
ਐਸਸੀ ਸਮਾਜ ਦੀ ਗੱਲ ਕਰਨ ਵਾਲੇ ਆਗੂਆਂ ਨੂੰ ਡਰਾਇਆ ਤੇ ਧਮਾਕਾਇਆਂ ਜਾ ਰਿਹਾ ਹੈ : ਬੀਰਪਾਲ, ਸ਼ਤੀਸ,ਬੰਟੀ
ਹੁਸ਼ਿਆਰਪੁਰ 12 ਮਾਰਚ ( ਤਰਸੇਮ ਦੀਵਾਨਾ ) ਬੇਗਮਪੁਰਾ ਟਾਇਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਹੰਗਾਮੀ ਮੀਟਿੰਗ ਫੋਰਸ ਦੇ ਮੁੱਖ ਦਫਤਰ ਭਗਤ ਨਗਰ ਨੇੜੇ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਫੋਰਸ ਦੇ ਧਾਕੜ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਫੋਰਸ ਦੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਸ਼ਤੀਸ ਕੁਮਾਰ ਸ਼ੇਰਗੜ੍ਹ ਅਤੇ ਅਨਿਲ ਕੁਮਾਰ ਬੰਟੀ ਪ੍ਰਧਾਨ ਬਲਾਕ ਹਰਿਆਣਾ ਭੂੰਗਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ! ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਆਜਾਦ ਸਮਾਜ ਪਾਰਟੀ ਅਤੇ ,ਭੀਮ ਆਰਮੀ ਦੇ ਪ੍ਰਮੁੱਖ ਅਤੇ ਨਗੀਨਾ ਤੋਂ ਸੰਸਦ ਮੈਂਬਰ ਚੰਦਰਸ਼ੇਖਰ ਆਜ਼ਾਦ ਬੀਤੇ ਦਿਨੀ ਮਥੁਰਾ ਵਿੱਚ ਦੋ ਐਸਸੀ ਭੈਣਾਂ ਦੇ ਵਿਆਹ ਵਿੱਚ ਗੁੰਡਾਗਰਦੀ ਕਰਨ ਵਾਲੇ ਉੱਚ ਜਾਤੀ ਕੁਝ ਧਨਾਢਾਂ ਦੇ ਖਿਲਾਫ ਐਸਸੀ ਸਮਾਜ ਨੂੰ ਇਨਸਾਫ ਦਵਾਉਣ ਲਈ ਮਥੁਰਾ ਗਏ, ਉੱਥੇ ਉਹਨਾਂ ਅਤੇ ਉਹਨਾਂ ਦੇ ਸਾਥੀਆਂ ਉੱਪਰ ਕੁਝ ਜਾਤ ਅਭਮਾਨੀ ਲੋਕਾਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ ਉਹਨਾਂ ਕਿਹਾ ਕਿ ਇਹ ਹਮਲਾ ਬੀਜੇਪੀ ਸਰਕਾਰ ਦੀ ਸੋਚੀ ਸਮਝੀ ਸਾਜਿਸ ਹੈ ਤਾਂ ਜੋ ਐਸਸੀ ਸਮਾਜ ਦੀ ਗੱਲ ਕਰਨ ਵਾਲੇ ਆਗੂਆਂ ਨੂੰ ਡਰਾਇਆ ਜਾਵੇ ਜਾਂ ਫਿਰ ਉਹਨਾਂ ਦੀ ਜੁਬਾਨ ਬੰਦ ਕੀਤੀ ਜਾਵੇ ! ਉਹਨਾਂ ਕਿਹਾ ਕਿ ਚੰਦਰਸ਼ੇਖਰ ਰਾਵਣ ਐਮ ਪੀ ਸਮੇਤ ਜੋ ਆਗੂ ਭਾਰਤ ਵਿੱਚ ਐਸਸੀ ਸਮਾਜ ਦੇ ਲੋਕਾਂ ਤੇ ਹੋ ਰਹੇ ਅੱਤਿਆਚਾਰ ਨੂੰ ਰੋਕਣ ਲਈ ਕੰਮ ਕਰ ਰਹੇ ਹਨ ਉਹਨਾਂ ਦੀ ਸੁਰੱਖਿਆ ਵਧਾਈ ਜਾਵੇ।
ਉਹਨਾਂ ਕਿਹਾ ਕਿ ਇਸ ਸਮੇਂ ਦੇਸ਼ ਭਰ ਵਿੱਚ ਦਲਿਤ, ਪਿੱਛੜੇ, ਆਦਿਵਾਸੀ ਅਤੇ ਘੱਟ ਗਿਣਤੀ ਸਮਾਜ ਦੇ ਲੋਕਾਂ ਉਪਰ ਅੱਤਿਆਚਾਰਾਂ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ।
ਉਹਨਾਂ ਕਿਹਾ ਕਿ ਐਸਸੀ ਸਮਾਜ ਤੇ ਹਮਲਿਆਂ, ਕਤਲਾਂ, ਬਲਾਤਕਾਰਾਂ ਅਤੇ ਜਾਤੀ ਵਿਤਕਰੇ ਦੀਆਂ ਘਟਨਾਵਾਂ ਵਿੱਚ ਬੇ ਤਹਾਸ਼ਾ ਵਾਧਾ ਹੋ ਰਿਹਾ ਹੈ, ਜਿਸ ਕਾਰਨ ਐਸਸੀ ਸਮਾਜ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਉਹਨਾਂ ਕਿਹਾ ਕਿ ਮਥੂਰਾ ਵਿਖੇ ਹੋ ਰਹੇ ਇਕ ਪ੍ਰੋਗਰਾਮ ਵਿੱਚ ਹੋਈ ਘਟਨਾ ਜਿਸ ਤੇ ਨਗੀਨਾ ਤੋਂ ਐਮ ਪੀ ਐਡਵੋਕੇਟ ਚੰਦਰਸ਼ੇਖਰ ਆਜ਼ਾਦ ਅਤੇ ਭੀਮ ਆਰਮੀ ਦੇ ਰਾਸ਼ਟਰੀ ਪ੍ਰਧਾਨ ਵਿਨੈ ਰਤਨ ਸਿੰਘ ਤੇ ਹਮਲਾ ਕੀਤਾ ਗਿਆ ਹੈ ਜਿਸ ਤੇ ਐਸਸੀ ਸਮਾਜ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ, ਉਹਨਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ ਅਤੇ ਅਨੁਸੂਚਿਤ ਜਾਤੀ /ਜਨਜਾਤੀ ਅੱਤਿਆਚਾਰ ਰੋਕਥਾਮ ਐਕਟ (ਐਸਸੀ ਐਸ ਐਸਸੀ ਸਮਾਜ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਉਹਨਾਂ ਕਿਹਾ ਕਿ ਐਸਸੀ ਐਸਟੀ / ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾ ਕਿ ਇਹੋ ਜਿਹੀ ਘਿਨਾਉਣੀ ਹਰਕਤ ਕਰਨ ਵਾਲਿਆ ਨੂੰ ਸਖ਼ਤ ਸਜ਼ਾਵਾ ਦਿੱਤੀਆਂ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਲਜੀਤ ਮਾਂਝੀ, ਜੱਸਾ ਨੰਦਨ ਦੋਆਬਾ ਪ੍ਰਧਾਨ, ਬਲਦੇਵ ਰਾਜ, ਸੁਖਜੀਤ, ਰੋਹਿਤ ਬੱਧਣ, ਢਿੱਲੋ ਬੱਧਣ, ਅਮਨਦੀਪ, ਹਨੀ ਬਸੀ ਬਾਹਦ, ਰਾਹੁਲ ਕਲੋਤਾ ਉਪ ਪ੍ਰਧਾਨ ਬਲਾਕ ਭੂੰਗਾ ਹਰਿਆਣਾ ਮਨਪ੍ਰੀਤ ਕਲੋਤਾ ਕੁਲਦੀਪ ਸਿੰਘ ਆਦਿ ਹਾਜ਼ਰ ਸ਼ਨ !