
ਹੁਸ਼ਿਆਰਪੁਰ 23 ਮਾਰਚ ( ਤਰਸੇਮ ਦੀਵਾਨਾ ) ਡੈਮੋਕਰੇਟਿਕ ਭਾਰਤੀਯ ਲੋਕ ਦਲ ਦੇ ਰਾਸ਼ਟਰੀ ਪ੍ਰਧਾਨ ਗੁਰਮੁੱਖ ਸਿੰਘ ਖੋਸਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਿੱਖਿਆ ਦਾ ਅਧਿਕਾਰ ਕਾਨੂੰਨ 2009 ਪੰਜਾਬ ਨੂੰ ਛੱਡ ਕੇ ਪੂਰੇ ਭਾਰਤ ਵਿੱਚ ਲਾਗੂ ਹੈ। ਸੰਸਥਾਵਾਂ ਵੱਲੋਂ ਇਸ ਕਾਨੂੰਨ ਨੂੰ ਪੰਜਾਬ ਅੰਦਰ ਲਾਗੂ ਕਰਾਉਣ ਲਈ ਪੰਜਾਬ ਸਰਕਾਰ ਨੂੰ ਕਈ ਵਾਰ ਮੰਗ ਪੱਤਰ ਵੀ ਦਿੱਤੇ ਗਏ ਅਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਗਏ। ਪਿਛਲੀਆਂ ਸਰਕਾਰਾਂ ਅਤੇ ਮੌਜੂਦਾ ਸਰਕਾਰ ਨੇ ਇਸ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ। ਪਿਛਲੇ ਦਿਨੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਹਰਮੀਤ ਸਿੰਘ ਗਰੇਵਾਲ ਦੇ ਡਿਵੀਜ਼ਨ ਬੈਂਚ ਨੇ ਅੰਤਰਿਮ ਹੁਕਮ ਜਾਰੀ ਕੀਤੇ ਗਏ ਹਨ! ਜਿਸ ਵਿਚ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸੂਬੇ ਦੇ ਪ੍ਰਾਈਵੇਟ ਸਕੂਲਾਂ ਵਿਚ ਅਕਾਦਮਿਕ ਸੈਸ਼ਨ 2025 – 26 ਤੋਂ ਆਰਥਿਕ ਤੋਰ ਤੇ ਕਮਜ਼ੋਰ ਵਰਗਾ ਦੇ ਬੱਚਿਆਂ ਲਈ ਪ੍ਰਾਈਵੇਟ ਸਕੂਲਾਂ ਵਿੱਚ 25 ਫੀਸਦੀ ਫਰੀ ਸੀਟਾਂ ਲਾਗੂ ਕਰੇ।
ਗੁਰਮੁਖ ਸਿੰਘ ਖੋਸਲਾ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਇਸ ਹੁਕਮਾਂ ਨੂੰ ਪੰਜਾਬ ਅੰਦਰ ਤੁਰੰਤ ਲਾਗੂ ਕਰੇ ਅਤੇ ਪ੍ਰਾਈਵੇਟ ਸਕੂਲਾਂ ਨੂੰ ਨਿਰਦੇਸ਼ ਜਾਰੀ ਕਰੇ। ਜੇਕਰ ਪੰਜਾਬ ਸਰਕਾਰ ਵੱਲੋਂ ਇਸ ਹੁਕਮ ਨੂੰ ਤੁਰੰਤ ਲਾਗੂ ਨਾ ਕੀਤਾ ਗਿਆ ਤਾ ਸਮੂਹ ਜਥੇਬੰਦੀਆਂ ਤੇ ਆਰਥਿਕ ਤੌਰ ਤੇ ਪਛੜੇ ਗਰੀਬ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੰਗਤ ਰਾਮ ਕਲਿਆਰ ਰਾਸ਼ਟਰੀ ਜਨਰਲ ਸਕੱਤਰ, ਬਲਵੰਤ ਸਿੰਘ ਜੈਦ, ਮਨੋਜ ਕੁਮਾਰ ਮੁਰਾਰ ਯੂਥ ਆਗੂ ਪੰਜਾਬ ਆਦਿ ਸਾਥੀ ਮੌਜੂਦ ਸਨ।