ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਤਹਿਸੀਲ ਕਮੇਟੀ ਹੁਸ਼ਿਆਰਪੁਰ ਦੀ ਹੋਈ ਮੀਟਿੰਗ

0
14
ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ
Oplus_131072

ਹੁਸ਼ਿਆਰਪੁਰ, 4 ਮਾਰਚ, (ਤਰਸੇਮ ਦੀਵਾਨਾ)- ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਕਮੇਟੀ ਹੁਸ਼ਿਆਰਪੁਰ ਦੀ ਇੱਕ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਸ਼ਮਸ਼ੇਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਤੇ ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਦੇ ਜਨਰਲ ਸਕੱਤਰ ਕੁਲਵਰਨ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਸੂਬਾ ਪ੍ਰੈੱਸ ਸਕੱਤਰ ਬਲਵੀਰ ਸਿੰਘ ਸੈਣੀ ਨੇ ਦੱਸਿਆ ਕਿ ਸੀਨੀਅਰ ਮੀਤ ਪ੍ਰਧਾਨ ਸੂਰਜ ਪ੍ਰਕਾਸ਼ ਆਨੰਦ ਨੇ ਮੀਟਿੰਗ ਸ਼ੁਰੂ ਕਰਦਿਆਂ ਮੀਟਿੰਗ ਦੇ ਏਜੰਡੇ ਦੀ ਜਾਣਕਾਰੀ ਦਿੱਤੀ ਅਤੇ ਪੈਨਸ਼ਨਰਾਂ ਨੂੰ ਬੈਂਕਾਂ ਵਿੱਚ ਆ ਰਹੀਆਂ ਆਰਥਿਕ ਸਮੱਸਿਆਵਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਜ਼ਿਲ੍ਹਾ ਪ੍ਰਧਾਨ ਅਤੇ ਕਨਫਰਡਰੇਸ਼ਨ ਦੇ ਜਨਰਲ ਸਕੱਤਰ ਕੁਲਵਰਨ ਸਿੰਘ ਨੇ ਆਪਣੇ ਸੰਬੋਧਨ ਵਿੱਚ ਪੈਨਸ਼ਨਰਾਂ ਦੇ ਬੈਂਕਾਂ ਵੱਲੋਂ ਡਿਵੈਲਪਮੈਂਟ ਦੇ ਨਾਂ ਤੇ ਕੱਟੇ ਜਾ ਰਹੇ 200/- ਰੁਪਏ ਨੂੰ ਬੰਦ ਕਰਾਉਣ ਲਈ ਕੀਤੀ ਜਥੇਬੰਦਕ ਕਾਰਵਾਈ ਸਬੰਧੀ ਦੱਸਿਆ। ਉਹਨਾਂ ਦੱਸਿਆ ਕਿ ਬੈਂਕਾਂ ਵੱਲੋਂ ਸੀਨੀਅਰ ਸਿਟੀਜਨਾਂ ਦੇ 200 ਰੁਪਏ ਕੱਟੇ ਜਾਣੇ ਡਿਵੈਲਪਮੈਂਟ ਕਾਨੂੰਨ ਦੀ ਉਲੰਘਣਾ ਹੈ।

ਪੈਨਸ਼ਨਰਾਂ ਨੂੰ ਕਿਸ਼ਤਾਂ ਵਿੱਚ ਬਕਾਏ ਦੇਣ ਦੇ ਫੈਸਲੇ ਦਾ ਸਰਕਾਰ ਦਾ ਦਿਵਾਲੀਆਪਣ ਦੱਸਿਆ

ਇਸੇ ਹੀ ਤਰ੍ਹਾਂ ਪੈਨਸ਼ਨਰਾਂ ਨੂੰ ਕਿਸ਼ਤਾਂ ਵਿੱਚ ਬਕਾਏ ਦੇਣ ਦੇ ਫੈਸਲੇ ਦਾ ਸਰਕਾਰ ਦਾ ਦਿਵਾਲੀਆਪਣ ਦੱਸਿਆ। ਉਨ੍ਹਾਂ ਲੁਧਿਆਣਾ ਵਿਖੇ 17 ਮਾਰਚ ਨੂੰ ਕਨਫੈਡਰੇਸ਼ਨ ਦੀ ਹੋ ਰਹੀ ਚੋਣ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਇਕ ਮਤੇ ਰਾਹੀਂ ਸੀਨੀਅਰ ਸਿਟੀਜਨ ਪੈਨਸ਼ਨਰਾਂ ਦੇ ਸਰਕਾਰ ਵੱਲੋਂ ਡਿਵੈਲਪਮੈਂਟ ਐਕਟ ਨੂੰ ਅੱਖੋਂ ਪਰੋਖੇ ਕਰਦਿਆਂ 200 ਰੁਪਏ ਕੱਟਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਮੰਗ ਕੀਤੀ ਸਮੂਹ ਪੈਨਸ਼ਨਰਾਂ ਦਾ 200 ਰੁਪਏ ਕੱਟਣਾ ਬੰਦ ਕੀਤਾ ਜਾਵੇ। ਦੂਸਰੇ ਮਤੇ ਰਾਹੀਂ 6ਵੇਂ ਤਨਖਾਹ ਕਮਿਸ਼ਨ ਦੇ ਏਰੀਅਰ ਅਤੇ ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਕਿਸ਼ਤਾਂ ਵਿੱਚ ਦੇਣ ਦੀ ਸਖਤ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਪੈਨਸ਼ਨਰਾਂ ਦਾ ਬਣਦਾ ਬਕਾਇਆ ਯੱਕ ਮੁਸ਼ਤ ਦਿੱਤਾ ਜਾਵੇ।

ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ 2016 ਤੋਂ ਪਹਿਲਾਂ ਦੇ ਸੇਵਾ ਮੁਕਤ ਪੈਨਸ਼ਨਰਜ਼ ਨੂੰ 2.59 ਦੇ ਗੁਣਾਂਕ ਨਾਲ ਸੋਧ ਕੇ ਪੈਨਸ਼ਨ ਦੇਣ, 1.1.2016 ਤੋਂ 30.6.2021 ਤਕ ਦਾ ਬਕਾਇਆ ਯਕਮੁਸ਼ਤ ਜਾਰੀ ਕਰਨ, ਡੀ.ਏ ਦੀਆਂ ਬਕਾਇਆ ਕਿਸਤਾਂ ਅਤੇ ਬਕਾਇਆ ਯਕਮੁਸ਼ਤ ਜਾਰੀ ਕਰਨ ਅਤੇ ਕੈਸ ਲੈਸ ਸਕੀਮ ਲਾਗੂ ਕਰਨ ਅਤੇ ਮੈਡੀਕਲ ਭੱਤਾ 2000/- ਰੁਪਏ ਪ੍ਰਤੀ ਮਹੀਨਾ ਕਰਨ, ਜਨਵਰੀ 04 ਤੋਂ ਰੈਗੂਲਰ ਭਰਤੀ ਹੋਏ ਕਰਮਚਾਰੀਆਂ ਨੂੰ ਪੁਰਾਣੀ ਪੈਂਨਸ਼ਨ ਪ੍ਰਣਾਲੀ ਬਹਾਲ ਕਰਨ, ਸੀ.ਪੀ.ਐਫ. ਦੀ ਥਾਂ ਜੀ.ਪੀ.ਫੰਡ. ਬਹਾਲ ਕਰਨ, ਨਵੀਂ ਭਰਤੀ ਅਤੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਆਦਿ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਲਾਗੂ ਕਰਨ ਦੀ ਮੰਗ ਕੀਤੀ। ਇਸ ਮੌਕੇ ਕਿਰਪਾਲ ਸਿੰਘ ਸਰਪ੍ਰਸਤ, ਮਹਿੰਦਰ ਸਿੰਘ ਮਹਿਤਾ, ਸਰਬਜੀਤ ਸਿੰਘ, ਹਰਭਜਨ ਦਾਸ, ਸਤਿਨਾਮ ਸਿੰਘ, ਦਲਜੀਤ ਸਿੰਘ, ਕਰਮਜੀਤ ਸਿੰਘ, ਬਲਵੀਰ ਚੰਦ, ਅਨਿਲ ਕੁਮਾਰ ਸ਼ਰਮਾ, ਜੈ ਰਾਮ ਭੱਟੀ, ਸੁਦੇਸ਼ ਸ਼ਰਮਾ, ਬਲਵੀਰ ਸਿੰਘ ਸੈਣੀ, ਗੁਲਸ਼ਨ ਕੁਮਾਰ, ਜਗਤਾਰ ਸਿੰਘ, ਅਸ਼ੋਕ ਅਬਰੋਲ, ਬਲਵੰਤ ਸਿੰਘ, ਭੁਪਿੰਦਰ ਸਿੰਘ, ਸੁਰਿੰਦਰ ਕੁਮਾਰ, ਮਨਜੀਤ ਸਿੰਘ ਸੈਣੀ ਆਦਿ ਹਾਜ਼ਰ ਸਨ।

LEAVE A REPLY