ਕਿਸਾਨਾਂ ਦੀ ਫੜੋ ਫੜੀ ਨੇ ਭਗਵੰਤ ਮਾਨ ਸਰਕਾਰ ਦਾ ਕਿਸਾਨ ਮਜ਼ਦੂਰ ਵਿਰੋਧੀ ਚਿਹਰਾ ਕੀਤਾ ਨੰਗਾ : ਖੋਸਲਾ

0
8
ਭਗਵੰਤ ਮਾਨ

ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ, ਛਾਪੇਮਾਰੀਆਂ ਦੀ ਕੀਤੀ ਸਖ਼ਤ ਸ਼ਬਦਾਂ ਵਿਚ ਨਿੰਦਾ

ਹੁਸ਼ਿਆਰਪੁਰ 5 ਮਾਰਚ (ਤਰਸੇਮ ਦੀਵਾਨਾ)- ਡੈਮੋਕਰੇਟਿਕ ਭਾਰਤੀਯ ਲੋਕ ਅਦਾਲਤ ਦੇ ਰਾਸ਼ਟਰੀ ਪ੍ਰਧਾਨ ਗੁਰਮੁਖ ਸਿੰਘ ਖੋਸਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਚੰਡੀਗੜ੍ਹ ਮੋਰਚੇ ਨੂੰ ਅਸਫ਼ਲ ਬਣਾਉਣ ਲਈ ਕਿਸਾਨ, ਮਜ਼ਦੂਰ ਆਗੂਆਂ ਦੇ ਘਰਾਂ ਵਿੱਚ ਛਾਪੇ ਮਾਰੀ ਉਨ੍ਹਾਂ ਦੀ ਗ੍ਰਿਫਤਾਰੀ ਤੇ ਕਈ ਆਗੂਆਂ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕਰਨ ਤੇ ਡੈਮੋਕਰੇਟਿਕ ਭਾਰਤੀਯ ਲੋਕ ਦਲ ਇਸ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਨੂੰ ਖੁੱਲ੍ਹੀ ਜੇਲ੍ਹ ਵਿੱਚ ਤਬਦੀਲ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਮੋਰਚੇ ਨੂੰ ਅਸਫ਼ਲ ਬਣਾਉਣ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ । ਉਨ੍ਹਾਂ ਕਿਹਾ ਕਿ ਸਰਕਾਰ ਕੰਧ ਉੱਤੇ ਲਿਖਿਆ ਪੜ੍ਹ ਲਵੇ ਕਿ ਜਿੱਥੇ ਜ਼ਬਰ ਹੈ, ਉੱਥੇ ਟਾਕਰਾ ਵੀ ਹੈ,ਦੇ ਸਿਧਾਂਤ ਉੱਪਰ ਪਹਿਰਾ ਦਿੰਦੇ ਹੋਏ ਮਿਹਨਤੀ ਲੋਕ ਭਗਵੰਤ ਮਾਨ ਸਰਕਾਰ ਦੇ ਹਰ ਜ਼ਬਰ ਦਾ ਟਾਕਰਾ ਕਰਦੇ ਹੋਏ ਆਪਣੇ ਸੰਘਰਸ਼ ਨੂੰ ਜਾਰੀ ਰੱਖਣਗੇ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਦਾ ਕਹਿਣਾ ਸੀ ਕਿ ਜੇਕਰ ਧਰਨੇ ਮੁਜ਼ਾਹਰੇ ਕਰਨੇ ਹਨ ਤਾਂ ਮੇਰੇ ਘਰ ਅੱਗੇ ਲਗਾਓ, ਹੁਣ ਜਦੋਂ ਕਿਸਾਨ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਘਰ ਅੱਗੇ ਮੋਰਚਾ ਲਗਾਉਣ ਜਾ ਰਹੇ ਹਨ ਤਾਂ ਉਹਨਾਂ ਦੀ ਫੜੋਫੜੀ, ਛਾਪੇਮਾਰੀਆਂ ਕਰਕੇ ਸਾਬਿਤ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਗਪੌੜ ਛੱਡ ਰਿਹਾ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਚਲਾਏ ਦਮਨ ਚੱਕਰ ਨੇ ਭਗਵੰਤ ਮਾਨ ਸਰਕਾਰ ਦਾ ਕਿਸਾਨ ਮਜ਼ਦੂਰ ਵਿਰੋਧੀ ਚਿਹਰਾ ਵੀ ਨੰਗਾ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸੂਬੇ ਪੱਧਰ ਤੋਂ ਲੈ ਕੇ ਬਲਾਕ ਪੱਧਰੀ ਆਗੂਆਂ ਨੂੰ ਗ੍ਰਿਫ਼ਤਾਰ ਹੀ ਕੀਤਾ ਗਿਆ ਸਗੋਂ ਖ਼ੁਦ ਬੁਲਾਈ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਨੂੰ ਧਮਕੀ ਦੇਣਾ ਅਤੇ ਕਿਸਾਨੀ ਮੰਗਾਂ ਨੂੰ ਸਿਰੇ ਤੋਂ ਨਿਕਾਰਨਾ, ਮੁੱਖ ਮੰਤਰੀ ਵਲੋਂ ਅਹੁਦੇ ਦੀ ਮਰਿਆਦਾ ਦਾ ਉਲੰਘਣ ਵੀ ਕੀਤਾ ਗਿਆ। ਇਸ ਤੋਂ ਇਲਾਵਾ ਕਿਸਾਨੀ ਸੰਘਰਸ਼ ਖ਼ਿਲਾਫ਼ ਗਲਤ ਟਿੱਪਣੀਆਂ ਕਰਨ ਅਤੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਾ ਦੇ ਕੇ ਜ਼ੁਬਾਨਬੰਦੀ ਕਰਨ ਦੀ ਕੋਝੀ ਕੋਸ਼ਿਸ਼ ਅਤਿ ਨਿੰਦਣਯੋਗ ਹੈ। ਇਸ ਮੌਕੇ ਪ੍ਰੇਮ ਸਾਰਸਰ ਰਾਸ਼ਟਰੀ ਚੇਅਰ ਮੈਨ,ਮੰਗਤ ਰਾਮ ਕਲਿਆਣ ਰਾਸ਼ਟਰੀ ਸਕੱਤਰ, ਲਖਵਿੰਦਰ ਸਿੰਘ ਧਰਮ ਕੋਟ ਪ੍ਰਧਾਨ ਪੰਜਾਬ ਆਦਿ ਸਾਥੀ ਮੌਜੂਦ ਸਨ!

LEAVE A REPLY