
ਸੀ.ਐਚ.ਟੀ. ਕੇਵਲ ਸਿੰਘ ਹੁੰਦਲ ਵੱਲੋਂ ਪੰਜਵੀ ਦੀ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ
ਜਲੰਧਰ (ਕਪੂਰ): ਸਟੇਟ ਕੌਂਸਲ ਆਫ ਐਜੂਕੇਸ਼ਨ ਰਿਸਰਚ ਤੇ ਟ੍ਰੇਨਿੰਗ ਪੰਜਾਬ (ਐਸ.ਸੀ.ਈ.ਆਰ.ਟੀ) ਵੱਲੋਂ ਇਸ ਵਾਰ ਪੰਜਵੀਂ ਜਮਾਤ ਦੇ ਬੱਚਿਆਂ ਦੀ ਸਲਾਨਾ ਪ੍ਰੀਖਿਆ ਲਈ ਜਾ ਰਹੀ ਹੈ,ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੀ.ਪੀ.ਈ ਓ ਤੇ ਸੈਂਟਰ ਹੈਡ ਟੀਚਰਾਂ ਵੱਲੋਂ ਸਮੇਂ-ਸਮੇਂ ਤੇ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਖੀਵਾ ਦੇ ਸੈਂਟਰ ਹੈਡ ਟੀਚਰ ਕੇਵਲ ਸਿੰਘ ਹੁੰਦਲ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਈਦਾ, ਖੀਵਾ ਤੇ ਆਧੀ ਵਿਖੇ ਬਣੇ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਕੀਤੀ ਗਈ, ਇਸ ਮੌਕੇ ਸੀ ਐਚ ਟੀ ਕੇਵਲ ਸਿੰਘ ਹੁੰਦਲ ਨੇ ਕਿਹਾ ਕਿ ਉਹਨਾਂ ਵੱਲੋਂ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਦੌਰਾਨ ਪ੍ਰੀਖਿਆ ਸ਼ਾਂਤਮਈ ਢੰਗ ਨਾਲ ਚੱਲ ਰਹੀ ਸੀ ਤੇ ਪ੍ਰੀਖਿਆ ਕੇਂਦਰਾਂ ਵਿੱਚ ਸਾਰੇ ਅਧਿਆਪਕ ਇਮਾਨਦਾਰੀ ਨਾਲ ਆਪਣੀ ਡਿਊਟੀ ਕਰ ਰਹੇ ਸਨ।