
ਹੁਸ਼ਿਆਰਪੁਰ 27 ਮਾਰਚ (ਤਰਸੇਮ ਦੀਵਾਨਾ) ਐਸਜੀਜੀਐਸ ਖਾਲਸਾ ਕਾਲਜ ਮਾਹਿਲਪੁਰ ਦੇ ਗ੍ਰੈਜੂਏਸ਼ਨ-ਪੋਸਟ ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਨੇ ਜੇਐਸਐਸ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦਾ ਦੌਰਾ ਕੀਤਾ, ਜਿਸ ਦੌਰਾਨ ਕਾਲਜ ਦੇ ਪ੍ਰੋਫੈਸਰ ਪਵਨਦੀਪ ਚੀਮਾ, ਡਾ. ਤਾਰਾ ਦੇਵੀ, ਪ੍ਰੋਫੈਸਰ ਜਸਕਰਨ ਸਿੰਘ, ਪ੍ਰੋਫੈਸਰ ਸੁਰਿੰਦਰ ਸਿੰਘ ਵੀ ਵਿਦਿਆਰਥੀਆਂ ਦੇ ਨਾਲ ਸਨ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਸਪੀਚ ਥੈਰੇਪੀ, ਵਿਸ਼ੇਸ਼ ਸਿੱਖਿਆ ਅਤੇ ਵਿਸ਼ੇਸ਼ ਵਿਦਿਆਰਥੀਆਂ ਲਈ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਬੱਚਿਆਂ ਦੀਆਂ ਜ਼ਰੂਰਤਾਂ ਅਤੇ ਉਨ੍ਹਾਂ ਦੇ ਪੜ੍ਹਾਈ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਵਿਸ਼ੇਸ਼ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਅਤੇ ਸਟੇਸ਼ਨਰੀ ਵੀ ਵੰਡੀ ਗਈ। ਇਸ ਮੌਕੇ ਸਕੱਤਰ ਹਰਬੰਸ ਸਿੰਘ, ਕਰਨਲ ਗੁਰਮੀਤ ਸਿੰਘ, ਰਾਮ ਆਸਰਾ ਨੇ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਦਾ ਧੰਨਵਾਦ ਕੀਤਾ।