
ਹੁਸ਼ਿਆਰਪੁਰ 4 ਮਾਰਚ (ਤਰਸੇਮ ਦੀਵਾਨਾ)- ਐਸ.ਐਸ.ਪੀ ਸੰਦੀਪ ਮਲਿੱਕ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਨਸ਼ਿਆ ਦੀ ਰੋਕਥਾਮ ਅਤੇ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਰਕਾਰ ਵੱਲੋ ਚਲਾਈ ਗਈ ਮੁਹਿੰਮ “ਯੁੱਧ ਨਸ਼ੇ ਵਿਰੁੱਧ” ਦੇ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਐਸ.ਪੀ (ਤਫਤੀਸ਼) ਦੀ ਰਹਿਨੁਮਾਈ ਹੇਠ ਅਤੇ ਆਤਿਸ਼ ਭਾਟੀਆ ਪੀ.ਪੀ.ਐਸ ਉਪ ਕਪਤਾਨ ਪੁਲਿਸ ਤਫਤੀਸ਼ ਹੁਸ਼ਿਆਰਪੁਰ ਅਤੇ ਐਸ.ਆਈ ਗੁਰਸਾਹਿਬ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਵੱਲੋ ਵਿਦਿਆਰਥੀਆ ਨੂੰ ਨਸ਼ੇ ਸਬੰਧੀ ਜਾਗਰੂਕ ਕਰਨ ਲਈ ਖਾਲਸਾ ਕਾਲਜ ਗੜਦੀਵਾਲਾ ਵਿਖੇ ਸੈਮੀਨਾਰ ਲਗਾਇਆ ਗਿਆ ਜਿਸ ਦੌਰਾਨ ਕਾਲਜ ਦੇ ਸਾਰੇ ਵਿਦਿਆਰਥੀਆ ਨੂੰ ਪੰਜਾਬ ਸਰਕਾਰ ਵੱਲੋ ਦਿੱਤੀਆ ਹਦਾਇਤਾ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਸਾਰੇ ਵਿਦਿਆਰਥੀਆ ਨੂੰ ਨਸ਼ਿਆ ਤੋ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਆਸ ਪਾਸ ਜੇਕਰ ਕੋਈ ਵਿਅਕਤੀ ਨਸਾ ਵੇਚਦਾ ਹੋਵੇ ਜਾਂ ਨਸ਼ਾ ਕਰਨ ਦਾ ਆਦੀ ਹੋਵੇ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ ਨੂੰ ਕਿਹਾ ਗਿਆ।