵਰੀ (ਜਸਵਿੰਦਰ ਸਿੰਘ ਆਜ਼ਾਦ)- ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 20 ਫਰਵਰੀ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪਲੇਸਮੈਂਟ ਕੈਂਪ ਵੀਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਪਿਰਾਮਲ ਫਾਇਨਾਂਸ, ਇਨੋਵ ਸੋਰਸ ਪ੍ਰਾਈਵੇਟ ਲਿਮਟਿਡ (ਡੀ ਮਾਰਟ), ਐਚ.ਆਰ. ਇੰਡਸਟ੍ਰੀਜ਼ ਕੰਪਨੀਆਂ ਭਾਗ ਲੈਣਗੀਆਂ।
ਨੀਲਮ ਮਹੇ ਨੇ ਦੱਸਿਆ ਕਿ 18-35 ਸਾਲ ਉਮਰ ਦੇ 10ਵੀਂ/12ਵੀਂ/ਆਈ.ਟੀ.ਆਈ./ਗ੍ਰੈਜੂਏਟ/ਪੋਸਟ ਗ੍ਰੈਜੂਏਟ ਪੁਰਸ਼ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਪਲੇਸਮੈਂਟ ਕੈਂਪ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।