ਥਾਣਾ ਮੇਹਟੀਆਣਾ ਦੀ ਪੁਲਿਸ ਨੇ ਇੱਕ ਔਰਤ ਨੂੰ 102 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਗ੍ਰਿਫਤਾਰ

0
10
ਥਾਣਾ ਮੇਹਟੀਆਣਾ

ਹੁਸ਼ਿਆਰਪੁਰ 1 ਮਾਰਚ (ਤਰਸੇਮ ਦੀਵਾਨਾ) ਸੰਦੀਪ ਮਲਿਕ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋ ਦਿੱਤੇ ਦਿਸ਼ਾ ਨਿਰਦੇਸਾ ਅਤੇ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ.ਐਸ. ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠ ਨਸ਼ੀਲੀਆ ਵਸਤੂਆ ਦੀ ਸਮੱਗਲਿਗ ਕਰਨ ਵਾਲੇ ਵਿਅਕਤੀਆ ਦੇ ਖਿਲਾਫ ਮੁਹਿੰਮ ਸੁਰੂ ਕੀਤੀ ਗਈ ਹੈ । ਇਸ ਮੁਹਿੰਮ ਤਹਿਤ ਸੁਖਨਿੰਦਰ ਸਿੰਘ ਉਪ ਪੁਲਿਸ ਕਪਤਾਨ ਚੱਬੇਵਾਲ ਦੇ ਦਿਸ਼ਾ ਨਿਰਦੇਸ਼ਾ ਤੇ ਇੰਸਪੈਕਟਰ ਬਲਜੀਤ ਸਿੰਘ ਹੁੰਦਲ ਮੁੱਖ ਅਫਸਰ ਥਾਣਾ ਮੇਹਟੀਆਣਾ ਵਲੋਂ ਉਚ ਅਫਸਰਾਂ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਪਿੰਡ ਫੁਗਲਾਣਾ ਤੋਂ ਭੁੰਗਰਨੀ, ਮੁਖਲਿਆਣਾ ਸਾਇਡ ਨੂੰ ਜਾ ਰਹੇ ਸੀ ਜਦੋਂ ਪੁਲਿਸ ਪਾਰਟੀ ਪਿੰਡ ਭੁੰਗਰਨੀ ਤੋਂ ਪੰਡੋਰੀ ਕੱਦ ਵੱਲ ਨੂੰ ਮੁੜਨ ਲੱਗੀ ਤਾਂ ਸਾਹਮਣੇ ਤੋਂ ਇਕ ਔਰਤ ਪੈਦਲ ਆਉਂਦੀ ਦਿਖਾਈ ਦਿਤੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਈ।

ਜਿਸ ਨੂੰ ਏ ਐਸ ਆਈ ਗੁਲਸ਼ਨ ਕੁਮਾਰ, ਲੇਡੀ ਸਿਪਾਹੀ ਪਰਮਿੰਦਰ ਕੌਰ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁਛਿਆ ਜਿਸ ਨੇ ਆਪਣਾ ਨਾਮ ਰਮਨ ਕੋਰ ਉਰਫ ਰਮਨਾ ਪਤਨੀ ਬਲਵੀਰ ਵਾਸੀ ਸਰਹਾਲਾ ਕਲਾਂ ਵਾਸੀ ਭੁੰਗਰਨੀ ਕੋਲੋਂ 102 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਕਤ ਦੇ ਵਿਰੁੱਧ ਥਾਣਾ ਮੇਹਟੀਆਣਾ ਵਿਖ਼ੇ ਮੁਕੱਦਮਾ ਦਰਜ ਕੀਤਾ ਗਿਆ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਔਰਤ ਕੋਲੋਂ ਪੁੱਛ-ਗਿੱਛ ਜਾਰੀ ਹੈ ਅਤੇ ਜਿਸ ਦਾ ਪੁਲਿਸ ਰਿਮਾਂਡ ਹਾਂਸਲ ਕਰਕੇ ਇਸ ਦੇ ਨਸ਼ੀਲੇ ਪਦਾਰਥਾਂ ਤੋਂ ਬਣਾਈ ਗਈ ਜਾਇਦਾਦ ਦਾ ਵੀ ਪਤਾ ਲਗਾਇਆ ਜਾਵੇਗਾ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਔਰਤ ਦੇ ਖਿਲਾਫ ਪਹਿਲਾਂ ਵੀ ਐਨ ਡੀ ਪੀ ਐਸ ਐਕਟ ਤਹਿਤ ਪਰਚੇ ਦਰਜ ਹਨ ।

LEAVE A REPLY